Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 11:09 am

+91 90915 01313 , +91 90916 01313

punjabbanni@gmail.com
punjabbani@yahoo.com

ਛੇ ਦਿਨਾ ਰੁਜ਼ਗਾਰਯੋਗਤਾ ਅਤੇ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਦੀ ਸਮਾਪਤੀ

ਛੇ ਦਿਨਾ ਰੁਜ਼ਗਾਰਯੋਗਤਾ ਅਤੇ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਦੀ ਸਮਾਪਤੀ

ਛੇ ਦਿਨਾ ਰੁਜ਼ਗਾਰਯੋਗਤਾ ਅਤੇ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਦੀ ਸਮਾਪਤੀ
ਪਟਿਟਾਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁਯੋਗ ਅਗਵਾਈ ਤੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੇ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵੱਲੋਂ ਮਹਿੰਦਰਾ ਅਤੇ ਮਹਿੰਦਰਾ ਕੰਪਨੀ ਦੇ ਸਹਿਯੋਗ ਨਾਲ ਕਾਲਜ ਵਿਖੇ 17 ਫਰਵਰੀ ਤੋ. 22 ਫਰਵਰੀ ਤੱਕ ਰੁਜਗਾਰਯੌਗਤਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਦੇ ਟ੍ਰੇਨਰ ਸ੍ਰੀ ਨੇ ਵਿਦਿਆਰਥਣਾਂ ਸੰਚਾਰ ਕੋਸ਼ਲ ਅਤੇ ਸਰੀਰਕ ਭਾਸ਼ਾ ਵਿੱਚ ਸੁਧਾਰ ਲਿਆਉਣ ਲਈ ਭਰਪੂਰ ਮਾਰਗ ਦਰਸ਼ਨ ਕੀਤਾ । ਉਨ੍ਹਾਂ ਨੇ ਵਿਦਿਆਰਥੀਆਂ ਦੇ ਵਿਵਹਾਰ ਵਿੱਚ ਮੌਜੂਦ ਸ਼ਕਤੀਆਂ ਅਤੇ ਕਮੀਆਂ ਨੂੰ ਮਹਿਸੂਸ ਕਰਵਾ ਕੇ ਉਨ੍ਹਾਂ ਨੂੰ ਵਧੀਆ ਕਿੱਤਈ ਭਾਸ਼ਾ ਅਤੇ ਨੈਤਿਕਤਾ ਪ੍ਰਤੀ ਜਾਗਰੂਕ ਕੀਤਾ । ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ਤੇ ਗਰੁਪ ਚਰਚਾ, ਆਲੋਚਨਾਤਮਕ ਸੋਚ ਹੁਨਰ ,ਰਿਜ਼ੀਊਮ ਲਿਖਣਾ ਅਤੇ ਮੌਕ ਇੰਟਰਵਿਊ ਰਾਹੀ ਵਿਦਿਆਰਥਣਾਂ ਦੇ ਸੰਚਾਰ ਕੋਸ਼ਲਾਂ ਅਤੇ ਸਵੈ-ਭਰੋਸੇ ਨੂੰ ਵਿਕਸਿਤ ਕਰਨ ਵਿੱਚ ਭਰਪੂਰ ਅਗਵਾਈ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ, ਡਾ.ਹਰਮੀਤ ਕੌਰ ਆਨੰਦ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮ ਵਿਦਿਆਰਥੀਆਂ ਦੇ ਕਿੱਤੇ ਪ੍ਰਤੀ ਹੁਨਰ ਨੂੰ ਹੋਰ ਨਿਖਾਰਦੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਲਈ ਇਹ ਬਹੁਤ ਮੱਹਤਵਪੁੂਰਣ ਹੈ ਕਿ ਉਹ ਸਕਾਰਾਤਮਕ ਸੋਚ ਨੂੰ ਅਪਣਾਉਣ ਅਤੇ ਆਪਣੀ ਜ਼ਿੰਦਗੀ ਵਿੱਚ ਇਸ ਨੂੰ ਲਾਗੂ ਕਰਨ। ਇਸ ਉਪਰੰਤ ਇਸ ਸਿਖਲਾਈ ਪ੍ਰੋਗਰਾਮ ਦੇ ਵਿੱਚ ਵਧੀਆ ਕਾਰਗੁਜ਼ਾਰੀ ਲਈ ਵਿਦਿਆਰਥਣਾਂ ਗੁਰਲੀਨ ਕੌਰ, ਜਤਿੰਦਰ ਕੌਰ ਅਤੇ ਪ੍ਰਿਯਾਂਸੀ ਨੂੰ ਇਨਾਮ ਤਕਸੀਮ ਕੀਤੇ ਗਏ। ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਪਲੈਸਮੈਂਟ ਅਫਸਰ ਡਾ.ਹਰਪ੍ਰੀਤ ਕੌਰ ਚੀਮਾ ਵੱਲੋਂ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੀ ਗਈ ਇਸ ਸਿਖਲਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰੀ ਅੰਮ੍ਰਿਤਸਰ ਸਾਹਿਬ ਦਾ ਧੰਨਵਾਦ ਕੀਤਾ ਗਿਆ ।

Advertisement
Advertisement
Advertisement
Advertisement
Scroll to Top