Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 5:52 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨਾਂ ਦੀਆਂ ਸਿੱਖਿਆਵਾਂ ਤੋਂ ਸਾਨੂੰ ਸੇਧ ਲੈਣ ਦੀ ਲੋੜ : ਚੇਅਰਮੈਨ ਜੱਸੀ ਸੋਹੀਆਂ ਵਾਲਾ

ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨਾਂ ਦੀਆਂ ਸਿੱਖਿਆਵਾਂ ਤੋਂ ਸਾਨੂੰ ਸੇਧ ਲੈਣ ਦੀ ਲੋੜ : ਚੇਅਰਮੈਨ ਜੱਸੀ ਸੋਹੀਆਂ ਵਾਲਾ

ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨਾਂ ਦੀਆਂ ਸਿੱਖਿਆਵਾਂ ਤੋਂ ਸਾਨੂੰ ਸੇਧ ਲੈਣ ਦੀ ਲੋੜ : ਚੇਅਰਮੈਨ ਜੱਸੀ ਸੋਹੀਆਂ ਵਾਲਾ
ਨਾਭਾ, 17 ਫਰਬਰੀ : ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਨਾਭਾ ਦੇ ਆਗੂ ਜੱਸੀ ਸੋਹੀਆਂ ਵਾਲਾ ਨੇ ਗੁਰਦੁਆਰਾ ਸਾਹਿਬ ਡੇਰਾ ਸ੍ਰੀ ਗੁਰੂ ਰਵਿਦਾਸ ਜੀ ਨਾਭਾ ਵਿਖੇ ਇਨਕਲਾਬੀ ਜੋਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਇਸ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ ਸਾਨੂੰ ਆਉਣ ਵਾਲੇ ਸਮੇਂ ਵਿੱਚ ਵੀ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ. ਉਨ੍ਹਾਂ ਕਿਹਾ ਕਿ ਕਦਰਾਂ ਕੀਮਤਾਂ ਨੂੰ ਬਣਾਏ ਰੱਖਣ ਦੀ ਭਾਵਨਾ ਨੂੰ ਉਭਾਰਿਆ ਅਤੇ ਉਹ ਸਮੁੱਚੇ ਸਮਾਜ ਲਈ ਰਹਿੰਦੀ ਦੁਨੀਆ ਤੱਕ ਗਿਆਨ ਦਾ ਸਰੋਤ ਬਣੇ ਰਹਿਣਗੇ । ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨਾਂ ਦੀਆਂ ਦਿੱਤੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜੋ ਕਿ ਜਾਤ-ਪਾਤ ਰਹਿਤ ਹੋਵੇ ਅਤੇ ਜਿੱਥੇ ਸਭ ਨੂੰ ਬਣਦਾ ਮਾਣ ਸਨਮਾਨ ਮਿਲੇ । ਅਜਿਹਾ ਸਮਾਜ ਧਰਮ, ਜਾਤੀ ਅਤੇ ਲਿੰਗ ਭੇਦਭਾਵ ਤੋਂ ਉੱਪਰ ਹੈ । ਇਸ ਮੌਕੇ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਵੀ ਕੀਤਾ ।

Advertisement
Advertisement
Advertisement
Advertisement
Scroll to Top