Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:26 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰੜਵਾਲ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ, ਵੱਖ-ਵੱਖ ਕੰਪਨੀਆਂ ਵੱਲੋਂ 153 ਪ੍ਰਾਰਥੀਆਂ ਦੀ ਚੋਣ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰੜਵਾਲ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ, ਵੱਖ-ਵੱਖ ਕੰਪਨੀਆਂ ਵੱਲੋਂ 153 ਪ੍ਰਾਰਥੀਆਂ ਦੀ ਚੋਣ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰੜਵਾਲ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ, ਵੱਖ-ਵੱਖ ਕੰਪਨੀਆਂ ਵੱਲੋਂ 153 ਪ੍ਰਾਰਥੀਆਂ ਦੀ ਚੋਣ
ਧੂਰੀ/ਸੰਗਰੂਰ, 14 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਦੇਸ਼ ਭਗਤ ਪੌਲੀਟੈਕਨੀਕ ਕਾਲਜ, ਬਰੜਵਾਲ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ । ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀਮਤੀ ਸਿੰਪੀ ਸਿੰਗਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਮੌਕੇ 24 ਨਾਮਵਾਰ ਕੰਪਨੀਆਂ ਜਿਵੇਂ ਕਿ ਅਰੀਹੰਤ ਸਪੀਨਿੰਗ ਮਿਲ, ਮਹਿੰਦਰਾ ਐਂਡ ਮਹਿੰਦਰਾ, ਰਾਈਸੀਲਾ, ਮੈਕਸ ਆਟੋ, ਐਸ. ਟੀ. ਕੌਟੈਕਸ ਐਕਸਪੋਰਟ ਅਤੇ ਵਰਧਮਾਨ ਅਪੈਰਲ ਆਦਿ ਨਿਯੋਜਕਾਂ ਨੇ ਹਿੱਸਾ ਲਿਆ ਅਤੇ ਇਸ ਦੌਰਾਨ ਲਗਭਗ 400 ਦੇ ਕਰੀਬ ਪ੍ਰਾਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 67 ਦੇ ਕਰੀਬ ਪ੍ਰਾਰਥੀ ਸ਼ਾਰਟ ਲਿਸਟ ਕੀਤੇ ਗਏ ਅਤੇ 153 ਪ੍ਰਾਰਥੀਆਂ ਦੀ ਮੌਕੇ ਉੱਤੇ ਚੋਣ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਵੈ-ਰੋਜ਼ਗਾਰ ਅਤੇ ਹੁਨਰ ਸਿਖਲਾਈ ਵਿਭਾਗ ਜਿਵੇਂ ਕਿ ਜ਼ਿਲ੍ਹਾ ਉਦਯੋਗ ਕੇਂਦਰ, ਮੱਛੀ ਪਾਲਣ, ਪਸ਼ੂ ਪਾਲਣ, ਐਸ. ਸੀ. ਕਾਰਪੋਰੇਸ਼ਨ, ਬੈਕਫਿੰਕੋ ਅਤੇ ਆਰ.ਸੇਟੀ. ਆਦਿ ਅਤੇ ਵੱਖ-ਵੱਖ ਸਰਕਾਰੀ ਬੈਂਕਾਂ ਦੇ ਨੁਮਾਇੰਦਿਆਂ ਵੱਲੋਂ ਵੀ ਹਿੱਸਾ ਲਿਆ ਗਿਆ ਅਤੇ ਇਸ ਦੌਰਾਨ ਇਹਨਾਂ ਵਿਭਾਗਾਂ ਵੱਲੋਂ ਸਵੈ-ਰੋਜ਼ਗਾਰ ਅਤੇ ਹੁਨਰ ਸਿਖਲਾਈ ਲਈ 138 ਦੇ ਕਰੀਬ ਪ੍ਰਾਰਥੀਆਂ ਦੀ ਸ਼ਨਾਖਤ ਕੀਤੀ ਗਈ ।

Advertisement
Advertisement
Advertisement
Advertisement
Scroll to Top