Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:51 pm

+91 90915 01313 , +91 90916 01313

punjabbanni@gmail.com
punjabbani@yahoo.com

ਕੁਦਰਤੀ ਖੇਤੀ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਕੁਦਰਤੀ ਖੇਤੀ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਕੁਦਰਤੀ ਖੇਤੀ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਪਟਿਆਲਾ, 17 ਫਰਵਰੀ : ਖੇਤੀ ਵਿਰਾਸਤ ਮਿਸ਼ਨ ਵੱਲੋਂ ਕੇਕੇ ਬਿਰਲਾ ਮੈਮੋਰੀਅਲ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਆਕੜ ਦੇ ਗੁਰਦੁਆਰਾ ਨਿੰਮ ਸਾਹਿਬ ਵਿਚ ਕੁਦਰਤੀ ਖੇਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ । ਇਸ ਕੈਂਪ ਦੇ ਮੁੱਖ ਮਹਿਮਾਨ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਸਨ ਅਤੇ ਉਹਨਾਂ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਘੱਟ ਕਰਨ ਲਈ ਅਤੇ ਕੁਦਰਤੀ ਖੇਤੀ ਅਪਣਾਉਣ ਲਈ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਵੀਰ ਆਉਣ ਵਾਲੇ ਸੀਜ਼ਨ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ, ਰਵਿੰਦਰਪਾਲ ਸਿੰਘ ਚੱਠਾ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਅਤੇ ਸੀ. ਆਰ. ਐਮ. ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਨੂੰ ਝੋਨੇ ਦੀ ਕਾਸ਼ਤ ਸਬੰਧੀ ਲਿਟਰੇਚਰ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਕਿਸਾਨ ਜੈ ਸਿੰਘ ਅਜਰੋਰ, ਗੁਰਮੀਤ ਸਿੰਘ ਬਿਹਾਵਲਪੁਰ, ਗੁਰਵਿੰਦਰ ਸਿੰਘ ਗੋਪਾਲਪੁਰ ਕੁਲਵਿੰਦਰ ਸਿੰਘ ਆਕੜ ਅਤੇ ਗੁਰਨਾਮ ਸਿੰਘ ਸ਼ੰਕਰਪੁਰ ਅਤੇ ਪਿੰਡ ਕੌਲੀ, ਮੁਹੱਬਤਪੁਰ, ਦੌਣ ਕਲਾਂ, ਫ਼ਤਿਹਪੁਰ ਅਤੇ ਜਾਫਰਨਗਰ ਦੇ ਕਿਸਾਨਾਂ ਨੇ ਵੀ ਭਾਗ ਲਿਆ ।

Advertisement
Advertisement
Advertisement
Advertisement
Scroll to Top