Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:54 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ
ਚੰਡੀਗੜ੍ਹ, 24 ਫਰਵਰੀ : ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ । 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸਾਬਕਾ ਮੰਤਰੀਆਂ ਧਰਮਪਾਲ ਸੱਭਰਵਾਲ ਤੇ ਅਜੈਬ ਮੁਖਮੈਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸਪਾਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸੁਖਵਿੰਦਰ ਸਿੰਘ ਬੁੱਟਰ ਤੇ ਭਾਗ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ । ਸਦਨ ਨੇ ਆਜ਼ਾਦੀ ਘੁਲਾਟੀਆਂ ਕਰਨੈਲ ਸਿੰਘ, ਕਿੱਕਰ ਸਿੰਘ ਤੇ ਕੇਹਰ ਸਿੰਘ ਅਤੇ ਆਰਟਿਸਟ ਜਰਨੈਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ । ਸਦਨ ਵੱਲੋਂ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਦੀ ਪਤਨੀ ਜਸਪਾਲ ਕੌਰ ਤੇ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ । ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿਛਲੇ ਸਮੇਂ ਦੌਰਾਨ ਅਕਾਲ ਚਲਾਣਾ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸਭਨਾਂ ਦੇ ਚਲੇ ਜਾਣ ਨਾਲ ਦੇਸ਼, ਕੌਮ ਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਸਦਨ ਵੱਲੋਂ ਵਿੱਛੜੀਆਂ ਸਖਸ਼ੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਦਾ ਮਤਾ ਪਾਸ ਕੀਤਾ ਗਿਆ । ਸਮੁੱਚੇ ਸਦਨ ਵੱਲੋਂ ਦੋ ਮਿੰਟ ਦਾ ਮੋਨ ਰੱਖਿਆ ਗਿਆ ।

Advertisement
Advertisement
Advertisement
Advertisement
Scroll to Top