Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 3:27 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ
ਬ੍ਰੇਵ ਹਾਰਟ ਮੋਟਰਸਾਈਕਲ ਰੈਲੀ ਨੇ ਨੌਜਵਾਨਾਂ ‘ਚ ਭਰਿਆ ਉਤਸ਼ਾਹ
-ਵਾਈ. ਪੀ. ਐਸ. ਚੌਂਕ ‘ਚ ਸੇਨੋਟਫ ‘ਤੇ ਵਨ ਆਰਮ ਡਵੀਜ਼ਨ ਪਟਿਆਲਾ ਦੇ ਡਿਪਟੀ ਜੀ.ਓ.ਸੀ., ਡੀ. ਸੀ., ਐਸ. ਐਸ. ਪੀ ਤੇ ਹੋਰਨਾਂ ਵੱਲੋਂ ਸ਼ਰਧਾਂਜਲੀਆਂ
ਪਟਿਆਲਾ, 16 ਫਰਵਰੀ : ਪਟਿਆਲਾ ਦੇ ਤੀਸਰੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਇੱਥੇ ਵਾਈ.ਪੀ.ਐਸ. ਚੌਂਕ ਵਿਖੇ ਸੇਨੋਟਾਫ (ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ) ‘ਤੇ ਭਾਰਤੀ ਸੈਨਾ ਦੀ ਵਨ ਆਰਮ ਡਵੀਜ਼ਨ ਪਟਿਆਲਾ ਦੇ ਡਿਪਟੀ ਜੀ.ਓ.ਸੀ ਤੇ ਕਮਾਂਡਰ ਬਿਗ੍ਰੇਡੀਅਰ ਵਿਕਰਮ ਗੁਲੇਰੀਆ ਸੈਨਾ ਮੈਡਲ, ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ.ਜਨ (ਰਿਟਾ.) ਟੀ.ਐਸ. ਸ਼ੇਰਗਿੱਲ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਐਸ. ਪੀ. ਡਾ. ਨਾਨਕ ਸਿੰਘ ਸਮੇਤ ਹੋਰਨਾਂ ਨੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ।
ਇਸ ਤੋਂ ਬਾਅਦ ਵਾਈ.ਪੀ.ਐਸ. ਵਿਖੇ ਇਕੱਠੇ ਹੋਏ 70 ਦੇ ਕਰੀਬ ਵੱਖ-ਵੱਖ ਮੋਟਰਸਾਈਕ ਸਵਾਰਾਂ ਦੀ ਬ੍ਰੇਵ ਹਾਰਟ ਮੋਟਰਸਾਈਕਲ ਰੈਲੀ ਨੂੰ ਡਿਪਟੀ ਜੀ.ਓ.ਸੀ ਬਿਗ੍ਰੇਡੀਅਰ ਵਿਕਰਮ ਗੁਲੇਰੀਆ ਵੱਲੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਹ ਰੈਲੀ ਪਟਿਆਲਾ ਸ਼ਹਿਰ ਵਿਖੇ ਕਰੀਬ 30 ਕਿਲੋਮੀਟਰ ਦਾ ਚੱਕਰ ਪੂਰਾ ਕਰਕੇ ਖ਼ਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਵਾਲੇ ਸਥਾਨ ‘ਤੇ ਸਮਾਪਤ ਹੋਈ, ਜਿਥੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਬਾਈਕ ਰੈਲੀ ਨੂੰ ਰਸੀਵ ਕੀਤਾ।
ਭਾਰਤੀ ਸੈਨਾ ਦੀ ਵਨ ਆਰਮ ਡਵੀਜ਼ਨ ਪਟਿਆਲਾ ਦੇ ਡਿਪਟੀ ਜੀ.ਓ.ਸੀ ਤੇ ਕਮਾਂਡਰ ਬਿਗ੍ਰੇਡੀਅਰ ਵਿਕਰਮ ਗੁਲੇਰੀਆ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਅੰਦਰ ਫ਼ੌਜ ਵਿੱਚ ਜਾਣ ਦਾ ਜ਼ਜ਼ਬਾ ਪੈਦਾ ਹੋਵੇਗਾ।
ਇਸ ਮੌਕੇ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ.ਜਨ (ਰਿਟਾ.) ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਪੱਧਰ ‘ਤੇ ਕਰਵਾਏ ਜਾ ਰਹੇ ਮਿਲਟਰੀ ਲਿਟਰੇਚਰ ਫੈਸਟੀਵਲ ਇਕ ਸ਼ਲਾਘਾਯੋਗ ਉਪਰਾਲਾ ਹੈ, ਇਸ ਨਾਲ ਨੌਜਵਾਨਾਂ ਅੰਦਰ ਫ਼ੌਜ ਵਿੱਚ ਜਾਣ ਦਾ ਜ਼ਜ਼ਬਾ ਪੈਦਾ ਹੋਵੇਗਾ ਤੇ ਆਮ ਲੋਕ ਵੀ ਫ਼ੌਜ ਨੂੰ ਨੇੜੇ ਤੋਂ ਜਾਣ ਸਕਣਗੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ, ਭਾਰਤੀ ਫ਼ੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਇਹ ਬ੍ਰੇਵ ਹਾਰਟ ਮੋਟਰਸਾਈਕਲ ਰਾਈਡ ਰੈਲੀ ਦਾ ਉਦੇਸ਼ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਨਾ ਹੈ।
ਇਸ ਮੌਕੇ ਵਾਈ.ਪੀ.ਐਸ. ਦੇ ਹੈੱਡ ਮਾਸਟਰ ਨਵੀਨ ਕੁਮਾਰ ਦੀਕਸ਼ਤ, ਡਿਪਟੀ ਹੈੱਡ ਮਾਸਟਰ ਅਨਿਲ ਬਜਾਜ, ਬਰਸਰ ਲੈਫ਼ ਕਰਨਲ ਆਰ.ਡੀ. ਸ਼ਰਮਾ, ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਰੂਬੀ ਸੰਧੂ, ਐਸ.ਐਸ.ਪੀ. ਡਾ. ਨਾਨਕ ਸਿੰਘ, ਐਸ.ਪੀ. ਸਰਫਰਾਜ ਆਲਮ, ਫੈਸਟੀਵਲ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਰਿਚਾ ਗੋਇਲ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Advertisement
Advertisement
Advertisement
Advertisement
Scroll to Top