Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ
ਚੰਡੀਗੜ੍ਹ, 22 ਫਰਵਰੀ : ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ । ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੀਤੇ ਗਏ ਅਨੇਰਾਂ ਉਪਰਾਲਿਆਂ ਸਦਕਾ ਕੁੱਲ 939 ਸਰਕਾਰੀ ਸਕੂਲਾਂ ਦੇ ਨਾਲ-ਨਾਲ 403 ਪ੍ਰਾਈਵੇਟ ਸਕੂਲਾਂ ਨੇ ਮਹਿੰਦਰ ਚੌਧਰੀ ਜ਼ੂਓਲੌਜੀਕਲ ਪਾਰਕ, ਜਿਸਨੂੰ ਛੱਤਬੀੜ ਚਿੜੀਆਘਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਦੌਰਾ ਕੀਤਾ ਹੈ ।
ਦੱਸਣਯੋਗ ਹੈ ਕਿ ਇਹ ਦੌਰੇ 22 ਅਪ੍ਰੈਲ, 2024 ਅਤੇ 18 ਜਨਵਰੀ, 2025 ਦੇ ਵਿਚਕਾਰ ਕੀਤੇ ਗਏ ਸਨ, ਜਿਸ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 50,294 ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 39,876 ਸੀ । ਇਹ ਵੱਡੀ ਗਿਣਤੀ ਪੰਜਾਬ ਦੀ ਨੌਜਵਾਨ ਪੀੜ੍ਹੀ ਵਿੱਚ ਸੂਬੇ ਦੇ ਜੰਗਲੀ ਜੀਵਾਂ ਤੋਂ ਇਲਾਵਾ ਵਿਭਿੰਨ ਬਨਸਪਤੀ ਅਤੇ ਜੀਵ-ਜੰਤੂਆਂ ਬਾਰੇ ਵਧ ਰਹੀ ਉਤਸੁਕਤਾ ਅਤੇ ਸੂਬਾ ਸਰਕਾਰ ਵੱਲੋਂ ਜੰਗਲੀ ਜਾਨਵਰਾਂ ਪ੍ਰਤੀ ਹਮਦਰਦੀ ਦੀ ਭਾਵਨਾ ਪੈਦਾ ਕਰਨ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਨੂੰ ਦਰਸਾਉਂਦੀ ਹੈ ਕਿਉਂਕਿ ਇਹ ਜੰਗਲੀ ਜੀਵ ਵੀ ਕੁਦਰਤ ਦਾ ਇੱਕ ਮਹੱਤਵਪੂਰਨ ਹਿੱਸਾ ਹਨ ।

Advertisement
Advertisement
Advertisement
Advertisement
Scroll to Top