Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:57 pm

+91 90915 01313 , +91 90916 01313

punjabbanni@gmail.com
punjabbani@yahoo.com

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ. ਜੀ. ਪੰਜਾਬ ਨਾਲ ਕੀਤੀ ਚਰਚਾ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ. ਜੀ. ਪੰਜਾਬ ਨਾਲ ਕੀਤੀ ਚਰਚਾ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ. ਜੀ. ਪੰਜਾਬ ਨਾਲ ਕੀਤੀ ਚਰਚਾ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 17 ਫਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ । ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ. ਕੇ. ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ । ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ‘ਚ ਜੋ ਕਰਮਚਾਰੀ ਕਾਫੀ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ, ਉਹਨਾਂ ਦੀ ਨੌਕਰੀ ਵਿੱਚ ਸਥਿਰਤਾ ਅਤੇ ਸੁਰੱਖਿਆ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਐਡਵੋਕੇਟ ਜਨਰਲ, ਪੰਜਾਬ ਨਾਲ ਹੋਈ ਗੱਲਬਾਤ ਵਿੱਚ ਕੱਚੇ ਮੁਲਾਜਮਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਦੇ ਪੱਖਾਂ ‘ਤੇ ਵਿਚਾਰ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਨੀਤੀ ਕਰਮਚਾਰੀਆਂ ਲਈ ਲਾਭਕਾਰੀ ਹੋਣ ਦੇ ਨਾਲ-ਨਾਲ ਕਾਨੂੰਨੀ ਤੌਰ ‘ਤੇ ਮਜ਼ਬੂਤ ਹੋਵੇ, ਤਾਂ ਜੋ ਇਸਦੀ ਲਾਗੂ ਕਰਨ ਦੀ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਅੜਚਣ ਨਾ ਆਵੇ । ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ । ਇਹ ਕਰਮਚਾਰੀ ਲੰਬੇ ਸਮੇਂ ਤੋਂ ਇਮਾਨਦਾਰੀ ਨਾਲ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨਾ ਸਾਡੀ ਜ਼ਿੰਮੇਵਾਰੀ ਹੈ । ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਪਾਲਿਸੀ ਦੀ ਪ੍ਰਕਿਰਿਆ ਜਲਦ ਤੋਂ ਜਲਦ ਤਿਆਰ ਕਰਕੇ ਸਰਕਾਰ ਅੱਗੇ ਪੇਸ਼ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਨੂੰ ਨੌਕਰੀ ਦੀ ਸਥਿਰਤਾ ਮਿਲਣ ਨਾਲ ਟਰਾਂਸਪੋਰਟ ਸੇਵਾਵਾਂ ਦੀ ਕੁਸ਼ਲਤਾ ਅਤੇ ਗੁਣਵੱਤਾ ਵਿੱਚ ਵੀ ਸੁਧਾਰ ਆਵੇਗਾ ।

Advertisement
Advertisement
Advertisement
Advertisement
Scroll to Top