Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 12:26 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਨੇ ਕੀਤੀ ਐਨ. ਡੀ. ਆਰ. ਐਫ. ਤਹਿਤ ਆਫ਼ਤ ਪ੍ਰਭਾਵਤ ਪੰਜ ਸੂਬਿਆਂ ਲਈ 1,554 ਕਰੋੜ ਰੁਪਏ ਦੀ ਰਾਸ਼ੀ ਕੀਤੀ ਮਨਜ਼ੂਰ

ਕੇਂਦਰ ਨੇ ਕੀਤੀ ਐਨ. ਡੀ. ਆਰ. ਐਫ. ਤਹਿਤ ਆਫ਼ਤ ਪ੍ਰਭਾਵਤ ਪੰਜ ਸੂਬਿਆਂ ਲਈ 1,554 ਕਰੋੜ ਰੁਪਏ ਦੀ ਰਾਸ਼ੀ ਕੀਤੀ ਮਨਜ਼ੂਰ

ਕੇਂਦਰ ਨੇ ਕੀਤੀ ਐਨ. ਡੀ. ਆਰ. ਐਫ. ਤਹਿਤ ਆਫ਼ਤ ਪ੍ਰਭਾਵਤ ਪੰਜ ਸੂਬਿਆਂ ਲਈ 1,554 ਕਰੋੜ ਰੁਪਏ ਦੀ ਰਾਸ਼ੀ ਕੀਤੀ ਮਨਜ਼ੂਰ
ਨਵੀਂ ਦਿੱਲੀ : ਭਾਰਤ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੀ ਇਕ ਕਮੇਟੀ ਨੇ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫ਼ੰਡ ਦੇ ਤਹਿਤ ਸਾਲ 2024 `ਚ ਹੜ੍ਹ, ਜ਼ਮੀਨ ਖਿਸਕਣ ਅਤੇ ਚੱਕਰਵਾਤੀ ਤੂਫ਼ਾਨਾਂ ਤੋਂ ਪ੍ਰਭਾਵਤ ਪੰਜ ਸੂਬਿਆਂ ਨੂੰ 1, 554.99 ਕਰੋੜ ਰੁਪਏ ਦੀ ਵਾਧੂ ਕੇਂਦਰੀ ਮਦਦ ਰਾਸ਼ੀ ਮੁਹਈਆ ਕਰਵਾਉਣ ਨੂੰ ਮਨਜ਼ੂਰੀ ਦਿਤੀ ਹੈ । ਅਧਿਕਾਰਤ ਬਿਆਨ ਦੇ ਅਨੁਸਾਰ, ਕੁੱਲ 1,554.99 ਕਰੋੜ ਰੁਪਏ ਦੀ ਰਕਮ ’ਚੋਂ, ਆਂਧਰਾ ਪ੍ਰਦੇਸ਼ ਨੂੰ 608.08 ਕਰੋੜ ਰੁਪਏ, ਨਾਗਾਲੈਂਡ ਨੂੰ 170.99 ਕਰੋੜ ਰੁਪਏ, ਓਡੀਸ਼ਾ ਨੂੰ 255.24 ਕਰੋੜ ਰੁਪਏ, ਤੇਲੰਗਾਨਾ ਨੂੰ 231.75 ਕਰੋੜ ਰੁਪਏ ਅਤੇ ਤ੍ਰਿਪੁਰਾ ਨੂੰ 288.93 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ `ਐਕਸ` `ਤੇ ਪੋਸਟ ਕੀਤਾ, ‘ਮੋਦੀ ਸਰਕਾਰ ਆਫ਼ਤ ਪ੍ਰਭਾਵਤ ਲੋਕਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ।
ਉਨ੍ਹਾਂ ਲਿਖਿਆ ਕਿ ਅੱਜ ਗ੍ਰਹਿ ਮੰਤਰਾਲਾ ਨੇ ਐਨ. ਡੀ. ਆਰ. ਫ਼ੰਡ ਦੇ ਅਧੀਨ ਆਂਧਰਾ ਪ੍ਰਦੇਸ਼, ਨਾਗਾਲੈਂਡ, ਓਡੀਸ਼ਾ, ਤੇਲੰਗਾਨਾ ਅਤੇ ਤ੍ਰਿਪੁਰਾ ਨੂੰ 1,554.99 ਕਰੋੜ ਰੁਪਏ ਦੀ ਵਾਧੂ ਕੇਂਦਰੀ ਮਦਦ ਰਾਸ਼ੀ ਨੂੰ ਮਨਜ਼ੂਰੀ ਦਿਤੀ । ਸਾਰੇ ਸੂਬਿਆਂ ਨੂੰ ਰਾਜ ਆਫ਼ਤ ਪ੍ਰਕਿਰਿਆ ਫ਼ੰਡ ( ਫ਼ੰਡ) ਦੇ ਅਧੀਨ ਪਹਿਲੇ ਹੀ 18,322.80 ਕਰੋੜ ਰੁਪਏ ਜਾਰੀ ਕੀਤੇ ਜਾ ਚੁਕੇ ਹਨ, ਜਿਸ ਤੋਂ ਬਾਅਦ 5 ਸੂਬਿਆਂ ਨੂੰ ਇਹ ਵਾਧੂ ਮਦਦ ਰਾਸ਼ੀ ਪ੍ਰਦਾਨ ਕੀਤੀ ਗਈ ਹੈ । ਇਹ ਵਾਧੂ ਮਦਦ ਉਨ੍ਹਾਂ ਫ਼ੰਡਾਂ ਤੋਂ ਇਲਾਵਾ ਹੈ ਜੋ ਕੇਂਦਰ ਸਰਕਾਰ ਪਹਿਲਾਂ ਹੀ ਸੂਬਿਆਂ ਨੂੰ ਉਨ੍ਹਾਂ ਦੇ ਐਸ. ਡੀ. ਆਰ. ਫ਼ੰਡ ਦੇ ਅਧੀਨ ਜਾਰੀ ਕਰ ਚੁਕੀ ਹੈ। ਵਿੱਤੀ ਸਾਲ 2024-25 `ਚ ਕੇਂਦਰ ਨੇ ਐਸ. ਡੀ. ਆਰ. ਐਫ਼. ਦੇ ਅਧੀਨ 27 ਸੂਬਿਆਂ ਨੂੰ 18,322.80 ਕਰੋੜ ਰੁਪਏ, ਐਨ. ਡੀ. ਆਰ. ਐਫ਼. ਤੋਂ 18 ਸੂਬਿਆਂ ਨੂੰ 4,808.30 ਕਰੋੜ ਰੁਪਏ ਅਤੇ ਰਾਸ਼ਟਰੀ ਆਫ਼ਤ ਸ਼ਮਨ ਫ਼ੰਡ ਤੋਂ 8 ਸੂਬਿਆਂ ਨੂੰ 719.72 ਕਰੋੜ ਰੁਪਏ ਜਾਰੀ ਕੀਤੇ ਹਨ। ਬਿਆਨ ਅਨੁਸਾਰ, ਕੇਂਦਰ ਸਰਕਾਰ ਨੇ ਰਸਮੀ ਮੈਮੋਰੰਡਮ ਪ੍ਰਾਪਤ ਕਰਨ ਦੀ ਉਡੀਕ ਕੀਤੇ ਬਿਨਾਂ ਹੀ ਇਨ੍ਹਾਂ ਸੂਬਿਆਂ `ਚ ਕਈ ਅੰਤਰ-ਮੰਤਰਾਲਾ ਕੇਂਦਰੀ ਟੀਮ ਆਫ਼ਤ ਦੇ ਤੁਰਤ ਬਾਅਦ ਤਾਇਨਾਤ ਕਰ ਦਿਤੀ ਸੀ ।

Advertisement
Advertisement
Advertisement
Advertisement
Scroll to Top