Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:15 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸਕੂਲਾਂ ਦੇ ਗਾਈਡੈਂਸ ਕਾਊਂਸਲਰਜ਼ ਲਈ ਕੈਰੀਅਰ ਵਰਕਸ਼ਾਪ ਆਯੋਜਿਤ

ਸਰਕਾਰੀ ਸਕੂਲਾਂ ਦੇ ਗਾਈਡੈਂਸ ਕਾਊਂਸਲਰਜ਼ ਲਈ ਕੈਰੀਅਰ ਵਰਕਸ਼ਾਪ ਆਯੋਜਿਤ

ਸਰਕਾਰੀ ਸਕੂਲਾਂ ਦੇ ਗਾਈਡੈਂਸ ਕਾਊਂਸਲਰਜ਼ ਲਈ ਕੈਰੀਅਰ ਵਰਕਸ਼ਾਪ ਆਯੋਜਿਤ
ਅਗਨੀਵੀਰ, ਅਰਧ ਸੈਨਿਕ ਬਲਾਂ, ਐੱਨ.ਡੀ.ਏ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਪ੍ਰੀਕਿਰਿਆ ਸਬੰਧੀ ਕਰਵਾਇਆ ਜਾਣੂ
ਸੰਗਰੂਰ, 19 ਫਰਵਰੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਸਕੂਲਾਂ ਦੇ ਗਾਈਡੈਂਸ ਕਾਊਂਸਲਰਜ਼ ਲਈ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸੰਗਰੂਰ ਵੱਲੋਂ ਕੈਰੀਅਰ ਵਰਕਸ਼ਾਪ ਆਯੋਜਿਤ ਕੀਤੀ ਗਈ । ਇਸ ਵਰਕਸ਼ਾਪ ਵਿੱਚ ਸ਼ਾਮਲ ਹੁੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਕੂਲ ਗਾਈਡੈਂਸ ਕਾਊਂਸਲਰਜ਼ ਨੂੰ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ । ਇਸ ਸਬੰਧੀ ਸ੍ਰੀਮਤੀ ਸਿੰਪੀ ਸਿੰਗਲਾ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਦੱਸਿਆ ਗਿਆ ਕਿ ਇਸ ਵਰਕਸ਼ਾਪ ਵਿੱਚ ਜਿਲ੍ਹਾ ਸੰਗਰੂਰ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 162 ਗਾਈਡੈਂਸ ਕਾਊਂਸਲਰਜ਼ ਵੱਲੋਂ ਹਿੱਸਾ ਲਿਆ ਗਿਆ।ਇਸ ਵਰਕਸ਼ਾਪ ਦੌਰਾਨ ਸੀ-ਪਾਈਟ ਨਾਭਾ ਦੇ ਇੰਚਾਰਜ ਯਾਦਵਿੰਦਰ ਸਿੰਘ ਵੱਲੋਂ ਅਗਨੀਵੀਰ, ਅਰਧ ਸੈਨਿਕ ਬਲਾਂ, ਐੱਨ. ਡੀ. ਏ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਪ੍ਰੀਕਿਰਿਆ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ । ਇਸ ਵਰਕਸ਼ਾਪ ਦੌਰਾਨ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਸਕੂਲ ਗਾਈਡੈਂਸ ਕਾਊਂਸਲਰਜ਼ ਨੂੰ ਵੱਖ-ਵੱਖ ਕਰੀਅਰ ਫੀਲਡਜ਼, ਇੰਟਰਵਿਊ ਸਬੰਧੀ ਤਿਆਰੀ ਅਤੇ ਆਨ-ਲਾਈਨ ਰਜ਼ਿਊਮ ਆਦਿ ਤਿਆਰ ਕਰਨ ਸਬੰਧੀ ਏ. ਆਈ. ਟੂਲਜ਼ ਅਤੇ ਸਵੈ-ਰੋਜ਼ਗਾਰ ਸਕੀਮਾਂ ਆਦਿ ਬਾਰੇ ਵੀ ਦੱਸਿਆ ਗਿਆ । ਇਸ ਤੋਂ ਇਲਾਵਾ ਇਸ ਵਰਕਸ਼ਾਪ ਦੌਰਾਨ ਇਸ ਦਫਤਰ ਦੇ ਨੁੰਮਾਇੰਦਿਆਂ ਵੱਲੋਂ ਵੱਖ-ਵੱਖ ਸਕਿੱਲ ਟ੍ਰੇਨਿੰਗ ਕੋਰਸਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ । ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਦੀ ਰੂਚੀ ਜਾਨਣ, ਸਾਈਕੋਮੀਟਰਿਕ ਟੈਸਟ ਅਤੇ ਆਪਣੀ ਫੀਲਡ ਦੇ ਮਾਹਰ ਵਲੰਟੀਅਰਜ਼ ਦੀ ਜਾਣਕਾਰੀ ਇੱਕਤਰ ਕਰਨ ਲਈ ਪ੍ਰੋਫਾਰਮੇ ਵੀ ਸਾਂਝੇ ਕੀਤੇ ਗਏ ।

Advertisement
Advertisement
Advertisement
Advertisement
Scroll to Top