Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:01 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਸੰਗਤੀਵਾਲਾ ਰਜਬਾਹੇ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਸੰਗਤੀਵਾਲਾ ਰਜਬਾਹੇ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਸੰਗਤੀਵਾਲਾ ਰਜਬਾਹੇ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਕਰੀਬ 12 ਕਿਲੋਮੀਟਰ ਲੰਬੇ ਰਜਬਾਹੇ ਦੇ ਪੱਕਾ ਹੋਣ ਨਾਲ 7881 ਏਕੜ ਰਕਬੇ ਦੀ ਸਿੰਚਾਈ ਵਿੱਚ ਹੋਵੇਗਾ ਵਾਧਾ
ਵੱਡੀ ਗਿਣਤੀ ਪਿੰਡਾਂ ਦੇ ਨਾਲ ਨਾਲ ਲਹਿਰਾ ਸ਼ਹਿਰ ਨੂੰ ਵੀ ਮਿਲੇਗਾ ਨਹਿਰੀ ਪਾਣੀ
ਕੌਹਰੀਆਂ/ ਦਿੜ੍ਹਬਾ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਿਰੰਤਰ ਉਪਰਾਲੇ ਜਾਰੀ ਹਨ ਅਤੇ ਇਸ ਲੜੀ ਤਹਿਤ ਖੇਤਾਂ ਨੂੰ ਨਹਿਰੀ ਪਾਣੀ ਨਾਲ ਸਿੰਚਾਈਯੋਗ ਬਣਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਆਉਂਦੇ ਦਿਆਲਪੁਰਾ ਉਪ ਮੰਡਲ ਆਈ. ਬੀ. ਸੰਗਤੀਵਾਲਾ ਵਿਖੇ ਲਗਭਗ 12 ਕਿਲੋਮੀਟਰ ਦੀ ਲੰਬਾਈ ਵਾਲੇ ਰਜਬਾਹੇ ਦੀ ਕੰਕਰੀਟ ਲਾਈਨਿੰਗ ਅਤੇ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਇਲਾਕੇ ਦੇ ਲੋਕ, ਸਰਪੰਚ ਅਤੇ ਪੰਚਾਇਤਾਂ ਪਿਛਲੇ ਲੰਬੇ ਸਮੇਂ ਤੋਂ ਇਸ ਰਜਬਾਹੇ ਨੂੰ ਕੰਕਰੀਟ ਦਾ ਬਣਾਉਣ ਦੀ ਮੰਗ ਕਰ ਰਹੇ ਸਨ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇੱਥੇ ਵਸਦੇ ਲੋਕਾਂ ਨੂੰ ਵੱਡੀ ਸੌਗਾਤ ਮਿਲੇਗੀ ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਉੱਤੇ ਕਰੀਬ 5 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨਾਲ ਬਲਾਕ ਦਿੜਬਾ ਅਤੇ ਬਲਾਕ ਲਹਿਰਾ ਦੇ ਪਿੰਡ ਸੰਗਤੀਵਾਲਾ,ਭਾਈ ਕੀ ਪਿਸ਼ੋਰ, ਨੰਗਲਾ, ਸੇਖੂਵਾਸ, ਅੜਕਵਾਸ, ਰਾਮਗੜ੍ਹ ਸੰਧੂਆਂ, ਖਾਈ ਤੇ ਲਹਿਰਾ ਦੇ ਖੇਤਾਂ ਨੂੰ ਸਿੰਚਾਈ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ । ਉਹਨਾਂ ਇਹ ਵੀ ਦੱਸਿਆ ਕਿ ਇਸ ਰਜਬਾਹੇ ਤੋਂ ਹੀ ਲਹਿਰਾ ਸ਼ਹਿਰ ਨੂੰ ਵੀ ਪਾਣੀ ਮਿਲੇਗਾ ਅਤੇ ਉਥੋਂ ਦੇ ਲੋਕਾਂ ਦੀ ਇੱਕ ਵੱਡੀ ਮੰਗ ਪੂਰੀ ਹੋ ਜਾਵੇਗੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਟੀਚਾ ਮਿਥਿਆ ਗਿਆ ਸੀ, ਜਿਸ ਨੂੰ ਜਲਦੀ ਹੀ 100 ਫੀਸਦੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਕਿਸਾਨ ਵੱਡੀ ਰਾਹਤ ਮਹਿਸੂਸ ਕਰਨਗੇ। ਉਹਨਾਂ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਪ੍ਰੋਜੈਕਟ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ । ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 7881 ਏਕੜ ਰਕਬੇ ਉੱਤੇ ਸਿੰਚਾਈ ਵਧੇਗੀ ਅਤੇ ਇਸ ਵਿੱਚ ਪਾਣੀ ਦੀ ਸਮਰੱਥਾ ਦਸ ਪ੍ਰਤੀਸ਼ਤ ਹੋਰ ਵਧਾਈ ਗਈ ਹੈ । ਰਜਬਾਹੇ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦਾ ਆਗਾਜ਼ ਕਰਨ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦੇ ਬੇਟੇ ਸ਼੍ਰੀ ਗੌਰਵ ਗੋਇਲ ਅਤੇ ਸ. ਚੀਮਾ ਦੇ ਓ. ਐਸ. ਡੀ. ਤਪਿੰਦਰ ਸਿੰਘ ਸੋਹੀ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਐਸ. ਈ. ਸੁਖਜੀਤ ਸਿੰਘ ਭੁੱਲਰ, ਡੀ. ਐਸ. ਪੀ. ਪ੍ਰਿਥਵੀ ਸਿੰਘ ਚਹਿਲ ਸਮੇਤ ਵੱਖ ਵੱਖ ਪਿੰਡਾਂ ਦੇ ਵਸਨੀਕ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top