Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਸਰਸ ਮੇਲੇ 'ਚ ਵੱਖ ਵੱਖ ਲੋਕ ਗਾਇਕਾਂ ਦੀਆਂ ਪੇਸ਼ਕਾਰੀ ਨੇ ਦਰਸ਼ਕਾਂ ਤੇ ਸਰੋਤਿਆਂ ਨੂੰ ਝੂਮਣ ਲਾਇਆ

ਸਰਸ ਮੇਲੇ 'ਚ ਵੱਖ ਵੱਖ ਲੋਕ ਗਾਇਕਾਂ ਦੀਆਂ ਪੇਸ਼ਕਾਰੀ ਨੇ ਦਰਸ਼ਕਾਂ ਤੇ ਸਰੋਤਿਆਂ ਨੂੰ ਝੂਮਣ ਲਾਇਆ

ਸਰਸ ਮੇਲੇ ‘ਚ ਵੱਖ ਵੱਖ ਲੋਕ ਗਾਇਕਾਂ ਦੀਆਂ ਪੇਸ਼ਕਾਰੀ ਨੇ ਦਰਸ਼ਕਾਂ ਤੇ ਸਰੋਤਿਆਂ ਨੂੰ ਝੂਮਣ ਲਾਇਆ
-19 ਫਰਵਰੀ ਨੂੰ ਮੁਹੰਮਦ ਇਰਸ਼ਾਦ ਤੇ 21 ਫਰਵਰੀ ਨੂੰ ਰਣਜੀਤ ਬਾਵਾ ਦੀ ਹੋਵੇਗੀ ਪੇਸ਼ਕਾਰੀ
ਪਟਿਆਲਾ, 18 ਫਰਵਰੀ : 14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਸ਼ੁਰੂ ਹੋਏ ਸਰਸ ਮੇਲੇ ‘ਚ ਰੋਜ਼ਾਨਾ ਸਵੇਰੇ ਤੋਂ ਹੀ ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰਾਂ ਵੱਲੋਂ ਮੇਲਾ ਦੇਖਣ ਆਏ ਲੋਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ, ਇਸ ਦੇ ਨਾਲ ਹੀ ਸ਼ਾਮ ਸਮੇਂ ਪੰਜਾਬ ਦੇ ਲੋਕ ਗਾਇਕਾਂ ਵੱਲੋਂ ਆਪਣੀਆਂ ਪੇਸ਼ਕਾਰੀ ਕਰਕੇ ਹੋਰਨਾਂ ਸੂਬਿਆਂ ਤੋਂ ਆਏ ਕਲਾਕਾਰਾਂ ਤੇ ਹਜ਼ਾਰਾਂ ਮੇਲੀਆਂ ਨੂੰ ਆਪਣੀ ਗਾਇਕੀ ਨਾਲ ਪੰਜਾਬ ਦੇ ਅਮੀਰ ਸਭਿਆਚਾਰ ਨਾਲ ਜੋੜਿਆ ਜਾ ਰਿਹਾ ਹੈ । ਮੇਲੇ ਦੇ ਨੋਡਲ ਅਫਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਰਸ ਮੇਲੇ ‘ਚ ਹੁਣ ਤੱਕ ਸਤਵਿੰਦਰ ਬੁੱਗਾ, ਗਲੋਰੀ ਬਾਵਾ, ਗੁਰਜੀਤ ਜੀਤੀ ਦੀਆਂ ਸਭਿਆਚਾਰਕ ਲੋਕ ਗੀਤ ਪੇਸ਼ਕਾਰੀਆਂ ਹੋ ਚੁੱਕੀਆਂ ਹਨ ਤੇ ਅੱਜ ਸਰਦਾਰ ਅਲੀ ਵੱਲੋਂ ਪੇਸ਼ਕਾਰੀ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ 19 ਫਰਵਰੀ ਨੂੰ ਲੋਕ ਗਾਇਕ ਮੁਹੰਮਦ ਇਰਸ਼ਾਦ ਅਤੇ 21 ਫਰਵਰੀ ਨੂੰ ਪੰਜਾਬੀ ਦੇ ਪ੍ਰਸਿੱਧ ਅਦਾਕਾਰ ਤੇ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਹੋਵੇਗੀ । ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਸ਼ਾਮ 3 ਵਜੇ ਤੋਂ ਬਾਅਦ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਤੱਕ ਸਰਸ ਮੇਲੇ ਦੀ ਟਿਕਟ 100 ਰੁਪਏ ਦੀ ਹੋਵੇਗੀ । ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਉੱਤਰ ਖੇਤਰੀ ਸਭਿਆਚਾਰ ਕੇਂਦਰ (ਐਨ. ਜੈਡ. ਸੀ. ਸੀ) ਦੇ ਸਹਿਯੋਗ ਨਾਲ ਵੱਖ ਵੱਖ ਰਾਜਾਂ ਦੇ ਕਰਵਾਏ ਜਾ ਰਹੇ ਲੋਕ ਨਾਚਾਂ ਤੇ ਲੋਕ ਕਲਾਵਾਂ ਤੋਂ ਇਲਾਵਾ ਮੇਲੇ ‘ਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਰੰਗੋਲੀ, ਭੰਗੜਾ, ਗਿੱਧਾ, ਗਾਇਕੀ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਸਰਸ ਮੇਲੇ ਦਾ ਵੱਧ ਤੋਂ ਵੱਧ ਆਨੰਦ ਮਾਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ ‘ਚ ਆਏ ਦੇਸ਼-ਵਿਦੇਸ਼ ਦੇ ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮੇਲੇ ‘ਚ ਸ਼ਾਮਲ ਹੋਕੇ ਹੌਸਲਾ ਅਫ਼ਜ਼ਾਈ ਕੀਤੀ ਜਾਵੇ ।

Advertisement
Advertisement
Advertisement
Advertisement
Scroll to Top