Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 1:44 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਲੜਕੀਆਂ ਦੇ ਹੋਸਟਲਾਂ ਵਿੱਚ 15 ਰੋਜ਼ਾ ਯੋਗਾ ਕੈਂਪ ਸਫਲਤਾਪੂਰਵਕ ਸੰਪੰਨ

ਪੰਜਾਬੀ ਯੂਨੀਵਰਸਿਟੀ ਵਿਖੇ ਲੜਕੀਆਂ ਦੇ ਹੋਸਟਲਾਂ ਵਿੱਚ 15 ਰੋਜ਼ਾ ਯੋਗਾ ਕੈਂਪ ਸਫਲਤਾਪੂਰਵਕ ਸੰਪੰਨ

ਪੰਜਾਬੀ ਯੂਨੀਵਰਸਿਟੀ ਵਿਖੇ ਲੜਕੀਆਂ ਦੇ ਹੋਸਟਲਾਂ ਵਿੱਚ 15 ਰੋਜ਼ਾ ਯੋਗਾ ਕੈਂਪ ਸਫਲਤਾਪੂਰਵਕ ਸੰਪੰਨ
ਪਟਿਆਲਾ, 18 ਫਰਵਰੀ : ਪੰਜਾਬੀ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲਾਂ ਵਿੱਚ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਸਰੀਰਿਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ਼ ਲਗਾਇਆ ਗਿਆ 15 ਰੋਜ਼ਾ ਯੋਗਾ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ । 3 ਫਰਵਰੀ 2025 ਨੂੰ ਸ਼ੁਰੂ ਹੋਏ ਇਸ ਕੈਂਪ ਦਾ ਸਮਾਪਨ ਸਮਾਰੋਹ ਮਾਤਾ ਗੁਜਰੀ ਹੋਸਟਲ ਵਿੱਚ ਕਰਵਾਇਆ ਗਿਆ । ਇਸ ਮੌਕੇ ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਨੈਨਾ ਸ਼ਰਮਾ, ਪ੍ਰੋਵੋਸਟ ਡਾ. ਇੰਦਰਜੀਤ ਸਿੰਘ ਚਹਿਲ ਅਤੇ ਹੋਸਟਲ ਵਾਰਡਨਾਂ ਨੇ ਸ਼ਿਰਕਤ ਕੀਤੀ । ਡਾ. ਨੈਨਾ ਸ਼ਰਮਾ ਨੇ ਕਿਹਾ ਕਿ ਵਿਦਿਆਰਥਣਾਂ ਦੀ ਚੰਗੀ ਸਿਹਤ ਲਈ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਇਸ ਮੌਕੇ ਸਾਰੇ ਹੋਸਟਲਾਂ ਵਿੱਚੋਂ ਕੁੱਝ ਵਿਦਿਆਰਥਣਾਂ ਦੀ ਚੋਣ ਕਰ ਕੇ ‘ਬੱਡੀ ਗਰੁੱਪ’ ਨਾਮਕ ਸਮੂਹ ਤਿਆਰ ਕੀਤਾ ਗਿਆ । ਇਹ ਸਮੂਹ ਦੀਆਂ ਮੈਂਬਰ ਚੁਣਿੰਦਾ ਲੜਕੀਆਂ ਆਪੋ ਆਪਣੇ ਹੋਸਟਲਾਂ ਵਿੱਚ ਯੋਗਾ ਦੀ ਸਿਖਲਾਈ ਨਿਰੰਤਰ ਜਾਰੀ ਰੱਖਣਗੀਆਂ । ਸਮਾਪਨ ਸਮਾਰੋਹ ਵਿੱਚ ਵਿਦਿਆਰਥਣਾਂ ਨੇ ਯੋਗਾ ਦੀ ਪੇਸ਼ਕਾਰੀ ਕੀਤੀ । ਅੰਤ ਵਿੱਚ ਯੋਗਾ ਦੀ ਸਿਖਲਾਈ ਦੇਣ ਵਾਲ਼ੇ ਟਰੇਨਰਜ਼ ਨੂੰ ਸਨਮਾਨਿਤ ਕੀਤਾ ਗਿਆ । ਕੁੱਝ ਵਿਦਿਆਰਥਣਾਂ ਨੇ ਇਸ ਕੈਂਪ ਸੰਬੰਧੀ ਆਪਣੇ ਵਿਚਾਰ ਪ੍ਰਗਟਾਉਂਦਿਆਂ ਇਸ ਨੂੰ ਸਰੀਰਿਕ ਅਤੇ ਮਾਨਸਿਕ ਪੱਖੋਂ ਲਾਹੇਵੰਦ ਦੱਸਿਆ। ਵਿਦਿਆਰਥਣਾਂ ਨੇ ਆਪਣਾ ਅਨੁਭਵ ਸਾਂਝਾ ਕਰਦਿਆਂ ਦੱਸਿਆ ਕਿ ਰੋਜ਼ਾਨਾ ਯੋਗਾ ਕਰਨ ਨਾਲ਼ ਉਨ੍ਹਾਂ ਦੀ ਪੜ੍ਹਾਈ ਵਿੱਚ ਵਧੇਰੇ ਇਕਾਗਰਤਾ ਬਣਨ ਲੱਗੀ ਹੈ ਅਤੇ ਉਹ ਚੁਸਤ-ਦਰੁਸਤ ਮਹਿਸੂਸ ਕਰ ਰਹੀਆਂ ਹਨ ।

Advertisement
Advertisement
Advertisement
Advertisement
Scroll to Top