Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:23 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.30 ਕਰੋੜ ਦੀ ਲਾਗਤ ਵਾਲੇ ਦੋ ਨਵੇਂ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.30 ਕਰੋੜ ਦੀ ਲਾਗਤ ਵਾਲੇ ਦੋ ਨਵੇਂ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.30 ਕਰੋੜ ਦੀ ਲਾਗਤ ਵਾਲੇ ਦੋ ਨਵੇਂ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ
ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ : ਨਰਿੰਦਰ ਕੌਰ ਭਰਾਜ
ਬਖੋਪੀਰ/ ਲੱਡੀ/ ਸੰਗਰੂਰ, 20 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਨਾਗਰਿਕਾਂ ਨੂੰ ਸਰਵੋਤਮ ਸੇਵਾਵਾਂ ਤੇ ਸੁਵਿਧਾਵਾਂ ਦੇਣ ਲਈ ਅਸੀਂ ਪੂਰੀ ਤਰ੍ਹਾਂ ਵਚਨਬਧ ਹਾਂ, ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਬਖੋਪੀਰ ਅਤੇ ਲੱੱਡੀ ਵਿਖੇ ਵੱਖ-ਵੱਖ ਨਵੇਂ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ । ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟ ਉਤੇ 1.30 ਕਰੋੜ ਰੁਪਏ ਦੀ ਲਾਗਤ ਆਈ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਪੀਣ ਲਈ ਸਾਫ਼ ਅਤੇ ਸੁੱਧ ਪਾਣੀ ਦੀ ਵੱਡੀ ਸਹੂਲਤ ਮਿਲੇਗੀ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਹਿੱਸੇ ਦਾ ਕਾਇਆ ਕਲਪ ਕਰਨ ਲਈ ਪੜਾਅਵਾਰ ਤਰੀਕੇ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਹਲਕਾ ਵਾਸੀਆਂ ਨੂੰ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਉਹ ਸਰਗਰਮ ਹਨ । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਦੇ ਪ੍ਰੋਜੈਕਟ ਤੇਜ਼ੀ ਨਾਲ ਮੁਕੰਮਲ ਹੋ ਰਹੇ ਹਨ । ਵਿਧਾਇਕ ਨੇ ਕਿਹਾ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਠੋਸ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੌਕੇ ਦੋਵਾਂ ਪਿੰਡਾਂ ਦੇ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਇਸ ਉਦਮ ਲਈ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top