Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:23 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਆਵਾਜ਼ੀ ਪ੍ਰਦੂਸ਼ਣ ਘਟਾਉਣ ਲਈ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਆਵਾਜ਼ੀ ਪ੍ਰਦੂਸ਼ਣ ਘਟਾਉਣ ਲਈ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਆਵਾਜ਼ੀ ਪ੍ਰਦੂਸ਼ਣ ਘਟਾਉਣ ਲਈ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਸੰਗਰੂਰ, 14 ਫਰਵਰੀ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ ਵੱਲੋਂ ਸੰਗਰੂਰ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸ਼ੋਰ ਪ੍ਰਦੂਸ਼ਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਬਾਰੇ ਮੁੜ ਜਾਣੂ ਕਰਵਾਇਆ । ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਮਾਣਯੋਗ ਅਦਾਲਤਾਂ ਵੱਲੋਂ ਵੀ ਸਮੇਂ ਸਮੇਂ ’ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ । ਉਨ੍ਹਾਂ ਲੋਕ ਹਿੱਤ ਵਿੱਚ ਕਿਹਾ ਕਿ ਲਾਊਡਸਪੀਕਰਾਂ ਦੀ ਉੱਚੀ ਆਵਾਜ਼ ਕਰਕੇ ਬਿਮਾਰ ਵਿਅਕਤੀਆਂ, ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਅਤੇ ਛੋਟੇ ਬੱਚਿਆਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ । ਉਨ੍ਹਾਂ ਕਿਹਾ ਕਿ ਇਸ ਲਈ ਧਾਰਮਿਕ ਸੰਸਥਾਵਾਂ ਤੇ ਮੈਰਿਜ ਪੈਲੇਸਾਂ ਨੂੰ ਲਾਊਡਸਪੀਕਰਾਂ ਦੀ ਆਵਾਜ਼ ਆਪਣੀ ਸੰਸਥਾ ਦੇ ਅੰਦਰ ਤੱਕ ਹੀ ਸੀਮਤ ਰੱਖਣੀ ਚਾਹੀਦੀ ਹੈ । ਐਸ. ਡੀ. ਐਮ. ਨੇ ਕਿਹਾ ਕਿ ਹਾਲਾਂਕਿ ਕਈ ਵਾਰ ਲਾਊਡਸਪੀਕਰ ਜਾਂ ਡੀ.ਜੇ ਆਦਿ ਲਗਾਉਣ ਲਈ ਪ੍ਰਬੰਧਕਾਂ ਵੱਲੋਂ ਪ੍ਰਸ਼ਾਸਨਿਕ ਪ੍ਰਵਾਨਗੀ ਲੈ ਲਈ ਜਾਂਦੀ ਹੈ ਪਰ ਉਸ ਪ੍ਰਵਾਨਗੀ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਕਸਰ ਲੋਕ ਪ੍ਰਸ਼ਾਸਨ ਕੋਲ ਇਸ ਮਸਲੇ ਸਬੰਧੀ ਸ਼ਿਕਾਇਤਾਂ ਕਰਦੇ ਹਨ ਜਿਸ ਕਾਰਨ ਸਬ ਡਵੀਜ਼ਨ ਪੱਧਰ ’ਤੇ ਮੀਟਿੰਗਾਂ ਕਰਕੇ ਸਮੂਹ ਧਾਰਮਿਕ ਸੰਸਥਾਵਾਂ ਤੇ ਮੈਰਿਜ ਪੈਲੇਸ ਪ੍ਰਬੰਧਕਾਂ ਨੂੰ ਲੋਕ ਹਿੱਤ ਵਿੱਚ ਆਵਾਜ਼ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਂਦੀ ਹੈ ।
ਇਸ ਮੌਕੇ ਡੀ. ਐਸ. ਪੀ. ਸੁਖਦੇਵ ਸਿੰਘ ਨੇ ਵੀ ਹਾਜ਼ਰ ਨੁਮਾਇੰਦਿਆਂ ਨੂੰ ਆਵਾਜ਼ ਪ੍ਰਦੂਸ਼ਣ ਦੇ ਨੁਕਸਾਨਾਂ ਅਤੇ ਉਲੰਘਣਾ ਕਰਨ ਵਾਲਿਆਂ ‘ਤੇ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵੀ ਸਮਝਾਇਆ । ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਸ. ਡੀ. ਓ. ਸਚਿਨ ਸਿੰਗਲਾ ਨੇ ਕਿਹਾ ਕਿ ਆਵਾਜ਼ ਪ੍ਰਦੂਸ਼ਣ ਨੂੰ ਨਿਯੰਤ੍ਰਿਤ ਕਰਨ ਲਈ ਬਣਾਏ ਗਏ ਨਿਯਮਾਂ ਤਹਿਤ ਇਹ ਯੰਤਰ ਚਲਾਉਣ ਲਈ ਆਵਾਜ਼ ਦੀ ਹੱਦ ਵੀ ਮਿੱਥੀ ਗਈ ਹੈ ਜਿਸ ਲਈ ਦਿਨ ਅਤੇ ਸ਼ਾਮ ਲਈ ਵੱਖ-ਵੱਖ ਪੈਮਾਨੇ ਨਿਰਧਾਰਤ ਕੀਤੇ ਗਏ ਹਨ । ਮੀਟਿੰਗ ਦੌਰਾਨ ਐਸ. ਐਚ. ਓ. ਸਿਟੀ-1 ਤੇ ਸਿਟੀ-2, ਸ਼ਹਿਰ ਦੇ ਧਾਰਮਿਕ ਅਸਥਾਨਾਂ ਅਤੇ ਮੈਰਿਜ ਪੈਲੇਸਾਂ ਦੇ ਪ੍ਰਬੰਧਕ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top