Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 8:55 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਵਲ ਤੇ ਪੁਲਿਸ ਦੀ ਸਾਂਝੀ ਕਰਵਾਈ : ਦੋ ਟਰੈਵਲ ਏਜੰਟਾਂ ਦੇ ਦਫ਼ਤਰ ਸੀਲ

ਸਿਵਲ ਤੇ ਪੁਲਿਸ ਦੀ ਸਾਂਝੀ ਕਰਵਾਈ : ਦੋ ਟਰੈਵਲ ਏਜੰਟਾਂ ਦੇ ਦਫ਼ਤਰ ਸੀਲ

ਸਿਵਲ ਤੇ ਪੁਲਿਸ ਦੀ ਸਾਂਝੀ ਕਰਵਾਈ : ਦੋ ਟਰੈਵਲ ਏਜੰਟਾਂ ਦੇ ਦਫ਼ਤਰ ਸੀਲ
-ਪਟਿਆਲਾ ਦੇ 50 ਤੋਂ ਜ਼ਿਆਦਾ ਟਰੈਵਲ ਏਜੰਟਾਂ ਅਤੇ ਆਈਲੈਟਸ ਸੈਂਟਰਾਂ ਦਾ ਕੀਤਾ ਅਚਨਚੇਤ ਨਿਰੀਖਣ
ਪਟਿਆਲਾ, 17 ਜੁਲਾਈ:
ਪਟਿਆਲਾ ਦੇ ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਨੇ ਅੱਜ ਸਾਂਝੀ ਕਰਵਾਈ ਕਰਦਿਆਂ ਜ਼ਿਲ੍ਹੇ ਦੇ ਦੋ ਟਰੈਵਲ ਏਜੰਟਾਂ ਦੇ ਦਫ਼ਤਰ ਆਰਜ਼ੀ ਤੌਰ ‘ਤੇ ਸੀਲ ਕੀਤੇ ਅਤੇ 50 ਤੋਂ ਜ਼ਿਆਦਾ ਟਰੈਵਲ ਏਜੰਟਾਂ ਅਤੇ ਆਈਲੈਟਸ ਸੈਂਟਰਾਂ ਦਾ ਅਚਨਚੇਤ ਨਿਰੀਖਣ ਕਰਕੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਟੀਮ ਦੀ ਅਗਵਾਈ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਐਸ.ਪੀ. ਸਿਟੀ ਸਰਫ਼ਰਾਜ਼ ਆਲਮ ਨੇ ਕੀਤੀ।
ਇਸ ਮੌਕੇ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਅਤੇ ਐਸ.ਪੀ. ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਜਾਂਚ ਦੌਰਾਨ ਲਾਅਬਰੇਲਾ ਕੰਸਲਟੈਂਸੀ ਅਤੇ ਟਾਈਟਨ ਵੀਜ਼ਾ ਐਂਡ ਇਮੀਗਰੇਸ਼ਨ ਸਰਵਿਸਿਜ਼ ਨੂੰ ਆਰਜ਼ੀ ਤੌਰ ‘ਤੇ ਸੀਲ ਕੀਤਾ ਗਿਆ ਹੈ ਤੇ ਇਨ੍ਹਾਂ ਨੂੰ ਆਪਣੇ ਦਸਤਾਵੇਜ਼ ਦਿਖਾਉਣ ਲਈ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਬੰਧਤ ਦਸਤਾਵੇਜ਼ ਮੁਹੱਈਆ ਕਰਵਾ ਦਿੰਦੇ ਹਨ ਤਾਂ ਇਹ ਦਫ਼ਤਰ ਖੋਲ੍ਹਣ ਦੀ ਆਗਿਆ ਦੇ ਦਿੱਤੀ ਜਾਵੇਗੀ, ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਦਸਤਾਵੇਜ਼ ਨਾ ਪੇਸ਼ ਕੀਤੇ ਗਏ ਤਾਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗਿਊਲੇਸ਼ਨ ਐਕਟ, 2014 ਅਤੇ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਰੂਲਜ਼, 2013 ਦੇ ਤਹਿਤ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਵੱਖ ਵੱਖ ਕੰਮ ਕਰਦੇ ਇਮੀਗਰੇਸ਼ਨ, ਕੰਸਲਟੈਂਟ, ਟਰੈਵਲ ਏਜੰਟ ਆਦਿ ਫਰਮ/ਸੰਗਠਨ ਆਦਿ ਨੂੰ ਕਾਨੂੰਨੀ ਤਰੀਕੇ ਨਾਲ ਕੰਮ ਕਰਨ ਲਈ ਲਾਇਸੰਸ ਜਾਰੀ ਕੀਤੇ ਜਾਂਦੇ ਹਨ, ਜੋ ਕਿ ਪੰਜ ਸਾਲ ਲਈ ਵੈਲਿਡ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਟੀਮਾਂ ਵੱਲੋਂ ਲਾਇਸੈਂਸ ਦੀ ਮਿਆਦ ਸਮੇਤ ਪਿਛਲੇ ਪੰਜ ਸਾਲ ਤੋਂ ਜੋ ਵੀ ਵਿਦੇਸ਼ ਜਾਣ ਵਾਸਤੇ ਪਬਲਿਕ ਦੀਆਂ ਫਾਈਲਾਂ ਅਪਲਾਈ ਕੀਤੀਆਂ ਗਈਆਂ ਹਨ, ਉਨ੍ਹਾਂ ਸਬੰਧੀ ਰਿਕਾਰਡ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 600 ਦੇ ਕਰੀਬ ਟਰੈਵਲ ਏਜੰਟ ਅਤੇ ਆਈਲੈਟਸ ਸੈਂਟਰ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ‘ਤੇ ਇਨ੍ਹਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਂਦੀ ਹੈ।
ਇਸ ਮੌਕੇ ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਡੀ.ਐਸ.ਪੀ. ਸੰਜੀਵ ਸਿੰਗਲਾ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top