Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 6:46 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਏ. ਡੀ. ਦੀ ਭਰਤੀ ਨੂੰ ਲੈ ਕੇ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਪਟਿਆਲਾ ’ਚ ਹੋਈ ਮੀਟਿੰਗ ਵਿਚ ਜਥੇਦਾਰ ਨੂੰ ਪੱਤਰ ਲਿਖਣ ਦਾ ਲਿਆ ਗਿਆ ਫ਼ੈਸਲਾ

ਐਸ. ਏ. ਡੀ. ਦੀ ਭਰਤੀ ਨੂੰ ਲੈ ਕੇ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਪਟਿਆਲਾ ’ਚ ਹੋਈ ਮੀਟਿੰਗ ਵਿਚ ਜਥੇਦਾਰ ਨੂੰ ਪੱਤਰ ਲਿਖਣ ਦਾ ਲਿਆ ਗਿਆ ਫ਼ੈਸਲਾ

ਐਸ. ਏ. ਡੀ. ਦੀ ਭਰਤੀ ਨੂੰ ਲੈ ਕੇ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਪਟਿਆਲਾ ’ਚ ਹੋਈ ਮੀਟਿੰਗ ਵਿਚ ਜਥੇਦਾਰ ਨੂੰ ਪੱਤਰ ਲਿਖਣ ਦਾ ਲਿਆ ਗਿਆ ਫ਼ੈਸਲਾ
ਪਟਿਆਲਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਅੱਜ ਪਟਿਆਲਾ ਵਿਖੇ ਮੀਟਿੰਗ ਹੋਈ, ਜਿਸ ’ਚ ਸਿਰਫ਼ ਪੰਜ ਮੈਂਬਰ ਹੀ ਸ਼ਾਮਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਜਲਦੀ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਜੋ ਭਰਤੀ ਹੋ ਰਹੀ ਹੈ ਉਸ ’ਚ ਕਮੇਟੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ। ਵੱਖ ਵੱਖ ਮੁੱਦਿਆਂ ਤੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅੱਜ ਇਹ ਮੀਟਿੰਗ ਚਾਰ ਘੰਟੇ ਤੋਂ ਵੱਧ ਚੱਲਦੀ ਹੈ । ਮੀਟਿੰਗ ਤੋਂ ਪਹਿਲਾਂ, ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ । ਕੱਲ੍ਹ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦੇ ਦਿੱਤਾ ਹੈ । ਇਹ ਦੋਵੇਂ ਮੈਂਬਰ ਅੱਜ ਮੀਟਿੰਗ ’ਚ ਸ਼ਾਮਲ ਨਹੀਂ ਹੋਏ ਅਤੇ ਬਾਕੀ ਪੰਜ ਮੈਂਬਰਾਂ ਨੇ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ । ਕਮੇਟੀ ਮੈਂਬਰ ਇਕਬਾਲ ਸਿੰਘ ਝੂੰਢਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਅਤੇ ਸਤਵੰਤ ਕੌਰ ਨੇ ਦੱਸਿਆ ਕਿ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਸੀ ਪਰ ਅਕਾਲੀ ਦਲ ਨੇ ਉਸਦਾ ਸਮਰਥਨ ਨਹੀਂ ਕੀਤਾ। ਹੁਣ ਸਾਰੇ ਮੈਂਬਰਾਂ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ । ਇਹ ਕਮੇਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਕਾਲੀ ਦਲ ਤੋਂ ਮਿਲੇ ਸਹਿਯੋਗ ਬਾਰੇ ਵੀ ਦੱਸਾਂਗੇ। ਇਸ ਤੋਂ ਬਾਅਦ ਜੋ ਵੀ ਹੁਕਮ ਦਿੱਤਾ ਜਾਵੇਗਾ, ਉਸਦੀ ਪਾਲਣਾ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top