Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:49 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਰਕਾਰੀ ਕੋ ਐਜੂਕੇਸ਼ਨ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਸਿਖਲਾਈ ਪ੍ਰੋਗਰਾਮ ਤਹਿਤ ਕੁੜੀਆਂ ਦੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਕਰਵਾਏ

ਦੁਆਰਾ: Punjab Bani ਪ੍ਰਕਾਸ਼ਿਤ :Friday, 14 February, 2025, 06:35 PM

ਸਰਕਾਰੀ ਕੋ ਐਜੂਕੇਸ਼ਨ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਸਿਖਲਾਈ ਪ੍ਰੋਗਰਾਮ ਤਹਿਤ ਕੁੜੀਆਂ ਦੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਕਰਵਾਏ
ਲੜਕੀਆਂ ਨੂੰ ਆਤਮ ਸੁਰੱਖਿਅਤ ਲਈ ਦਿੱਤੀ ਜਾ ਰਹੀ ਹੈ ਤਕਨੀਕੀ ਸਿਖਲਾਈ- ਦਲਜੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਪਟਿਆਲਾ
ਪਟਿਆਲਾ 14 ਫਰਵਰੀ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਟਿਆਲਾ ਦੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਪਟਿਆਲਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਡੀ. ਈ. ਓ. ਡਾ. ਰਵਿੰਦਰਪਾਲ ਸ਼ਰਮਾ, ਪ੍ਰਿੰਸੀਪਲ ਵਿਜੇ ਕਪੂਰ ਅਤੇ ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪੱਧਰੀ ਲੜਕੀਆਂ ਦੇ ਕਰਾਟੇ ਮੁਕਾਬਲੇ ਕਰਵਾਏ ਗਏ। ਅੱਜ ਇਥੇ ਜ਼ਿਲ੍ਹਾ ਪਟਿਆਲਾ ਦੇ 16 ਬਲਾਕਾਂ ਦੀਆਂ 4 ਭਾਰ ਵਰਗਾਂ ਅਧੀਨ ਕੁੜੀਆਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ 6ਵੀਂ ਤੋਂ 8ਵੀਂ ਜਮਾਤ ਅਧੀਨ -35 ਕਿਲੋ ਵਿਚ ਸ਼ੈਲੀ ਪਰਜਾਪਤੀ (ਪਟਿ-3 ),-40 ਕਿਲੋ ਵਿਚ ਏਜਲ ਅਸੀਜਾ (ਪਟਿ-2 ), -45 ਕਿਲੋ ਚ ਪ੍ਰੀਆਪਾਲ (ਭੁੰਨਰਹੇੜੀ-2) +45 ਕਿਲੋ ਵਿਚ ਸਿਮਰਨ (ਸਮਾਣਾ -3 ) ਅਤੇ 9 ਵੀਂ ਤੋਂ 12 ਜਮਾਤ ਅਧੀਨ -40 ਕਿਲੋ ਅਧੀਨ ਦਿਲਪ੍ਰੀਤ ਕੌਰ ਰਾਜਪੁਰਾ,-45 ਕਿਲੋ ਵਿਚ ਖੁਸ਼ੀ ਪਟਿਆਲਾ-2, -50 ਕਿਲੋ ਵਿਚ ਸਵਾਤੀ ਪਟਿਆਲਾ-3 ਅਤੇ +50 ਵਿਚ ਤ੍ਰਿਸ਼ਣਾ ਰਾਣਾ – ਪਟਿਆਲਾ-3-ਖਿਡਾਰਨਾਂ ਨੇ ਪਹਿਲੀਆਂ ਪੁਜੀਸ਼ਨਾਂ ਤੇ ਕਬਜਾ ਜਿਤਾਇਆ । ਸਾਰੀਆਂ ਖਿਡਾਰਨਾਂ ਨੂੰ ਰਿਫਰੈਸ਼ਮੈਂਟ ਅਤੇ ਜੇਤੂਆਂ ਨੂੰ ਮੈਡਲਜ ਤਕਸੀਮ ਕੀਤੇ ਗਏ । ਇਸ ਮੌਕੇ ਚਰਨਜੀਤ ਸਿੰਘ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸਕੱਤਰ, ਅਮਨਿੰਦਰ ਸਿੰਘ, ਬਲਵਿੰਦਰ ਜੱਸਲ, ਗੁਲਜ਼ਾਰ ਖਾਂ, ਬਲਜੀਤ ਸਿੰਘ ਧਾਰੋਂਕੀ, ਡਾ. ਰਜਿੰਦਰ ਸਿੰਘ, ਸ਼ਸ਼ੀ ਮਾਨ, ਦਵਿੰਦਰ ਸਿੰਘ ਤੇਈਪੁਰ, ਜਸਵਿੰਦਰ ਸਿੰਘ ਚਪੜ੍ਹ, ਗੁਰਪ੍ਰੀਤ ਸਿੰਘ ਟਿਵਾਣਾ, ਭਰਪੂਰ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ-ਅਸਿਸਟੈਂਟ ਟੂ ਡੀ. ਐਸ. ਸੀ. ਪਟਿਆਲਾ, ਅਮਨਦੀਪ ਕੌਰ, ਹਰਪ੍ਰੀਤ ਕੌਰ, ਪ੍ਰਭਜੋਤ ਕੌਰ, ਕੁਲਦੀਪ ਕੌਰ, ਵੀਰਪਾਲ ਕੌਰ, ਕੋਚ ਰਾਜੇਸ਼ ਕੁਮਾਰ, ਸੰਕਰ ਨੇਗੀ, ਚਮਕੌਰ ਸਿੰਘ, ਬਿਪਨ ਚੰਦ, ਹਰਜੀਤ ਸਿੰਘ ਅਜਨੌਦਾ, ਹਰਦੀਪ ਸਿੰਘ, ਇਕਬਾਲ ਸਿੰਘ, ਸੁਖਜੀਤ ਸਿੰਘ, ਅਵਿਨੀਤ ਸਿੰਘ, ਮਨਜੀਤ ਕੌਰ ਤੋ ਇਲਾਵਾ ਜ਼ਿਲ੍ਹਾ ਪਟਿਆਲਾ ਦੇ ਅਧਿਆਪਕ, ਕੋਚ ਅਤੇ ਖਿਡਾਰਨਾਂ ਹਾਜ਼ਰ ਰਹੀਆਂ ।



Scroll to Top