Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਬਲਿਕ ਨੂੰ ਸਾਂਝ ਸੁਵਿਧਾਵਾਂ, ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਦੇਣੀ ਸਮੇਂ ਦੀ ਮੁੱਖ ਲੋੜ : ਐਸ ਆਈ ਪ੍ਰਦੀਪ ਕੁਮਾਰ, ਪਰਮਿੰਦਰ ਭਲਵਾਨ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 January, 2025, 05:22 PM

ਪਬਲਿਕ ਨੂੰ ਸਾਂਝ ਸੁਵਿਧਾਵਾਂ, ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਦੇਣੀ ਸਮੇਂ ਦੀ ਮੁੱਖ ਲੋੜ : ਐਸ ਆਈ ਪ੍ਰਦੀਪ ਕੁਮਾਰ, ਪਰਮਿੰਦਰ ਭਲਵਾਨ
ਪਟਿਆਲਾ : ਸਾਂਝ ਕੇਂਦਰ ਸਿਟੀ 1 ਵਲੋ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ, ਯੂਵਕ ਸੇਵਾਵਾਂ ਕਲੱਬ ਦੀਪ ਨਗਰ, ਸਤਿਆਵਤੀ ਹਿਮਾਂਸੂ ਸਰਮਾ ਮੈਮੋਰੀਅਲ ਫਾਊਂਡੇਸਨ ਦੇ ਸਹਿਯੋਗ ਅਤੇ ਮਾਨਯੋਗ ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ, ਸਪੈਸਲ ਡਾਇਰੈਕਟਰ ਜਨਰਲ ਆਫ ਪੁਲਿਸ ਕਾਮਿਊਨਟੀ ਅਫੇਅਰ ਗੁਰਪ੍ਰੀਤ ਕੌਰ ਦਿਉਂ, ਐਸ. ਐਸ. ਪੀ. ਪਟਿਆਲਾ ਡਾਕਟਰ ਨਾਨਕ ਸਿੰਘ, ਐਸ. ਪੀ. ਹੈਡਕੁਆਰਟਰ ਕਮ ਜਿਲਾ ਕਾਮਿਊਨਿਟੀ ਅਫੇਅਰ ਅਫਸਰ ਓਲੰਪੀਅਨ ਹਰਵੰਤ ਕੌਰ, ਸੁਖਜਿੰਦਰ ਸਿੰਘ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਪਟਿਆਲਾ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਪਬਲਿਕ ਨੂੰ ਸਾਂਝ ਸੁਵਿਧਾਵਾਂ, ਸਾਈਬਰ ਸੁਰੱਖਿਆ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਰੰਗਲਾ ਪੰਜਾਬ ਨਸਾ ਮੁਕਤ ਪੰਜਾਬ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਨ ਐਸ. ਆਈ. ਪ੍ਰਦੀਪ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ-1 ਨੇ ਸ਼ਿਰਕਤ ਕੀਤੀ, ਜਦੋਂ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਸ਼ਹੀਦ ਏ ਆਜਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਮੈਂਬਰ ਜਿਲ੍ਹਾ ਸਾਂਝ ਕੇਂਦਰ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਵਿਨੇ ਸ਼ਰਮਾ, ਰੁਦਰਪ੍ਰਤਾਪ ਸਿੰਘ ਪ੍ਰਧਾਨ ਯੂਵਕ ਸੇਵਾਵਾਂ ਕਲੱਬ ਦੀਪ ਨਗਰ, ਲੱਕੀ ਹਰਦਾਸਪੁਰ ਨੇ ਵੀ ਸ਼ਿਰਕਤ ਕੀਤੀ । ਇਸ ਮੌਕੇ ਸੰਬੋਧਨ ਕਰਦਿਆ ਐਸ. ਆਈ. ਪ੍ਰਦੀਪ ਕੁਮਾਰ ਅਤੇ ਪਰਮਿੰਦਰ ਭਲਵਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਬਲਿਕ ਨੂੰ ਸਾਂਝ ਸੁਵਿਧਾਵਾਂ, ਸਾਈਬਰ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ । ਉਹਨਾਂ ਕਿਹਾ ਕਿ ਗੋਲਾ ਬਰੂਦ ਵਰਗੇ ਅੱਤਵਾਦ ਵਾਂਗ ਨਸੇ ਰੂਪੀ ਅੱਤਵਾਦ ਦੇ ਖਾਤਮੇ ਲਈ ਵੀ ਪਬਲਿਕ ਨੂੰ ਅੱਗੇ ਆਉਣਾ ਚਾਹੀਦਾ ਹੈ । ਉਹਨਾਂ ਨੋਜਵਾਨਾਂ ਵਲੋਂ ਨਸ਼ਿਆਂ ਵਿਰੁੱਧ ਲਾਮਬੰਦ ਹੋ ਕੇ ਨਸ ਿਆਂ ਵਿਰੁੱਧ ਪਬਲਿਕ ਨੂੰ ਜਾਗਰੂਕ ਕਰਨ ਲਈ ਅੱਗੇ ਆਉਣਾ ਸਲਾਘਾਯੋਗ ਕਦਮ ਹੈ । ਉਨ੍ਹਾਂ ਕਿਹਾ ਕਿ ਨਸ ਿਆਂ ਕਾਰਨ ਹਰ ਰੋਜ ਨੌਜਵਾਨਾਂ ਮੋਤ ਦੇ ਮੂੰਹ ਵਿੱਚ ਜਾ ਰਹੇ ਹਨ ਜੋ ਕਿ ਬਹੁਤ ਹੀ ਚਿੰਤਾ ਦਾ ਵਿਸਾ ਹੈ ਉਹਨਾਂ ਪਬਲਿਕ ਨੂੰ ਅਪੀਲ ਕੀਤੀ ਕਿ ਉਹੋ ਨਸ ਿਆਂ ਦੇ ਖਾਤਮੇ ਲਈ ਪੁਲਸ ਨੂੰ ਸਹਿਯੋਗ ਕਰਨ ਲਈ ਅੱਗੇ ਆ ਕੇ ਆਪਣਾ ਸਹਿਯੋਗ ਦੇਵੇ। ਇਸ ਮੌਕੇ ਸਾਂਝ ਕੇਂਦਰ ਸਿਟੀ 1 ਵਲੋਂ ਸਾਂਝ ਕੇਂਦਰ ਵੱਲੋਂ ਦਿਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਪ੍ਰਚਾਰ ਸਮੱਗਰੀ ਵੀ ਪਬਲਿਕ ਨੂੰ ਵੰਡੀ ਗਈ ।



Scroll to Top