Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:17 am

+91 90915 01313 , +91 90916 01313

punjabbanni@gmail.com
punjabbani@yahoo.com

ਝਾਰਖੰਡ ਸਰਕਾਰ ਨੇ ਗੁਟਖਾ ਤੇ ਪਾਨ ਮਸਾਲਾ ਖਾਣ ਜਾਂ ਵੇਚਣ ਵਾਲਿਆਂ `ਤੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

ਝਾਰਖੰਡ ਸਰਕਾਰ ਨੇ ਗੁਟਖਾ ਤੇ ਪਾਨ ਮਸਾਲਾ ਖਾਣ ਜਾਂ ਵੇਚਣ ਵਾਲਿਆਂ `ਤੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

ਝਾਰਖੰਡ ਸਰਕਾਰ ਨੇ ਗੁਟਖਾ ਤੇ ਪਾਨ ਮਸਾਲਾ ਖਾਣ ਜਾਂ ਵੇਚਣ ਵਾਲਿਆਂ `ਤੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ
ਝਾਰਖੰਡ : ਭਾਰਤ ਦੇਸ਼ ਦੇ ਸੂਬੇ ਝਾਰਖੰਡ ਦੀ ਸਰਕਾਰ ਨੇ ਸੂਬੇ ਵਿੱਚ ਗੁਟਖਾ ਅਤੇ ਪਾਨ ਮਸਾਲਾ ਦੀ ਵਿਕਰੀ, ਸਟੋਰੇਜ ਅਤੇ ਸੇਵਨ `ਤੇ ਪੂਰਨ ਪਾਬੰਦੀ ਲਗਾਉਣ ਦਾ ਇਤਿਹਾਸਕ ਫ਼ੈਸਲਾ ਲੈਂਦਿਆਂ ਸੂਬੇ ਦੇ ਸਿਹਤ ਮੰਤਰੀ ਡਾ. ਇਰਫ਼ਾਨ ਅੰਸਾਰੀ ਨੇ ਕਿਹਾ ਕਿ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਸਿਹਤਮੰਦ ਝਾਰਖੰਡ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਪਾਬੰਦੀ ਸਿਰਫ਼ ਇੱਕ ਨਿਯਮ ਨਹੀਂ ਹੈ, ਸਗੋਂ ਝਾਰਖੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਤੋਂ ਬਚਾਉਣ ਲਈ ਇੱਕ ਕ੍ਰਾਂਤੀਕਾਰੀ ਪਹਿਲ ਹੈ । ਮੰਤਰੀ ਡਾ. ਅੰਸਾਰੀ ਨੇ ਕਿਹਾ ਕਿ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਗੁਟਖਾ ਅਤੇ ਪਾਨ ਮਸਾਲਾ ਕਾਰਨ ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ । ਸੂਬੇ ਦੇ ਸਿਹਤ ਮੰਤਰੀ ਡਾ. ਇਰਫ਼ਾਨ ਅੰਸਾਰੀ ਨੇ ਕਿਹਾ ਕਿ ਨੌਜਵਾਨ ਹੌਲੀ-ਹੌਲੀ ਮੌਤ ਵੱਲ ਵਧ ਰਹੇ ਹਨ, ਅਤੇ ਮੈਂ ਉਨ੍ਹਾਂ ਨੂੰ ਆਪਣੀਆਂ ਅੱਖਾਂ ਸਾਹਮਣੇ ਮਰਦੇ ਨਹੀਂ ਦੇਖ ਸਕਦਾ। ਮੈਂ ਡਾਕਟਰ ਹੋਣ ਦੇ ਨਾਤੇ ਜਾਣਦਾ ਹਾਂ ਕਿ ਇਹ ਜ਼ਹਿਰ ਸਰੀਰ ਨੂੰ ਕਿਸ ਹੱਦ ਤੱਕ ਤਬਾਹ ਕਰ ਸਕਦਾ ਹੈ, ਜਦੋਂ ਜਨਤਾ ਨੇ ਮੈਨੂੰ ਸਿਹਤ ਮੰਤਰੀ ਬਣਾਇਆ ਹੈ ਤਾਂ ਮੇਰਾ ਪਹਿਲਾ ਫਰਜ਼ ਬਣਦਾ ਹੈ ਕਿ ਉਨ੍ਹਾਂ ਦੀ ਜਾਨ ਦੀ ਰਾਖੀ ਕਰੀਏ । ਮੰਤਰੀ ਨੇ ਸਪੱਸ਼ਟ ਕੀਤਾ ਕਿ ਗੁਟਖਾ ਵੇਚਣ, ਸਟੋਰ ਕਰਨ ਜਾਂ ਸੇਵਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਗੁਟਖਾ ਮਾਫ਼ੀਆ ਅਤੇ ਗ਼ੈਰ ਕਾਨੂੰਨੀ ਵਪਾਰੀਆਂ `ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ, ਜੇਕਰ ਕਿਸੇ ਵੀ ਦੁਕਾਨ, ਗੋਦਾਮ ਜਾਂ ਵਿਅਕਤੀ ਤੋਂ ਗੁਟਖਾ ਪਾਇਆ ਗਿਆ ਤਾਂ ਨਾ ਸਿਰਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਸਗੋਂ ਗੋਦਾਮ ਨੂੰ ਸੀਲ ਵੀ ਕੀਤਾ ਜਾਵੇਗਾ। ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ।

Advertisement
Advertisement
Advertisement
Advertisement
Scroll to Top