Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:44 pm

+91 90915 01313 , +91 90916 01313

punjabbanni@gmail.com
punjabbani@yahoo.com

ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ : ਗੁਰਮੀਤ ਸਿੰਘ ਖੁੱਡੀਆਂ

ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ : ਗੁਰਮੀਤ ਸਿੰਘ ਖੁੱਡੀਆਂ

ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ : ਗੁਰਮੀਤ ਸਿੰਘ ਖੁੱਡੀਆਂ
ਕੈਬਨਿਟ ਮੰਤਰੀ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਇੱਕ ਕਲਰਕ ਨੂੰ ਸੌਂਪਿਆ ਨਿਯੁਕਤੀ ਪੱਤਰ
ਚੰਡੀਗੜ੍ਹ, 14 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ, ਇਹ ਜਾਣਕਾਰੀ ਅੱਜ ਇੱਥੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਰਸ ਦੇ ਆਧਾਰ ‘ਤੇ ਇੱਕ ਕਲਰਕ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸਾਂਝੀ ਕੀਤੀ । ਨਵ-ਨਿਯੁਕਤ ਕਲਰਕ ਨੂੰ ਬਿਹਤਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਉਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ । ਸੂਬੇ ਦੇ ਨੌਜਵਾਨਾਂ ਨੂੰ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਵਿੱਚ 34 ਨੌਜਵਾਨਾਂ ਨੂੰ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2, 10 ਨੌਜਵਾਨਾਂ ਨੂੰ ਕਲਰਕ, ਤਿੰਨ ਨੂੰ ਸਟੈਨੋ-ਟਾਈਪਿਸਟ ਅਤੇ ਇੱਕ ਨੂੰ ਡਰਾਈਵਰ ਵਜੋਂ ਭਰਤੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨੌਜਵਾਨਾਂ ਨੂੰ 50,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ । ਇਸ ਮੌਕੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top