Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:13 am

+91 90915 01313 , +91 90916 01313

punjabbanni@gmail.com
punjabbani@yahoo.com

19 ਹਜ਼ਾਰ ਏਕੜ ਵਿਚ ਗੈਰ ਕਾਨੂੰਨੀ ਅਫੀਮ ਦੀ ਖੇਤੀ ਨੂੰ ਨਸ਼ਟ ਕਰਕੇ 190 ਜਣਿਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

19 ਹਜ਼ਾਰ ਏਕੜ ਵਿਚ ਗੈਰ ਕਾਨੂੰਨੀ ਅਫੀਮ ਦੀ ਖੇਤੀ ਨੂੰ ਨਸ਼ਟ ਕਰਕੇ 190 ਜਣਿਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

19 ਹਜ਼ਾਰ ਏਕੜ ਵਿਚ ਗੈਰ ਕਾਨੂੰਨੀ ਅਫੀਮ ਦੀ ਖੇਤੀ ਨੂੰ ਨਸ਼ਟ ਕਰਕੇ 190 ਜਣਿਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ
ਝਾਰਖੰਡ : ਭਾਰਤ ਦੇਸ਼ ਦੇ ਸੂਬੇ ਝਾਰਖੰਡ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਕਰੀਬ 19 ਹਜ਼ਾਰ ਏਕੜ ਜ਼ਮੀਨ ’ਤੇ ਕੀਤੀ ਗਈ ਅਫ਼ੀਮ ਦੀ ਗ਼ੈਰ-ਕਾਨੂੰਨੀ ਖੇਤੀ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਇਸ ਸਬੰਧੀ 190 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ ਅਫ਼ੀਮ ਦੀ ਗ਼ੈਰ-ਕਾਨੂੰਨੀ ਖੇਤੀ ਖਿ਼ਲਾਫ਼ ਜਨਵਰੀ ਤੋਂ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ । ਮੁੱਖ ਸਕੱਤਰ ਦੇ ਸਾਹਮਣੇ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ 19 ਹਜ਼ਾਰ 86 ਏਕੜ ਜ਼ਮੀਨ ’ਤੇ ਅਫ਼ੀਮ ਦੀ ਗ਼ੈਰ-ਕਾਨੂੰਨੀ ਖੇਤੀ ਨੂੰ ਨਸ਼ਟ ਕੀਤਾ ਗਿਆ, ਜੋ ਪਿਛਲੇ ਸਾਲ ਦੀ ਤੁਲਨਾ ਵਿੱਚ ਚਾਰ ਗੁਣਾ ਵੱਧ ਹੈ । ਇੱਕ ਅਧਿਕਾਰਕ ਬਿਆਨ ਵਿੱਚ ਕਿਹਾ ਗਿਆ ਕਿ ਅਫ਼ੀਮ ਦੀ ਗ਼ੈਰ-ਕਾਨੂੰਨੀ ਖੇਤੀ ਸਬੰਧੀ ਹੁਣ ਤੱਕ 283 ਮਾਮਲੇ ਦਰਜ ਕੀਤੇ ਗਏ ਹਨ ਅਤੇ 190 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਵਿੱਚ ਕਿਹਾ ਗਿਆ ਕਿ ਚਤਰਾ, ਖੂੰਟੀ, ਲਾਤੇਹਾਰ, ਰਾਂਚੀ, ਪਲਾਮੂ, ਚਾਈਬਾਸਾ, ਸਰਾਏਕੇਲਾ ਅਤੇ ਹਜ਼ਾਰੀਬਾਗ ਜ਼ਿਲ੍ਹਿਆਂ ਵਿੱਚ ਅਫ਼ੀਮ ਦੀ ਖੇਤੀ ਕੀਤੀ ਗਈ । ਝਾਰਖੰਡ ਦੀ ਮੁੱਖ ਸਕੱਤਰ ਅਲਕਾ ਤਿਵਾੜੀ ਨੇ ਸਬੰਧਿਤ ਅਧਿਕਾਰੀਆਂ ਨੂੰ ਅਫ਼ੀਮ ਦੀ ਖੇਤੀ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਅਤੇ 15 ਮਾਰਚ ਤੱਕ ਮੁਹਿੰਮ ਜਾਰੀ ਰੱਖਣ ਲਈ ਕਿਹਾ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਫ਼ੀਮ ਦੀ ਖੇਤੀ ਖ਼ਿਲਾਫ਼ ਮੁਹਿੰਮ ਦੇ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ ਪਰ ਅਫ਼ੀਮ ਦੀ ਫ਼ਸਲ ਨੂੰ ਸੌਂ ਫ਼ੀਸਦੀ ਨਸ਼ਟ ਕੀਤਾ ਜਾਣਾ ਯਕੀਨੀ ਬਣਾਇਆ ਜਾਣਾ ਚਾਹੀਦਾ ।

Advertisement
Advertisement
Advertisement
Advertisement
Scroll to Top