Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 11 Aug 2026 | 10:43 pm

+91 90915 01313 , +91 90916 01313

punjabbanni@gmail.com
punjabbani@yahoo.com

ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਫਰੀਦਕੋਟ- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਭਰਤੀ ਕਰਵਾਇਆ ਸੀ। ਜਦੋਂ ਹਸਪਤਾਲ ਵਿੱਚ ਬਿਸ਼ਨੋਈ ਦੇ ਟੈਸਟ ਕੀਤੇ ਗਏ ਤਾਂ ਉਸ ਨੂੰ ਡੇਂਗੂ ਦੀ ਪੁਸ਼ਟੀ ਹੋਈ ਸੀ। ਕੁਝ ਦਿਨ ਇਲਾਜ ਹੋਣ ਤੋਂ ਬਾਅਦ ਅੱਜ ਲਾਰੇਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਲਾਰੈਂਸ ਬਿਸ਼ਨੋਈ ਨੂੰ ਮੁੜ ਸਖਤ ਸੁਰੱਖਿਆ ਹੇਠ ਬਠਿੰਡਾ ਜੇਲ ਵਿੱਚ ਭੇਜ ਦਿੱਤਾ ਗਿਆ ਹੈ। ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲੇ ਦੇ ਕਤਲ ਕੇਸ (sidhu moosewala murder case) ਦੇ ਮੁੱਖ ਸਾਜ਼ਿਸ਼ਕਾਰਾਂ ਵਿਚੋਂ ਇਕ ਹੈ। ਪਿਛਲੇ ਦਿਨੀਂ ਸੁਰੱਖਿਆ ਦੇ ਮੱਦੇਨਜ਼ਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ ਸੀ। ਦਿੱਲੀ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡ ਕੇ ਗਈ ਸੀ। ਕਾਰੋਬਾਰੀ ਤੋਂ ਰੰਗਦਾਰੀ ਅਤੇ ਗੋਲੀ ਚਲਾਉਣ ਦੇ ਇਕ ਕੇਸ ਵਿੱਚ ਦਿੱਲੀ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰੱਖਿਆ ਦੇ ਮੱਦੇਨਜ਼ਰ ਲਿਆਂਦਾ ਗਿਆ ਸੀ.

Advertisement
Advertisement
Advertisement
Advertisement
Scroll to Top