Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਖੇੜੀ ਚੰਦਵਾਂ ਅਤੇ ਆਲੋਅਰਖ ਵਿਖੇ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ

ਖੇੜੀ ਚੰਦਵਾਂ ਅਤੇ ਆਲੋਅਰਖ ਵਿਖੇ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ

ਖੇੜੀ ਚੰਦਵਾਂ ਅਤੇ ਆਲੋਅਰਖ ਵਿਖੇ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ
ਸੰਗਰੂਰ, 20 ਜਨਵਰੀ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਰਹਿਨੁਮਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਅੱਜ ਖੇੜੀ ਚੰਦਵਾਂ ਅਤੇ ਆਲੋਅਰਖ ਵਿਖੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿੱਚ ਕੀੜਿਆਂ, ਨਦੀਨਾਂ ਅਤੇ ਖੁਰਾਕੀ ਤੱਤਾਂ ਦੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ । ਇਹਨਾਂ ਕੈਂਪਾਂ ਦਾ ਉਦੇਸ਼ ਫਸਲ ਪ੍ਰਬੰਧਨ ਦੀਆਂ ਨਵੀਨਤਮ ਤਕਨੀਕਾਂ ਦਾ ਪ੍ਰਸਾਰ ਕਰਨਾ ਸੀ । ਇਸ ਮੌਕੇ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਖੁਰਾਕੀ ਤੱਤਾਂ ਜਿਵੇਂ ਕਿ ਮੈਂਗਨੀਜ਼ ਅਤੇ ਜ਼ਿੰਕ ਦੀ ਕਮੀ ਦੇ ਲੱਛਣਾਂ ਦੀ ਪਛਾਣ ਕਰਨ ਅਤੇ ਇਲਾਜ ‘ਤੇ ਚਰਚਾ ਕੀਤੀ। ਉਹਨਾਂ ਨੇ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਅਤੇ ਮਿੱਟੀ ਦੇ ਨਮੂਨੇ ਲੈਣ, ਪ੍ਰਭਾਵਸ਼ਾਲੀ ਨਦੀਨਨਾਸ਼ਕਾਂ ਦੀ ਵਰਤੋਂ ਬਾਰੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ।
ਪਿੰਡ ਖੇੜੀ ਚੰਦਵਾਂ ਦੇ ਸਾਬਕਾ ਸਰਪੰਚ ਨੇ ਸਰਫੇਸ ਸੀਡਰ ਮਸ਼ੀਨ ਨਾਲ ਅੱਧਾ ਏਕੜ ਕਣਕ ਦੀ ਬਿਜਾਈ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਉਹ ਤਕਨੀਕ ਤੋਂ ਸੰਤੁਸ਼ਟ ਹਨ । ਇਸੇ ਤਰ੍ਹਾਂ ਇੱਕ ਹੋਰ ਕਿਸਾਨ ਰਾਂਝਾ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਇਸ ਦਾ ਪ੍ਰਬੰਧਨ ਕਰਨ ਲਈ ਵੱਖ-ਵੱਖ ਤਰੀਕਿਆਂ ਦੀ ਵਰਤੋਂ ਕੀਤੀ । ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਲੇ ਖੇਤਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਸੰਭਾਵਨਾ ਸਬੰਧੀ ਪੁੱਛੇ ਵੱਖ-ਵੱਖ ਸਵਾਲਾਂ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ। ਕੈਂਪ ਵਿਚ ਪਿੰਡ ਆਲੋਅਰਖ ਦੇ ਦਰਸ਼ਨ ਸਿੰਘ, ਗੁਰਮੁੱਖ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ । ਕੈਂਪਾਂ ਦੌਰਾਨ ਧਾਤਾਂ ਦੇ ਚੂਰੇ, ਬਾਈਪਾਸ ਫੈਟ ਅਤੇ ਪਸ਼ੂ ਚਾਟ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਗਈ ।

Advertisement
Advertisement
Advertisement
Advertisement
Scroll to Top