Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 12:21 pm

+91 90915 01313 , +91 90916 01313

punjabbanni@gmail.com
punjabbani@yahoo.com

ਹਲਕਾ ਵਿਧਾਇਕ ਨੇ ਜਨ ਸੇਵਾ ਸੁਸਾਇਟੀ ਵੱਲੋਂ ਲਗਾਏ ਜਾ ਰਹੇ ਅੱਖਾਂ ਦੇ ਮੁਫਤ ਲੈਂਜ ਪਾਉਣ ਦੇ ਕੈਂਪ ਦਾ ਕੀਤਾ ਪੋਸਟਰ ਰੀਲੀਜ਼ : ਡਾ ਧੀਰ ਸਿੰਘ

ਹਲਕਾ ਵਿਧਾਇਕ ਨੇ ਜਨ ਸੇਵਾ ਸੁਸਾਇਟੀ ਵੱਲੋਂ ਲਗਾਏ ਜਾ ਰਹੇ ਅੱਖਾਂ ਦੇ ਮੁਫਤ ਲੈਂਜ ਪਾਉਣ ਦੇ ਕੈਂਪ ਦਾ ਕੀਤਾ ਪੋਸਟਰ ਰੀਲੀਜ਼ : ਡਾ ਧੀਰ ਸਿੰਘ

ਹਲਕਾ ਵਿਧਾਇਕ ਨੇ ਜਨ ਸੇਵਾ ਸੁਸਾਇਟੀ ਵੱਲੋਂ ਲਗਾਏ ਜਾ ਰਹੇ ਅੱਖਾਂ ਦੇ ਮੁਫਤ ਲੈਂਜ ਪਾਉਣ ਦੇ ਕੈਂਪ ਦਾ ਕੀਤਾ ਪੋਸਟਰ ਰੀਲੀਜ਼ : ਡਾ ਧੀਰ ਸਿੰਘ
ਨਾਭਾ : ਨਾਭਾ ਇਲਾਕੇ ਦੇ ਪੇਂਡੂ ਇਲਾਕਿਆਂ ਵਿੱਚ ਪਿਛਲੇ 25 ਸਾਲਾਂ ਤੋਂ ਵੱਧ ਅਰਸੇ ਤੋਂ ਸਮਾਜ ਸੇਵਾ ਦੇ ਕਾਰਜ ਕਰਦੀ ਆ ਰਹੀ ਇਲਾਕੇ ਦੀ ਸਿਰਕੱਢ ਅਤੇ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਨਮਾਨ ਪ੍ਰਾਪਤ ਸਮਾਜ ਸੇਵੀ ਸੰਸਥਾ ਜਨਸੇਵਾ ਸੁਸਾਇਟੀ ਫਾਰ ਆਈ ਕੇਅਰ ਐਂਡ ਏਡਜ਼ ਅਵੇਅਰਨੈੱਸ ਰਜਿ ਪਿੰਡ ਕਕਰਾਲਾ ਤਹਿਸੀਲ ਨਾਭਾ ਵੱਲੋਂ ਸੁਸਾਇਟੀ ਦੇ ਸਿਲਵਰ ਜੁਬਲੀ ਵਰ੍ਹੇ ਤੇ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਅੱਖਾਂ ਦਾ 21 ਵਾਂ ਮੁਫ਼ਤ ਲੈਂਜ ਪਾਉਣ ਦੇ ਕੈਂਪ ਦਾ ਪੋਸਟਰ ਹਲਕਾ ਵਿਧਾਇਕ ਸ ਗੁਰਦੇਵ ਸਿੰਘ ਦੇਵ ਮਾਨ ਜੀ ਨੇ ਆਪਣੇ ਕਰ ਕਮਲਾਂ ਨਾਲ ਰੀਲੀਜ਼ ਕੀਤਾ। ਸੁਸਾਇਟੀ ਦੇ ਸੀਨੀਅਰ ਮੈਂਬਰ ਹਰਭਜਨ ਸਿੰਘ ਸਰਾਓ ਅਤੇ ਬਲੱਡ ਡੋਨੇਸਨ ਕੋਔਡੀਨੇਟਰ ਸ੍ਰੀ ਵਿਕਾਸ ਮਿੱਤਲ ਨੇ ਦੱਸਿਆ ਕਿ ਸੁਸਾਇਟੀ ਦੇ ਮੁੱਖ ਸਰਪ੍ਰਸਤ ਅਤੇ ਸਾਬਕਾ ਸਿਵਲ ਸਰਜਨ ਡਾਕਟਰ ਆਈ. ਡੀ. ਗੋਇਲ ਦੀ ਸੁਯੋਗ ਅਗਵਾਈ ਅਧੀਨ ਸੁਸਾਇਟੀ ਵੱਲੋਂ ਲਗਾਏ ਜਾ ਰਹੇ ਇਸ ਕੈਂਪ ਵਿੱਚ 150 ਮਰੀਜ਼ਾਂ ਦੇ ਲੈਂਜ ਪਾਉਣ ਦਾ ਪ੍ਰਬੰਧ ਕੀਤਾ ਗਿਆ ਹੈ । ਇਸ ਕੈਂਪ ਵਿੱਚ ਪਟਿਆਲਾ ਦੇ ਪ੍ਰਸਿੱਧ ਅਤੇ ਤਜਰਬੇਕਾਰ ਡਾਕਟਰ ਬਰਹਮਜੋਤ ਸਿੰਘ ਵਾਲੀਆ ਅਤੇ ਡਾਕਟਰ ਹਰਦੀਪ ਸਿੰਘ ਰੰਧਾਵਾ ਆਪਣੀ ਟੀਮ ਸਮੇਤ ਮਰੀਜ਼ਾਂ ਦਾ ਚੈੱਕ ਅੱਪ ਕਰਨਗੇ । ਉਹਨਾਂ ਦੱਸਿਆ ਕਿ ਲੈਂਜ ਪਵਾਉਣ ਵਾਲੇ ਮਰੀਜ਼ਾਂ ਨੂੰ ਪਟਿਆਲੇ ਲਿਜਾ ਕੇ ਉਨ੍ਹਾਂ ਦੇ ਅਪਰੇਸ਼ਨ ਕਰਵਾਏ ਜਾਣਗੇ । ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਸੁਸਾਇਟੀ ਵੱਲੋਂ ਮੁਫ਼ਤ ਦਿੱਤੀਆਂ ਜਾਣਗੀਆਂ । ਇੱਥੇ ਇਹ ਵਿਸ਼ੇਸ਼ ਤੌਰ ਤੇ ਵਰਨਣਯੋਗ ਹੈ ਕਿ ਜਨਸੇਵਾ ਸੁਸਾਇਟੀ ਵੱਲੋਂ ਪਿਛਲੇ 25 ਸਾਲਾਂ ਤੋਂ ਪਿੰਡ ਕਕਰਾਲਾ, ਤਹਿਸੀਲ ਨਾਭਾ ਵਿਖੇ ਅੱਖਾਂ ਦੇ ਮੁਫਤ ਲੈਂਜ ਪਾਉਣ ਸ਼ਲਾਘਾਯੋਗ ਉਪਰਾਲਾ ਕਰਦੀ ਆ ਰਹੀ ਹੈ । ਇਸ ਕੈਂਪ ਵਿੱਚ ਮਰੀਜ਼ਾਂ ਦਾ ਇੱਕ ਪੈਸਾ ਵੀ ਖਰਚ ਆਵੇਗਾ । ਇਸ ਸਮੇਂ ਸੁਸਾਇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਮੌਜੂਦ ਸਨ । ਉਹਨਾਂ ਇਲਾਕਾ ਵੱਲੋਂ ਵੱਧ ਗਿਣਤੀ ਵਿੱਚ ਇਸ ਕੈਂਪ ਵਿੱਚ ਆਕੇ ਫਾਇਦਾ ਉਠਾਉਣ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top