Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:44 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ
ਦੋਵਾਂ ਖਿਡਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ. ਸੀ. ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ । ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ । ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਦੋਵੇਂ ਕ੍ਰਿਕਟਰਾਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਨਾਲ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ । ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਭਾਰਤ ਦੇ ਉਪ ਜੇਤੂ ਬਣਨ ਵਿੱਚ ਸ਼ੁਭਮਨ ਗਿੱਲ ਅਤੇ ਟਵੰਟੀ-20 ਵਿਸ਼ਵ ਕੱਪ ਦੀ ਜਿੱਤ ਵਿੱਚ ਅਰਸ਼ਦੀਪ ਸਿੰਘ ਦਾ ਵੱਡਾ ਯੋਗਦਾਨ ਸੀ । ਹਾਲ ਹੀ ਵਿੱਚ ਇੰਗਲੈਂਡ ਨਾਲ ਖੇਡੀ ਲੜੀ ਵਿੱਚ ਸ਼ੁਭਮਨ ਗਿੱਲ ਦੀ ਖੇਡ ਕਾਬਲੇ-ਏ-ਤਾਰੀਫ਼ ਸੀ । ਭਗਵੰਤ ਸਿੰਘ ਮਾਨ ਨੇ ’80-90 ਦੇ ਦਹਾਕੇ ਤੋਂ ਕ੍ਰਿਕਟ ਖੇਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਪੁਰਾਣੇ ਖਿਡਾਰੀਆਂ ਨੂੰ ਵੀ ਚੇਤੇ ਕੀਤਾ ਅਤੇ ਕ੍ਰਿਕਟ ਦੇ ਮੌਜੂਦਾ ਤਿੰਨੇ ਫਾਰਮੈਟਾਂ ਅਤੇ ਘਰੇਲੂ ਕ੍ਰਿਕਟ ਉੱਪਰ ਵੀ ਚਰਚਾ ਕੀਤੀ । ਦੋਵੇਂ ਕ੍ਰਿਕਟਰਾਂ ਨੇ ਖੇਡ ਦੀ ਬਾਰੀਕੀਆਂ ਬਾਰੇ ਵੀ ਗੱਲ ਕੀਤੀ । ਦੋਵੇਂ ਕ੍ਰਿਕਟਰ ਆਗਾਮੀ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਅੱਜ ਰਵਾਨਾ ਹੋ ਰਹੇ ਹਨ । ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top