Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਨੇ ਕੀਤਾ ਸੱਤ ਅੰਤਰਰਾਸ਼ਟਰੀ ਅਪਰਾਧਕ ਸੰਗਠਨਾਂ ਨੂੰ ਅੱਤਵਾਦੀ ਸੰਸਥਾਵਾਂ ਦੀ ਸੂਚੀ ਵਿਚ ਸ਼ਾਮਲ

ਕੈਨੇਡਾ ਨੇ ਕੀਤਾ ਸੱਤ ਅੰਤਰਰਾਸ਼ਟਰੀ ਅਪਰਾਧਕ ਸੰਗਠਨਾਂ ਨੂੰ ਅੱਤਵਾਦੀ ਸੰਸਥਾਵਾਂ ਦੀ ਸੂਚੀ ਵਿਚ ਸ਼ਾਮਲ

ਕੈਨੇਡਾ ਨੇ ਕੀਤਾ ਸੱਤ ਅੰਤਰਰਾਸ਼ਟਰੀ ਅਪਰਾਧਕ ਸੰਗਠਨਾਂ ਨੂੰ ਅੱਤਵਾਦੀ ਸੰਸਥਾਵਾਂ ਦੀ ਸੂਚੀ ਵਿਚ ਸ਼ਾਮਲ
ਕੈਨੈਡਾ : ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਨੇ ਸੱਤ ਅੰਤਰਰਾਸ਼ਟਰੀ ਅਪਰਾਧਿਕ ਸੰਗਠਨਾਂ ਨੂੰ ਅਤਿਵਾਦੀ ਸੰਸਥਾਵਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਹੈ । ਦੱਸਣਯੋਗ ਹੈ ਕਿ ਉਕਤ ਐਲਾਨ ਅਮਰੀਕਾ ਵਲੋਂ ਟਰੇਨ ਡੀ ਅਰਾਗੁਆ, ਸਿਨਾਲੋਆ ਕਾਰਟੈਲ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੂਹਾਂ ਨੂੰ ਗਲੋਬਲ ਅਤਿਵਾਦੀ ਸੰਗਠਨਾਂ ਵਜੋਂ ਨਾਮਜ਼ਦ ਕਰਨ ਤੋਂ ਇਕ ਦਿਨ ਬਾਅਦ ਆਇਆ ਹੈ । ਡੇਵਿਡ ਮੈਕਗਿੰਟੀ ਨੇ ਔਟਾਵਾ ਵਿਚ ਪੱਤਰਕਾਰਾਂ ਨੂੰ ਦਸਿਆ ਕਿ ਸੂਚੀਬੱਧ ਸੰਸਥਾਵਾਂ ਸੰਗਠਿਤ ਅਪਰਾਧਿਕ ਸਮੂਹ ਹਨ । ਇਹ ਸੰਗਠਨ ਬਹੁਤ ਹੀ ਹਿੰਸਕ ਤਰੀਕਿਆਂ ਦੀ ਵਰਤੋਂ ਕਰ ਕੇ ਸਥਾਨਕ ਆਬਾਦੀ ਵਿਚ ਡਰ ਫੈਲਾਉਂਦੇ ਹਨ । ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ, ਮਨੁੱਖੀ ਤਸਕਰੀ ਅਤੇ ਗ਼ੈਰ-ਕਾਨੂੰਨੀ ਬੰਦੂਕਾਂ ਦੀ ਤਸਕਰੀ ਲਈ ਜਾਣੇ ਜਾਂਦੇ ਹਨ। ਮੰਤਰੀ ਨੇ ਕਿਹਾ ਕਿ ਅਸੀਂ ਜੋ ਉਪਾਅ ਕਰ ਰਹੇ ਹਾਂ, ਉਹ ਫ਼ੈਂਟਾਨਿਲ (ਦਰਦ ਨਿਵਾਰਕ) ਨੂੰ ਸੜਕਾਂ ਤੋਂ ਦੂਰ ਰਖਣਗੇ ਅਤੇ ਇਸ ਨੂੰ ਅਮਰੀਕਾ ਜਾਣ ਤੋਂ ਰੋਕਣਗੇ । ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 3 ਫ਼ਰਵਰੀ ਨੂੰ ਕਿਹਾ ਸੀ ਕਿ ਕੈਨੇਡਾ ਅਪਰਾਧਿਕ ਸੰਗਠਨ ਨੂੰ ਅਤਿਵਾਦੀ ਸੰਗਠਨ ਵਜੋਂ ਸੂਚੀਬੱਧ ਕਰੇਗਾ ਕਿਉਂਕਿ ਉਨ੍ਹਾਂ ਨੇ ਅਮਰੀਕੀ ਟੈਰਿਫ਼ ਤੋਂ 30 ਦਿਨਾਂ ਦੀ ਛੋਟ ਦਾ ਐਲਾਨ ਕੀਤਾ ਸੀ । ਜਨਤਕ ਅੰਕੜੇ ਦਰਸਾਉਂਦੇ ਹਨ ਕਿ ਅਮਰੀਕਾ ਵਿਚ ਜ਼ਬਤ ਕੀਤੇ ਗਏ ਸਾਰੇ ਫੈਂਟਾਨਿਲ ਦਾ 0.2 ਫ਼ੀ ਸਦੀ ਕੈਨੇਡੀਅਨ ਸਰਹੱਦ ਤੋਂ ਆਉਂਦਾ ਹੈ, ਜਦੋਂ ਕਿ ਜ਼ਿਆਦਾਤਰ ਮੈਕਸੀਕੋ ਨਾਲ ਲਗਦੀ ਅਮਰੀਕਾ ਦੀ ਦੱਖਣੀ ਸਰਹੱਦ ਤੋਂ ਆਉਂਦਾ ਹੈ ।

Advertisement
Advertisement
Advertisement
Advertisement
Scroll to Top