Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਵੱਲੋਂ ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਨੂੰ 25 ਲੱਖ ਤੇ ਨੌਕਰੀ ਦਾ ਐਲਾਨ

ਸਰਕਾਰ ਵੱਲੋਂ ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਨੂੰ 25 ਲੱਖ ਤੇ ਨੌਕਰੀ ਦਾ ਐਲਾਨ

ਸਰਕਾਰ ਵੱਲੋਂ ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਨੂੰ 25 ਲੱਖ ਤੇ ਨੌਕਰੀ ਦਾ ਐਲਾਨ
ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਹੜ੍ਹ ‘ਚ ਵਹਿ ਗਈ ਪੀਆਰਸੀਟੀ ਬੱਸ ਦੇ ਡਰਾਈਵਰ ਸਤਿਗੁਰ ਸਿੰਘ ਤੋਂ ਬਾਅਦ ਸ਼ੁੱਕਰਵਾਰ ਨੂੰ ਕੁੱਲੂ ਤੋਂ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਵੀ ਬਰਾਮਦ ਹੋ ਗਈ ਹੈ। ਪੀਆਰਟੀਸੀ ਮੁਲਾਜ਼ਮਾਂ ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਬੱਸੇ ਅੱਡੇ ਸਾਹਮਣੇ ਲਾਸ਼ ਰੱਖ ਕੇ ਰੋਸ ਮੁਜ਼ਾਹਰਾ ਕੀਤਾ। ਪੰਜਾਬ ਸਰਕਾਰ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਪੀਆਰਟੀਸੀ ਮੁਲਾਜ਼ਮਾਂ ਨੇ ਅੱਜ ਇੱਥੇ ਨਵੇਂ ਸਿਟੀ ਬੱਸ ਸਟੈਂਡ ਦੇ ਨਾਲ ਲੱਗਦੀ ਸੜਕ ’ਤੇ ਜਾਮ ਲਾ ਕੇ ਡਰਾਈਵਰ ਸਤਿਗੁਰ ਸਿੰਘ ਅਤੇ ਕੰਡਕਟਰ ਜਗਸੀਰ ਸਿੰਘ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ। ਬਾਅਦ ਵਿੱਚ ਸ਼ਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਮਸਲੇ ਦੇ ਹੱਲ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪਟਿਆਲਾ ਦੇ ਐਸਡੀਐਮ ਚਰਨਜੀਤ ਸਿੰਘ ਨੇ ਕਿਹਾ, “ਰਾਜ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਆਊਟਸੋਰਸ ਆਧਾਰ ‘ਤੇ ਨੌਕਰੀ ਦਿੱਤੀ ਜਾਵੇਗੀ।

Advertisement
Advertisement
Advertisement
Advertisement
Scroll to Top