Breaking News ਕਦੇ ਵੀ ਹਕੀਕਤ ਨਹੀਂ ਬਣੇਗੀ ਐਸ. ਵਾਈ. ਐਲ. ਨਹਿਰ-ਮੁੱਖ ਮੰਤਰੀ19 ਹਜ਼ਾਰ ਏਕੜ ਵਿਚ ਗੈਰ ਕਾਨੂੰਨੀ ਅਫੀਮ ਦੀ ਖੇਤੀ ਨੂੰ ਨਸ਼ਟ ਕਰਕੇ 190 ਜਣਿਆਂ ਨੂੰ ਕੀਤਾ ਗਿਆ ਗ੍ਰਿਫ਼ਤਾਰਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆਸਥਾਨਕ ਸਰਕਾਰਾਂ ਦੇ ਡਿਪਟੀ ਡਾਇਰੈਕਟਰ ਅਸ਼ੋਕ ਕੁਮਾਰ ਖਿਲਾਫ ਕੇਸ ਦਰਜਕੈਗ ਦੀ ਰਿਪੋਰਟ ਵਿਚ ਹੋਇਆ ਉੱਤਰਾਖੰਡ ਦੇ ਜੰਗਲਾਤ ਡਿਵੀਜ਼ਨਾਂ ਵਿਚ ਮੁਆਵਜ਼ਾ ਦੇਣ ਵਾਲੇ ਵਣਕਰਨ ਲਈ ਰੱਖੇ ਗਏ ਫ਼ੰਡ ‘‘ਅਸਵੀਕਾਰਨਯੋਗ ਗਤੀਵਿਧੀਆਂ’’ ’ਤੇ ਖ਼ਰਚ ਕੀਤੇ ਗਏ ਦਾ ਖੁਲਾਸਾਫਰਹਾ ਖਾਨ ਤੇ ਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਸ਼ਿਕਾਇਤ ਦਰਜਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਏਅਰ ਇੰਡੀਆ ਫਲਾਈਟ `ਚ ਸਫਰ ਦੌਰਾਨ ਮਿਲੀ ਟੁੱਟੀ ਸੀਟ ਕਾਰਨ ਕਰਨਾ ਪਿਆ ਮੁਸਕਲਾਂ ਦਾ ਸਾਹਮਣਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਦੁਆਰਾ: Punjab Bani ਪ੍ਰਕਾਸ਼ਿਤ :Friday, 21 February, 2025, 05:56 PM

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤ ਕੀਤੇ ਗਏ 7 ਕਲਰਕਾਂ ਅਤੇ 1 ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਦੀ ਮਹੱਤਤਾ ‘ਤੇ ਜ਼ੋਰ ਦਿੱਤਾ । ਉਨ੍ਹਾਂ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਆਬਕਾਰੀ ਤੇ ਕਰ ਵਿਭਾਗ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਆਸ ਪ੍ਰਗਟਾਈ ਕਿ ਇਹ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਨੇ 50,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਸਫਲਤਾ ਹਾਸਲ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ ਸਗੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਮਨੁੱਖੀ ਵਸੀਲਿਆਂ ਦੀ ਕਮੀ ਨੂੰ ਵੀ ਪੂਰਾ ਕਰਕੇ ਉਨ੍ਹਾਂ ਨੂੰ ਮਜ਼ਬੂਤ ਕਰਦਾ ਹੈ ।



Scroll to Top