Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:13 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 12 ਮੁਕੱਦਮੇ ਦਰਜ, 14 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 12 ਮੁਕੱਦਮੇ ਦਰਜ, 14 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 12 ਮੁਕੱਦਮੇ ਦਰਜ, 14 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ
ਸੰਗਰੂਰ, 17 ਫਰਵਰੀ : ਐਸ. ਐਸ. ਪੀ. ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 01.02.2025 ਤੋਂ 14.02.2025 ਤੱਕ ਡਰੱਗ ਦੇ 08 ਮੁਕੱਦਮੇ ਦਰਜ ਕਰਕੇ 10 ਕਥਿਤ ਦੋਸ਼ੀ ਕਾਬੂ ਕਰਕੇ 77 ਗ੍ਰਾਮ ਹੈਰੋਇਨ, 10 ਕਿੱਲੋ ਭੂੱਕੀ ਚੂਰਾ ਪੋਸਤ, 450 ਗ੍ਰਾਮ ਅਫੀਮ, 2060 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 4 ਮੁਕੱਦਮੇ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 36 ਲੀਟਰ ਸਰਾਬ ਠੇਕਾ ਦੇਸੀ, 15 ਲੀਟਰ ਸ਼ਰਾਬ ਨਜਾਇਜ ਬ੍ਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 02 ਕਥਿਤ ਦੋਸ਼ੀ ਕਾਬੂ ਕੀਤੇ ਅਤੇ 03 ਪਿਸਟਲ/ਰਿਵਾਲਵਰ ਸਮੇਤ 06 ਮੈਗਜੀਨ ਬ੍ਰਾਮਦ ਕਰਾਏ ਗਏ ।

ਐਸਐਸਪੀ ਸ਼੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 05.02.2025 ਨੂੰ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ “ਛੇਵੀਂ ਐਂਟੀ ਡਰੱਗ ਅਵੇਅਰਨੈਸ ਕੰਪੇਨ” ਤਹਿਤ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਪੰਜਾਬ ਪੱਧਰ ਦੀ ਜੂਨੀਅਰ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿੱਚ 845 ਤੋਂ ਵੱਧ ਅਥਲੀਟਸ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ 08.02.2025 ਨੂੰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਪਿਛਲੇ ਮਹੀਨਿਆਂ ਦੌਰਾਨ ਸ਼ਾਨਦਾਰ ਪੁਲਿਸ ਸੇਵਾਵਾਂ ਨਿਭਾਉਣ ਸਬੰਧੀ 11 ਗਜਟਿਡ ਅਫਸਰਾਨ ਨੂੰ ਐਪਰੀਸ਼ੀਏਸ਼ਨ ਲੈਟਰ, 72 ਅਧਿਕਾਰੀਆਂ/ਕਰਮਚਾਰੀਆਂ ਨੂੰ ਡੀ. ਜੀ. ਪੀ ਡਿਸਕਾਂ, 1800 ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦਰਜਾ ਪਹਿਲਾ ਸਮੇਤ 21,00,000/- ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਸ਼੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 09.02.2025 ਨੂੰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਸ਼ਹਿਰ ਸੰਗਰੂਰ ਵਿਖੇ ਹੋਈ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ਅੰਦਰ ਟਰੇਸ ਕਰਕੇ 04 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਪਾਸੋਂ ਚੋਰੀ ਸ਼ੁਦਾ ਸਮਾਨ ਬ੍ਰਾਮਦ ਕਰਵਾਇਆ ਗਿਆ ।

ਐਸ. ਐਸ. ਪੀ. ਵੱਲੋਂ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਸਮੇਂ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 20 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਐਸ. ਐਸ. ਪੀ. ਨੇ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Advertisement
Advertisement
Advertisement
Advertisement
Scroll to Top