ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਹੋਵੇਗੀ 21 ਨੂੰ
ਦੁਆਰਾ: Punjab Bani ਪ੍ਰਕਾਸ਼ਿਤ :Tuesday, 18 February, 2025, 06:38 PM

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਹੋਵੇਗੀ 21 ਨੂੰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ ਹੋਵੇਗੀ । ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 21 ਫ਼ਰਵਰੀ ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ । ਉਨ੍ਹਾਂ ਦੱਸਿਆ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ ।
