Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Monday, 16 Nov 2026 | 6:18 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਹਾਈ ਕੋਰਟ ਸੁਣਵਾਈ ਪਾਈ 25 ਤੇ

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਹਾਈ ਕੋਰਟ ਸੁਣਵਾਈ ਪਾਈ 25 ਤੇ

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਹਾਈ ਕੋਰਟ ਸੁਣਵਾਈ ਪਾਈ 25 ਤੇ
ਚੰਡੀਗੜ੍ਹ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਵਿਚ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿਤੀ ਜਾਵੇ, ਜਿਸ ਤੇ ਅੱਜ ਸੁਣਵਾਈ ਹੋਈ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਉਸ ਲਈ ਸੈਸ਼ਨ ਵਿਚ ਹਿੱਸਾ ਲੈਣਾ ਜ਼ਰੂਰੀ ਹੈ । ਹਾਲਾਂਕਿ ਅਦਾਲਤ ਇਸ ਪਟੀਸ਼ਨ ਉਤੇ ਅਗਲੀ ਸੁਣਵਾਈ 25 ਫ਼ਰਵਰੀ ਮੰਗਲਵਾਰ ਨੂੰ ਕਰੇਗੀ । ਪਟੀਸ਼ਨ ਵਿਚ ਆਖਿਆ ਗਿਆ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ ’ਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ, ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਸੈਸ਼ਨ ਲਈ ਪੈਰੋਲ ਮਿਲ ਸਕਦੀ ਹੈ ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਜੇਲ ਵਿਚ ਬੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਉਰਫ਼ ਰਾਸ਼ਿਦ ਇੰਜਨੀਅਰ ਨੂੰ ਸੰਸਦ ਦੇ ਚੱਲ ਰਹੇ ਇਜਲਾਸ ਵਿਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ‘ਹਿਰਾਸਤੀ ਪੈਰੋਲ’ ਦੀ ਇਜਾਜ਼ਤ ਦੇ ਦਿੱਤੀ ਸੀ। ਰਾਸ਼ਿਦ, ਜੋ ਜੰਮੂ-ਕਸ਼ਮੀਰ ਦੇ ਬਾਰਾਮੂਲਾ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਜੰਮੂ-ਕਸ਼ਮੀਰ ਵਿਚ ਵੱਖਵਾਦੀਆਂ ਅਤੇ ਅੱਤਵਾਦੀ ਸਮੂਹਾਂ ਨੂੰ ਫ਼ੰਡ ਦੇਣ ਦੇ ਦੋਸ਼ਾਂ ਨਾਲ ਸਬੰਧਤ ਅੱਤਵਾਦੀ ਫ਼ੰਡਿੰਗ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ ਤੇ ਜੇਲ ਵਿਚ ਬੰਦ ਹਨ । ਅੰਮ੍ਰਿਤਪਾਲ ਨੇ ਦਸਿਆ ਕਿ ਲੋਕ ਸਭਾ ਸਕੱਤਰ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਹੁਣ ਤਕ 46 ਦਿਨਾਂ ਤੋਂ ਲੋਕ ਸਭਾ ਤੋਂ ਗ਼ੈਰ ਹਾਜ਼ਰ ਹਨ । ਪਹਿਲਾਂ 24 ਜੂਨ ਤੋਂ 2 ਜੁਲਾਈ ਤਕ ਅਤੇ ਫਿਰ 22 ਜੁਲਾਈ ਤੋਂ 9 ਅਗਸਤ ਦਰਮਿਆਨ 19 ਦਿਨਾਂ ਲਈ । ਇਸ ਤੋਂ ਬਾਅਦ ਉਹ 25 ਨਵੰਬਰ ਤੋਂ 12 ਦਸੰਬਰ ਤੱਕ 18 ਦਿਨ ਗ਼ੈਰ-ਹਾਜ਼ਰ ਰਹੇ ।

Advertisement
Advertisement
Advertisement
Advertisement
Scroll to Top