Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 2:13 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਜੀ. ਨਾਗੇਸ਼ਵਰ ਰਾਓ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ

ਪੰਜਾਬ ਸਰਕਾਰ ਵੱਲੋਂ ਜੀ. ਨਾਗੇਸ਼ਵਰ ਰਾਓ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ

ਪੰਜਾਬ ਸਰਕਾਰ ਵੱਲੋਂ ਜੀ. ਨਾਗੇਸ਼ਵਰ ਰਾਓ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ
ਚੰਡੀਗੜ੍ਹ, 17 ਫਰਵਰੀ : ਪੰਜਾਬ ਸਰਕਾਰ ਨੇ 1995 ਬੈਚ ਦੇ ਭਾਰਤੀ ਪੁਲਸ ਸੇਵਾ (ਆਈ. ਪੀ. ਐਸ.) ਅਧਿਕਾਰੀ ਸ੍ਰੀ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਹੈ। ਸ੍ਰੀ ਰਾਓ ਇਸ ਸਮੇਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ.) ਪ੍ਰੋਵੀਜ਼ਨਿੰਗ, ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਸਨ । ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਸ੍ਰੀ ਰਾਓ 1993 ਬੈਚ ਦੇ ਆਈ. ਪੀ. ਐਸ. ਅਧਿਕਾਰੀ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਵਰਿੰਦਰ ਕੁਮਾਰ ਤੋਂ ਅਹੁਦਾ ਸੰਭਾਲਣਗੇ। ਸ੍ਰੀ ਵਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਅਗਲੇਰੀ ਡਿਊਟੀ ਲਈ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ, ਚੰਡੀਗੜ੍ਹ ਨੂੰ ਰਿਪੋਰਟ ਕਰਨਗੇ । ਜ਼ਿਕਰਯੋਗ ਹੈ ਕਿ 27 ਅਪ੍ਰੈਲ 2017 ਤੋਂ 22 ਜੁਲਾਈ 2019 ਤੱਕ ਵਿਜੀਲੈਂਸ ਬਿਊਰੋ, ਪੰਜਾਬ ਦੇ ਡਾਇਰੈਕਟਰ ਸਮੇਤ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾਵਾਂ ਨਿਭਾਉਣ ਵਾਲੇ ਸ਼੍ਰੀ ਜੀ. ਨਾਗੇਸ਼ਵਰ ਰਾਓ ਅਹਿਮ ਅਹੁਦਿਆਂ ‘ਤੇ ਕੰਮ ਕਰਨ ਦਾ ਤਜ਼ਰਬਾ ਰੱਖਦੇ ਹਨ। ਪਹਿਲੀ ਡਿਵੀਜ਼ਨ ਵਿੱਚ ਸਿਵਲ ਇੰਜੀਨੀਅਰਿੰਗ ਗ੍ਰੈਜੂਏਟ ਸ੍ਰੀ ਰਾਓ ਕਈ ਸਨਮਾਨਾਂ ਨਾਲ ਸਨਮਾਨਿਤ ਕੀਤੇ ਗਏ ਹਨ । ਸਾਲ 2004 ਵਿੱਚ ਕੋਸੋਵੋ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਵਿੱਚ ਇੱਕ ਸਿਵਪੋਲ (ਸੀ. ਆਈ. ਵੀ. ਪੀ. ਓ. ਐਲ.) ਅਧਿਕਾਰੀ ਵਜੋਂ ਸੇਵਾ ਲਈ ਉਨ੍ਹਾਂ ਨੂੰ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ । ਉਨ੍ਹਾਂ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵਿੱਚ ਆਪਣੀ ਡੈਪੂਟੇਸ਼ਨ ਦੌਰਾਨ 2011 ਵਿੱਚ ਮੈਰੀਟੋਰੀਅਸ ਸਰਵਿਸ ਲਈ ਪੁਲਸ ਮੈਡਲ ਵੀ ਪ੍ਰਾਪਤ ਹੋਇਆ ਅਤੇ ਸਾਲ 2023 ਵਿੱਚ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਗਏ ।

Advertisement
Advertisement
Advertisement
Advertisement
Scroll to Top