Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 2:33 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਬੇਬੇ ਨਾਨਕੀ ਅਤੇ ਮਾਈ ਭਾਗੋ ਗਰਲਜ਼ ਹੋਸਟਲ ਦੀ ਸਫਾਈ ਕੀਤੀ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਬੇਬੇ ਨਾਨਕੀ ਅਤੇ ਮਾਈ ਭਾਗੋ ਗਰਲਜ਼ ਹੋਸਟਲ ਦੀ ਸਫਾਈ ਕੀਤੀ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਬੇਬੇ ਨਾਨਕੀ ਅਤੇ ਮਾਈ ਭਾਗੋ ਗਰਲਜ਼ ਹੋਸਟਲ ਦੀ ਸਫਾਈ ਕੀਤੀ
ਪਟਿਆਲਾ, 17 ਫਰਵਰੀ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸਫਾਈ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਵਲੰਟੀਅਰਾਂ ਵੱਲੋ ਬੇਬੇ ਨਾਨਕੀ ਅਤੇ ਮਾਈ ਭਾਗੋ ਗਰਲਜ਼ ਹੋਸਟਲ ਦੀ ਸਫਾਈ ਕੀਤੀ ਜਾ ਰਹੀ ਹੈ । ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ‘ਸਵੱਛਤਾ ਹੀ ਸੇਵਾ’ ਅਧੀਨ ਇਹ ਕਾਰਜ ਕੀਤਾ ਜਾ ਰਿਹਾ ਹੈ ਜੋ ਕਿ ਡੀਨ ਵਿਦਿਆਰਥੀ ਭਲਾਈ ਦਫਤਰ ਦੇ ਸਹਿਯੋਗ ਨਾਲ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਸ ਪਾਸ ਦੀ ਜਗ੍ਹਾ ਨੂੰ ਸਾਫ ਰੱਖਣ ਲਈ ਕਿਹਾ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਆਪਣਾ-ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । ਇਸ ਮੁਹਿੰਮ ਦੀ ਸ਼ੁਰੂਆਤ ਸਮੇਂ ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਨੈਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਫਾਈ ਸਬੰਧੀ ਜਾਗਰੂਕ ਕਰਦੇ ਹੋਏ ਦੱਸਿਆ ਕਿ ਸਾਨੂੰ ਗਿੱਲਾ ਅਤੇ ਸੁੱਕਾ ਕੁੜਾ ਵੱਖ-ਵੱਖ ਡਸਟਬੀਨਾਂ ਵਿਚ ਪਾਉਣਾ ਚਾਹੀਦਾ ਹੈ ਜਿਸ ਨਾਲ ਕਚਰੇ ਦੇ ਨਿਪਟਾਰੇ ਵਿਚ ਆਸਾਨੀ ਹੁੰਦੀ ਹੈ । ਇਸ ਤੋਂ ਬਾਅਦ ਵਲੰਟੀਅਰਾਂ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ‘ਰੁੱਖ ਲਗਾਓ ਵਾਤਾਵਰਣ ਬਚਾਓ’ ਵਿਸ਼ੇ ਬਾਰੇ ਰੈਲੀ ਵੀ ਕੱਢੀ ਗਈ । ਇਸ ਮੌਕੇ ਪ੍ਰਵੋਸਟ ਡਾ. ਇਦਰਜੀਤ ਸਿੰਘ ਚਹਿਲ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ । ਸਫਾਈ ਮੁਹਿੰਮ ਅਤੇ ਰੈਲੀ ਵਿਚ ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ, ਡਾ. ਅਭਿਨਵ ਭੰਡਾਰੀ, ਡਾ. ਸੁਨੀਤਾ ਅਤੇ ਹਾਸਟਲ ਵਾਰਡਨ ਹਰਪ੍ਰੀਤ ਕੌਰ ਅਤੇ ਡਾ. ਅਨੁਪ੍ਰੀਤ ਕੌਰ ਸਮੇਤ 57 ਫੀਮੇਲ ਵਲੰਟੀਅਰਜ਼ ਨੇ ਭਾਗ ਲਿਆ ।

Advertisement
Advertisement
Advertisement
Advertisement
Scroll to Top