Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:39 pm

+91 90915 01313 , +91 90916 01313

punjabbanni@gmail.com
punjabbani@yahoo.com

ਆਰ. ਟੀ. ਓ. ਮਨਜੀਤ ਕੌਰ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਸਖਤੀ

ਆਰ. ਟੀ. ਓ. ਮਨਜੀਤ ਕੌਰ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਸਖਤੀ

ਆਰ. ਟੀ. ਓ. ਮਨਜੀਤ ਕੌਰ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਸਖਤੀ
ਸਕੂਲੀ ਵਾਹਨਾਂ ਦੇ ਦਸਤਾਵੇਜਾਂ ਦੀ ਪੜਤਾਲ ਦੌਰਾਨ ਖਾਮੀਆਂ ਸਾਹਮਣੇ ਆਉਣ ‘ਤੇ ਕੀਤੀ ਕਾਰਵਾਈ
ਇੱਕ ਸਕੂਲੀ ਵਾਹਨ ਨੂੰ ਕੀਤਾ ਇਮਪਾਊਂਡ
ਸੰਗਰੂਰ, 20 ਫਰਵਰੀ : ਟਰਾਂਸਪੋਰਟ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਆਰ. ਟੀ. ਓ. ਸ਼੍ਰੀਮਤੀ ਮਨਜੀਤ ਕੌਰ ਨੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ । ਫੱਗੂਵਾਲਾ ਕੈਂਚੀਆਂ ਵਿਖੇ ਕੀਤੀ ਨਾਕਾਬੰਦੀ ਦੌਰਾਨ ਆਰਟੀਓ ਵੱਲੋਂ ਵਾਹਨ ਚਾਲਕਾਂ ਦੇ ਦਸਤਾਵੇਜਾਂ ਦੀ ਪੜਤਾਲ ਕੀਤੀ ਗਈ ਅਤੇ ਇਸ ਦੌਰਾਨ ਖਾਮੀਆਂ ਸਾਹਮਣੇ ਆਉਣ ਤੇ ਚਲਾਨ ਕੱਟਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ । ਆਰ. ਟੀ. ਓ. ਸ਼੍ਰੀਮਤੀ ਮਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਪੜਤਾਲ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਨੂੰ ਨਿਯਮਾਂ ਦੀ ਅਣਦੇਖੀ ਕਰਦਿਆਂ ਪਾਇਆ ਗਿਆ ਅਤੇ ਡਰਾਈਵਰ ਤੋਂ ਆਰ.ਸੀ ਅਤੇ ਲਾਈਸੈਂਸ ਨੂੰ ਰਿਟੇਨ ਕਰਦਿਆਂ ਹਦਾਇਤ ਕੀਤੀ ਗਈ ਕਿ ਸਕੂਲੀ ਵਿਦਿਆਰਥੀਆਂ ਨੂੰ ਘਰਾਂ ਵਿੱਚ ਛੱਡਣ ਉਪਰੰਤ ਸਕੂਲੀ ਬੱਸ ਨੂੰ ਵਾਪਸ ਲਿਆਂਦਾ ਜਾਵੇ ਤਾਂ ਕਿ ਇਮਪਾਊਂਡ ਕਰਨ ਦੀ ਕਾਰਵਾਈ ਕੀਤੀ ਜਾ ਸਕੇ । ਉਹਨਾਂ ਦੱਸਿਆ ਕਿ ਪੀਬੀ 11 ਬੀ. ਵਾਈ. 9588 ਨੰਬਰ ਦੀ ਬੱਸ ਵਿੱਚ ਟੈਕਸ, ਪ੍ਰਦੂਸ਼ਣ, ਵਰਦੀ, ਅੱਗ ਬੁਝਾਊ ਯੰਤਰ, ਮਹਿਲਾ ਸਹਾਇਕ, ਬੀਮਾ ਅਤੇ ਸੀਟ ਬੈਲਟ ਦੀਆਂ ਕਮੀਆਂ ਪਾਈਆਂ ਗਈਆਂ ਅਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top