Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 3:13 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਰਘਬੀਰ ਸਿੰਘ ਜੀ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਫੈਸਲੇ ਨੂੰ ਰੱਦ ਕਰਕੇ ਧਾਮੀ ਤੇ ਤਿੰਨ ਮੈਂਬਰੀ ਕਮੇਟੀ ਵਿਰੁੱਧ ਸਖ਼ਤ ਕਰਵਾਈ ਕਰਨ : ਪਿਸ਼ੌਰਾ ਸਿੰਘ ਧਾਲੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਰਘਬੀਰ ਸਿੰਘ ਜੀ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਫੈਸਲੇ ਨੂੰ ਰੱਦ ਕਰਕੇ ਧਾਮੀ ਤੇ ਤਿੰਨ ਮੈਂਬਰੀ ਕਮੇਟੀ ਵਿਰੁੱਧ ਸਖ਼ਤ ਕਰਵਾਈ ਕਰਨ : ਪਿਸ਼ੌਰਾ ਸਿੰਘ ਧਾਲੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਰਘਬੀਰ ਸਿੰਘ ਜੀ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਫੈਸਲੇ ਨੂੰ ਰੱਦ ਕਰਕੇ ਧਾਮੀ ਤੇ ਤਿੰਨ ਮੈਂਬਰੀ ਕਮੇਟੀ ਵਿਰੁੱਧ ਸਖ਼ਤ ਕਰਵਾਈ ਕਰਨ : ਪਿਸ਼ੌਰਾ ਸਿੰਘ ਧਾਲੀਵਾਲ
ਨਾਭਾ : ਪਿਛਲੇ ਦਿਨੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਬਣਾਈ ਗਈ ਗੈਰ ਕਾਨੂੰਨੀ ਤਿੰਨ ਮੈਂਬਰੀ ਪੜਤਾਲੀਆ ਕਮੇਟੀ ਦੀ ਝੂੱਠੀ ਰਿਪੋਰਟ ਨੂੰ ਸਹੀ ਮੰਨ ਕੇ ਸ਼੍ਰੋਮਣੀ ਕਮੇਟੀ ਦੀ ਧਾਮੀ ਵਾਲੀ ਕਾਰਜਕਾਰਨੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਅਧਿਆਪਕ ਆਗੂ ਪਿਸ਼ੌਰਾ ਸਿੰਘ ਧਾਲੀਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਰਘਬੀਰ ਸਿੰਘ ਤੋ ਪੂਰਜੋਰ ਮੰਗ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਵਾਲਾ ਫੈਸਲਾ ਤੁਰੰਤ ਰੱਦ ਕਰਕੇ ਤਿੰਨ ਮੈਂਬਰੀ ਕਮੇਟੀ ਤੇ ਧਾਮੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ । ਧਾਮੀ ਵੱਲੋ ਇੱਕ ਪਰਿਵਾਰ ਦੇ ਇਸ਼ਾਰੇ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਝੂੱਠੀ ਪੜਤਾਲ ਕਰਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਸੀ, ਜਿਸ ਦਾ ਵਿਰੋਧ ਕਰਦੇ ਹੋਏ ਜਥੇਦਾਰ ਰਘਬੀਰ ਸਿੰਘ ਜੀ ਨੇ ਕਿਹਾ ਸੀ ਕਿ ਕਿਸੇ ਤਖ਼ਤ ਦੇ ਜਥੇਦਾਰ ਦੀ ਪੜਤਾਲ ਸ਼੍ਰੋਮਣੀ ਕਮੇਟੀ ਨਹੀ ਕਰਵਾ ਸਕਦੀ । ਇਹ ਅਧਿਕਾਰ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਕੋਲ ਹੈ । ਜਥੇਦਾਰ ਰਘਬੀਰ ਸਿੰਘ ਨੇ ਇਹ ਵੀ ਕਿਹਾ ਸੀ ਗਿਆਨੀ ਹਰਪ੍ਰੀਤ ਸਿੰਘ ਪੰਜ ਪਿਆਰਿਆਂ ਦੇ ਸਾਹਮਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਆਪਣਾ ਸ਼ਪਸਟੀਕਰਨ ਦੇ ਚੁੱਕੇ ਹਨ, ਇਸ ਲਈ ਪੜਤਾਲ ਕਰਾਉਣ ਦੀ ਕੋਈ ਲੋੜ ਨਹੀ ਹੈ ਪਰ ਜਥੇਦਾਰ ਜੀ ਦੇ ਹੁਕਮਾਂ ਨੂੰ ਨਾ ਮੰਨ ਕੇ ਝੂੱਠੀ ਪੜਤਾਲ ਕਰਵਾਈ ਗਈ ਧਾਲੀਵਾਲ ਨੇ ਇਹ ਮੰਗ ਵੀ ਕੀਤੀ ਕਿ ਜਥੇਦਾਰ ਰਘਬੀਰ ਸਿੰਘ ਜੀ ਸੱਤ ਮੈਂਬਰੀ ਕਮੇਟੀ ਨੂੰ ਭਰਤੀ ਕਰਨ ਦੇ ਸ਼ਖਤ ਅਦੇਸ਼ ਵੀ ਦੇਣ ।

Advertisement
Advertisement
Advertisement
Advertisement
Scroll to Top