Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:44 pm

+91 90915 01313 , +91 90916 01313

punjabbanni@gmail.com
punjabbani@yahoo.com

ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ : ਮੋਹਿੰਦਰ ਭਗਤ

ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ : ਮੋਹਿੰਦਰ ਭਗਤ

ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ : ਮੋਹਿੰਦਰ ਭਗਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 14 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਕਈ ਉਪਰਾਲਿਆਂ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦੀ ਮਨਜੂਰੀ ਦਿੱਤੀ ਗਈ ਹੈ । ਇਸ ਪਹਿਲਕਦਮੀ ਦਾ ਉਦੇਸ਼ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਾ ਹੈ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹਰੇਕ ਸ਼ਹੀਦ ਦੇ ਪਰਿਵਾਰ ਦੇ ਇੱਕ ਯੋਗ ਮੈਂਬਰ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ । ਮੰਤਰੀ ਨੇ ਅੱਗੇ ਕਿਹਾ, “ਸਾਡੇ ਸ਼ਹੀਦਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਦਾ ਮੁੱਲ ਕਦੇ ਵੀ ਮੋੜਿਆ ਨਹੀਂ ਜਾ ਸਕਦਾ, ਪਰ ਇਹ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਾਜਿਕ ਅਤੇ ਆਰਥਿਕ ਸਹਾਇਤਾ ਦੇਈਏ। ਸਾਡੀ ਸਰਕਾਰ ਇਨ੍ਹਾਂ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਹ ਪਹਿਲਕਦਮੀ ਨਾ ਸਿਰਫ਼ ਸਾਡੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦਿੰਦੀ ਹੈ, ਸਗੋਂ ਉਨ੍ਹਾਂ ਦੇ ਅਜ਼ੀਜ਼ਾਂ ਨੂੰ ਅਤਿ ਲੋੜੀਂਦੀ ਵਿੱਤੀ ਸਹਾਇਤਾ ਅਤੇ ਸਥਿਰਤਾ ਵੀ ਪ੍ਰਦਾਨ ਕਰਦੀ ਹੈ, ਜੋ ਸਮਾਜਿਕ ਨਿਆਂ ਅਤੇ ਦੇਸ਼ ਦੀ ਸੇਵਾ ਕਰਨ ਵਾਲਿਆਂ ਦੀ ਭਲਾਈ ਪ੍ਰਤੀ ਸੂਬੇ ਦੇ ਸਮਰਪਣ ਨੂੰ ਹੋਰ ਮਜ਼ਬੂਤ ਕਰਦੀ ਹੈ ।

Advertisement
Advertisement
Advertisement
Advertisement
Scroll to Top