Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ

ਦੁਆਰਾ: News ਪ੍ਰਕਾਸ਼ਿਤ :Monday, 17 July, 2023, 07:42 PM

ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ ‘ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ

ਚੰਡੀਗੜ੍ਹ, 17 ਜੁਲਾਈ:

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਹਲਕਾ ਪੱਟੀ ਦੇ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਪਸ਼ੂਆਂ ਲਈ ਆਪਣੇ ਖ਼ਰਚੇ ‘ਤੇ ਹੁਣ ਤੱਕ ਕਰੀਬ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਹਰੇ ਚਾਰਾ ਦੀਆਂ ਵੰਡੀਆਂ ਗਈਆਂ ਹਨ।

ਕੈਬਨਿਟ ਪਿਛਲੇ ਕਈ ਦਿਨਾਂ ਤੋਂ ਹਲਕੇ ਵਿੱਚ ਡਟੇ ਹੋਏ ਹਨ ਅਤੇ ਪੀੜਤ ਪਰਿਵਾਰਾਂ ਦੀ ਮਦਦ ਲਈ ਨਿਰੰਤਰ ਯਤਨਸ਼ੀਲ ਹਨ।

ਉਨ੍ਹਾਂ ਦੱਸਿਆ ਕਿ ਦਰਿਆ ਦੇ ਬੰਨ੍ਹ ਨੇੜਲੇ ਕਰੀਬ 31 ਪਿੰਡਾਂ ਨੂੰ ਹੜ੍ਹ ਦੇ ਪਾਣੀ ਨੇ ਪ੍ਰਭਾਵਿਤ ਕੀਤਾ ਹੈ। ਸ. ਭੁੱਲਰ ਨੇ ਦੱਸਿਆ ਕਿ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਤੇ ਡੇਰਿਆਂ ਵਿੱਚ ਵੱਸਦੇ ਪਰਿਵਾਰਾਂ ਅਤੇ ਪਸ਼ੂਆਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਾਲੇ ਖੇਤਰ ਵਿੱਚ 7 ਸਕੂਲਾਂ ਵਿੱਚ ਪੀੜਤ ਪਰਿਵਾਰਾਂ ਲਈ ਖਾਣ-ਪੀਣ ਤੇ ਡਾਕਟਰੀ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਉਹ ਇਸ ਤੋਂ ਇਲਾਵਾ ਆਪਣੇ ਨਿੱਜੀ ਖ਼ਰਚੇ ‘ਤੇ ਇਨ੍ਹਾਂ ਪਿੰਡਾਂ ਦੇ ਪਸ਼ੂਆਂ ਲਈ ਨਿਰੰਤਰ ਫੀਡ, ਚੋਕਰ ਅਤੇ ਚਾਰੇ ਦੀ ਸਪਲਾਈ ਯਕੀਨੀ ਬਣਾ ਰਹੇ ਹਨ ਤਾਂ ਜੋ ਹੜ੍ਹ ਨਾਲ ਪਰਿਵਾਰਾਂ ਦੇ ਦੁਧਾਰੂ ਪਸ਼ੂਆਂ ਦੀ ਜਾਨ ਬਚਾਈ ਜਾ ਸਕੇ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਕੋਟ ਬੁੱਢਾ, ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਰਾਧਲਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਅਤੇ ਝੁੱਗੀਆਂ ਨੂਰ ਮੁਹੰੰਮਦ, ਡੂਮਨੀ ਵਾਲਾ, ਜਲੋਕੇ, ਭਾਓਵਾਲ, ਭੋਜੋਕੇ, ਬੱਲੜ ਕੇ, ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲ੍ਹਾ ਪਤੀ, ਬੰਗਲਾ ਰਾਏ ਆਦਿ ਪਿੰਡਾ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਪਸ਼ੂਆ ਲਈ ਹਰਾ ਚਾਰਾ ਸਾਇਲੇਜ, ਫੀਡ, ਚੋਕਰ, ਤੂੜੀ ਅਤੇ ਹੋਰ ਘਰੇਲੂ ਜ਼ਰੂਰੀ ਸਾਮਾਨ ਅਤੇ ਦਵਾਈਆਂ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਜਿਸ ਪਿੱਛੋਂ ਹੁਣ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਨਤਕ ਸੇਵਾਵਾਂ ਜਿਵੇਂ ਬਿਜਲੀ, ਪੀਣਯੋਗ ਪਾਣੀ, ਸੜਕਾਂ ਸਣੇ ਹੋਰ ਬੁਨਿਆਦੀ ਢਾਂਚੇ ਦੀ ਤੁਰੰਤ ਮੁਰੰਮਤ ਲਈ ਕਿਹਾ ਹੈ।



Scroll to Top