Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:17 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਨੇ ਆਪੋ ਆਪਣੇ ਮੁਲਕਾਂ ਨੰੁ ਭੇਜੇ ਜਾਣ ਵਾਲੇ 300 ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੀਤਾ ਪਨਾਮਾ ਹੋਟਲ ਵਿਖੇ ਨਜਰਬੰਦ

ਅਮਰੀਕਾ ਨੇ ਆਪੋ ਆਪਣੇ ਮੁਲਕਾਂ ਨੰੁ ਭੇਜੇ ਜਾਣ ਵਾਲੇ 300 ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੀਤਾ ਪਨਾਮਾ ਹੋਟਲ ਵਿਖੇ ਨਜਰਬੰਦ

ਅਮਰੀਕਾ ਨੇ ਆਪੋ ਆਪਣੇ ਮੁਲਕਾਂ ਨੰੁ ਭੇਜੇ ਜਾਣ ਵਾਲੇ 300 ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੀਤਾ ਪਨਾਮਾ ਹੋਟਲ ਵਿਖੇ ਨਜਰਬੰਦ
ਪਨਾਮਾ ਸ਼ਹਿਰ, 19 ਫਰਵਰੀ : ਅਮਰੀਕਾ ਵਲੋਂ ਬੇਰੋਕ ਜਾਰੀ ਆਪਣੀ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਉਨ੍ਹਾਂ ਦੇ ਮੁਲਕ ਭੇਜੇ ਜਾਣ ਦੀ ਕਾਰਵਾਈ ਦੇ ਚਲਦਿਆਂ 300 ਅਜਿਹੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਪਨਾਮਾ ਦੇ ਇਕ ਹੋਟਲ ਵਿਖੇ ਠਹਿਰਾਇਆ ਗਿਆ ਹੈ ਜੋ ਵੱਖ ਵੱਖ ਮੁਲਕਾਂ ਦੇ ਹਨ। ਦੱਸਣਯੋਗ ਹੈ ਕਿ ਹੋਟਲ ਵਿਚ ਨਜ਼ਰਬੰਦ ਕੁੱਝ ਨੇ ਇੱਂਛਾ ਜਾਹਰ ਕੀਤੀ ਹੈ ਕਿ ਉਹ ਆਪਣੇ ਮੁਲਕਾਂ ਨੂੰ ਜਾਣ ਲਈ ਤਿਆਰ ਹਨ ਪਰ ਕੁੱਝ ਕੁ ਨੂੰ ਵਾਪਸ ਉਨ੍ਹਾਂ ਦੇ ਮੁਲਕਾਂ ਵਿਚ ਭੇਜਣ ਵਿਚ ਆ ਰਹੀ ਸਮੱਸਿਆ ਦੇ ਚਲਦਿਆਂ ਪਨਾਮਾ ਦੇ ਹੋਟਲ ਨੂੰ ਠਹਿਰਾ ਵਜੋਂ ਵਰਤਿਆ ਗਿਆ ਹੈ ਤਾਂ ਜੋ ਅੱਗੇ ਦੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਸਕੇ । ਗੈਰ ਕਾਨੂੰਨੀ ਪ੍ਰਵਾਸੀਆਂ ਵਿਚੋਂ ਬਹੁਤੇ ਇਰਾਨ, ਭਾਰਤ, ਨੇਪਾਲ, ਸ੍ਰੀ ਲੰਕਾ, ਪਾਕਿਸਤਾਨ, ਅਫ਼ਗਾਨਿਸਤਾਨ, ਚੀਨ ਤੇ ਹੋਰਨਾਂ ਏਸ਼ਿਆਈ ਮੁਲਕਾਂ ਨਾਲ ਸਬੰਧਤ ਹਨ । ਅਥਾਰਿਟੀਜ਼ ਦਾ ਕਹਿਣਾ ਹੈ ਕਿ ਇਨ੍ਹਾਂ ਵਿਚੋਂ 40 ਫੀਸਦ ਤੋਂ ਵੱਧ ਪਰਵਾਸੀ ਸਵੈ-ਇੱਛਾ ਨਾਲ ਆਪੋ-ਆਪਣੇ ਮੁਲਕਾਂ ਨੂੰ ਵਾਪਸ ਜਾਣਾ ਚਾਹੁੰਦੇ ਹਨ। ਹੋਟਲ ਵਿਚ ਨਜ਼ਰਬੰਦ ਇਨ੍ਹਾਂ ਡਿਪੋਰਟੀਜ਼ ਨੇ ਖਿੜਕੀਆਂ ਰਾਹੀਂ ‘ਹੈਲਪ’ ਦੇ ਸੁਨੇਹੇ ਲਿਖ ਕੇ ਮਦਦ ਦੀ ਗੁਹਾਰ ਲਗਾਈ ਹੈ। ਅਮਰੀਕਾ ਨੂੰ ਇਨ੍ਹਾਂ ਵਿੱਚੋਂ ਕੁਝ ਨੂੰ ਸਿੱਧੇ ਉਨ੍ਹਾਂ ਦੇ ਮੁਲਕ ਡਿਪੋਰਟ ਕਰਨ ਵਿਚ ਮੁਸ਼ਕਲ ਆ ਰਹੀ ਹੈ, ਲਿਹਾਜ਼ਾ ਪਨਾਮਾ ਨੂੰ ਰਸਤੇ ਵਿਚ ਠਹਿਰ ਵਜੋਂ ਵਰਤਿਆ ਜਾ ਰਿਹਾ ਹੈ । ਡਿਪੋਰਟੀਜ਼ ਦੇ ਤੀਜੇ ਬੈਚ ਵਾਲੀ ਉਡਾਣ ਬੁੱਧਵਾਰ ਨੂੰ ਕੋਸਟਾ ਰੀਕਾ ਵਿਚ ਲੈਂਡ ਕਰ ਸਕਦੀ ਹੈ ।

Advertisement
Advertisement
Advertisement
Advertisement
Scroll to Top