Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮੀਨੀ ਝਗੜੇ ਤੋਂ ਦੁਖੀ ਹੋ ਔਰਤ ਨੇ ਕੀਤੀ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸਿ਼ਸ਼

ਜ਼ਮੀਨੀ ਝਗੜੇ ਤੋਂ ਦੁਖੀ ਹੋ ਔਰਤ ਨੇ ਕੀਤੀ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸਿ਼ਸ਼

ਜ਼ਮੀਨੀ ਝਗੜੇ ਤੋਂ ਦੁਖੀ ਹੋ ਔਰਤ ਨੇ ਕੀਤੀ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸਿ਼ਸ਼
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ `ਚ ਜ਼ਮੀਨੀ ਵਿਵਾਦ ਦੇ ਚਲਦਿਆਂ ਪਿੰਡ ਈਸਾਪੁਰ `ਚ ਇਕ ਔਰਤ ਨੇ ਦਰਿਆ ਦੇ ਕੰਢੇ ਖੜ੍ਹ ਕੇ ਖ਼ੁਦ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸਿ਼ਸ਼ ਕੀਤੀ ਤਾਂ ਆਲੇ ਦੁਆਲੇ ਦੇ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ।ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਔਰਤ ਦਾ ਕਾਫ਼ੀ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਤੋਂ ਬਾਅਦ ਥਾਣਾ ਮਕਸੂਦਾ ਦੀ ਪੁਲਸ ਜਾਂਚ ਲਈ ਮੌਕੇ `ਤੇ ਪਹੁੰਚੀ । ਪ੍ਰਾਪਤ ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਕਾਫ਼ੀ ਵੱਧ ਗਿਆ ਸੀ ਅਤੇ ਦੋਵੇਂ ਧਿਰਾਂ ਜ਼ਮੀਨ ’ਤੇ ਆਪਣਾ ਹੱਕ ਜਤਾਉਂਦੀਆਂ ਰਹੀਆਂ ਸਨ। ਮੰਗਲਵਾਰ ਸ਼ਾਮ ਕਰੀਬ 4.30 ਵਜੇ ਔਰਤ ਸੁਰਜੀਤ ਕੌਰ ਪਤਨੀ ਮਰਹੂਮ ਸੁਰਤੀ ਵਾਸੀ ਈਸਾਪੁਰ ਜਲੰਧਰ ਨੇ ਦੱਸਿਆ- ਉਸ ਦਾ ਜ਼ਮੀਨ `ਚ ਹਿੱਸਾ ਹੈ, ਜੋ ਉਸ ਨੂੰ ਨਹੀਂ ਮਿਲ ਰਿਹਾ । ਦੂਜੀ ਧਿਰ ਦਾ ਕਰਨੈਲ ਸਿੰਘ 6-7 ਦਿਨ ਪਹਿਲਾਂ ਆਪਣੇ ਸਾਥੀਆਂ ਨਾਲ ਟਰੈਕਟਰ ਲੈ ਕੇ ਜ਼ਮੀਨ `ਤੇ ਜਬਰੀ ਬੀਜਣ ਲਈ ਆਇਆ ਸੀ । ਸੁਰਜੀਤ ਕੌਰ ਨੇ ਦੱਸਿਆ ਕਿ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ। ਉਸ ਨੇ ਦੱਸਿਆ ਕਿ ਇਸ ਕਾਰਨ ਉਸ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਉਸ ਨੇ ਖੇਤਾਂ `ਚ ਜਾ ਕੇ ਨੇੜੇ ਹੀ ਖੜ੍ਹ ਕੇ ਆਪਣੇ ਆਪ ਨੂੰ ਅੱਗ ਲਗਾ ਲਈ, ਜੋ ਤੇਜ਼ੀ ਨਾਲ ਫੈਲ ਗਈ। ਔਰਤ ਨੇ ਖੇਤਾਂ `ਚ ਪਈ ਮਿੱਟੀ ਨਾਲ ਅੱਗ ਬੁਝਾਉਣ ਦੀ ਕਾਫੀ ਕੋਸਿਸ਼ ਕੀਤੀ ਪਰ ਅੱਗ ਵਧਦੀ ਹੀ ਗਈ । ਅਖੀਰ ਔਰਤ ਨੇ ਪਾਣੀ ਵਾਲੀ ਟੈਂਕੀ ਵਿੱਚ ਛਾਲ ਮਾਰ ਦਿੱਤੀ, ਜਿਸ ਨਾਲ ਅੱਗ ਬੁਝ ਗਈ। ਜ਼ਖਮੀ ਸੁਰਜੀਤ ਕੌਰ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ `ਚ ਦਾਖਲ ਕਰਵਾਇਆ ਗਿਆ। ਪੁਲਿਸ ਸੁਰਜੀਤ ਕੌਰ ਦਾ ਹਾਲ-ਚਾਲ ਜਾਣਨ ਅਤੇ ਉਸ ਦੇ ਬਿਆਨ ਲੈਣ ਲਈ ਸਿਵਲ ਹਸਪਤਾਲ ਪਹੁੰਚੀ ।

Advertisement
Advertisement
Advertisement
Advertisement
Scroll to Top