Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:58 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਤੀਜੀ 'ਪਹਿਲ ਹੌਜਰੀ ' ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਤੀਜੀ 'ਪਹਿਲ ਹੌਜਰੀ ' ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਤੀਜੀ ‘ਪਹਿਲ ਹੌਜਰੀ ‘ ਦਾ ਉਦਘਾਟਨ
400 ਦੇ ਕਰੀਬ ਔਰਤਾਂ ਨੂੰ ਮਿਲੇਗਾ ਰੁਜ਼ਗਾਰ, ਸਕੂਲੀ ਵਰਦੀਆਂ ਕੀਤੀਆਂ ਜਾਣਗੀਆਂ ਤਿਆਰ
ਸੰਗਰੂਰ ਪ੍ਰਸ਼ਾਸਨ ਵੱਲੋਂ ਮਹਿਲਾ ਸਸ਼ਕਤੀਕਰਨ ਵੱਲ ਇੱਕ ਹੋਰ ਸਾਰਥਕ ਪੁਲਾਂਘ
ਮੂਨਕ/ ਸੰਗਰੂਰ , 17 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਸਬ ਡਵੀਜ਼ਨ ਦੇ ਪਿੰਡ ਹਮੀਰਗੜ੍ਹ ਵਿਖੇ ਜਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਥਾਪਿਤ ਕੀਤੀ ਗਈ ਪਹਿਲ ਹੌਜਰੀ ਦਾ ਉਦਘਾਟਨ ਕੀਤਾ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਔਰਤਾਂ ਦਾ ਵਿੱਤੀ ਪੱਧਰ ਉੱਚਾ ਚੁੱਕਣ ਲਈ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਚਲਾਏ ਜਾ ਰਹੇ ਸਵੈ ਸਹਾਇਤਾ ਸਮੂਹ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੇ ਹਨ ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਵਿੱਚ ਦੋ ਪਹਿਲ ਹੌਜਰੀਆਂ ਸਫਲਤਾਪੂਰਵਕ ਚੱਲ ਰਹੀਆਂ ਹਨ ਅਤੇ ਇਹ ਤੀਜੀ ਹੌਜਰੀ ਵੀ ਲਗਭਗ 400 ਪੇਂਡੂ ਔਰਤਾਂ ਨੂੰ
ਸਵੈ-ਰੁਜ਼ਗਾਰ ਦੇ ਸਮਰੱਥ ਬਣਾਉਣ ਵਿੱਚ ਸਫਲ ਸਾਬਤ ਹੋਵੇਗੀ । ਉਨ੍ਹਾਂ ਦੱਸਿਆ ਕਿ ਇਸ ਹੌਜ਼ਰੀ ਰਾਹੀਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਰਦੀਆਂ ਤਿਆਰ ਕਰਵਾਈਆਂ ਜਾਣਗੀਆਂ । ਸ਼੍ਰੀ ਗੋਇਲ ਨੇ ਕਿਹਾ ਕਿ ਪਿੰਡਾਂ ਦੀਆਂ ਮਹਿਲਾਵਾਂ ਸਿਲਾਈ, ਕਢਾਈ ਦੇ ਖੇਤਰ ਵਿੱਚ ਚੰਗੀ ਮੁਹਾਰਤ ਰੱਖਦੀਆਂ ਹਨ ਅਤੇ ਜਦੋਂ ਉਹ ਆਪਣੇ ਘਰਾਂ ਵਿੱਚ ਰਹਿੰਦੇ ਹੋਏ ਹੀ ਇਸ ਹੌਜ਼ਰੀ ਲਈ ਸਿਲਾਈ ਸੇਵਾਵਾਂ ਪ੍ਰਦਾਨ ਕਰਦੇ ਹੋਏ ਵਿੱਤੀ ਲਾਭ ਹਾਸਲ ਕਰਨਗੀਆਂ ਤਾਂ ਇਨ੍ਹਾਂ ਔਰਤਾਂ ਦਾ ਮਨੋਬਲ ਵਧੇਗਾ ਤੇ ਆਪਣੀ ਜਿੰਮੇਵਾਰੀ ਨੂੰ ਹੋਰ ਵੀ ਤਨਦੇਹੀ ਨਾਲ ਨਿਭਾਉਣਗੀਆਂ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ‘ਪਹਿਲ ਹੌਜ਼ਰੀ’ ਨੂੰ ਲੋੜੀਂਦੀ ਮਸ਼ੀਨਰੀ ਪ੍ਰਸ਼ਾਸਨਿਕ ਸਹਿਯੋਗ ਨਾਲ ਮੁਹੱਈਆ ਕਰਵਾਈ ਗਈ ਹੈ ਅਤੇ ਮਹਿਲਾਵਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਅਜਿਹੇ ਹੋਰ ਯਤਨਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ । ਇਸ ਮੌਕੇ ਪੀ.ਏ ਰਾਕੇਸ਼ ਕੁਮਾਰ ਗੁਪਤਾ, ਪਰਮਪਾਲ ਸਿੰਘ ਸਾਬਕਾ ਚੇਅਰਮੈਨ, ਜਸਪਾਲ ਸਿੰਘ, ਸਤੀਸ਼ ਕੁਮਾਰ, ਮਿਠੂ ਸੈਣੀ, ਰਿੰਕੂ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top