Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.

ਦੁਆਰਾ: Punjab Bani ਪ੍ਰਕਾਸ਼ਿਤ :Monday, 20 January, 2025, 06:00 PM

ਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.
ਪਛਵਾੜਾ ਕੋਲ ਖਾਣ ਦੇ ਮਹੱਤਵਪੂਰਨ ਯੋਗਦਾਨ ਸਦਕਾ ਕੋਲੇ ਦੀ ਢੁਕਵੀਂ ਸਪਲਾਈ ਹੋਈ ਯਕੀਨੀ
ਚੰਡੀਗੜ੍ਹ, 20 ਜਨਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ ਬਿਜਲੀ ਸਪਲਾਈ ਕੀਤੀ ਹੈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13% ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਪਤੀ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਪੰਜਾਬ ਦੇ ਲੋਕਾਂ ਅਤੇ ਉਦਯੋਗਾਂ ਦੀਆਂ ਵੱਧ ਰਹੀਆਂ ਬਿਜਲੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪੀ. ਐਸ. ਪੀ. ਸੀ. ਐਲ. ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦਾ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਬਿਜਲੀ ਦੀ ਸੱਭ ਤੋਂ ਵੱਧ ਮੰਗ 16058 ਮੈਗਾਵਾਟ ਨੂੰ ਪੂਰਾ ਕੀਤਾ ਗਿਆ, ਜੋ ਕਿ ਪਿਛਲੇ ਵਿੱਤੀ ਸਾਲ ਨਾਲੋਂ 5 ਫੀਸਦੀ ਵੱਧ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਪੀ. ਐਸ. ਪੀ. ਸੀ. ਐਲ. ਨੇ ਪੰਜਾਬ ਦੇ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਕਿਸੇ ਬਿਜਲੀ ਕੱਟ ਦੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਹੈ । ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੀ. ਐਸ. ਪੀ. ਸੀ. ਐਲ. ਦੁਆਰਾ ਕੀਤੇ ਢੁਕਵੇਂ ਪ੍ਰਬੰਧਾਂ ਦੇ ਕਾਰਨ ਸੰਭਵ ਹੋ ਸਕੀ, ਜੋ ਭਰੋਸੇਯੋਗ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਨਿਗਮ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ । .

ਕੋਲੇ ਦੀ ਉਪਲਬਧਤਾ ਬਾਰੇ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ. ਐਸ. ਪੀ. ਸੀ. ਐਲ. ਨਿਯਮਤ ਅਤੇ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਤਿੰਨੋਂ ਸਰਕਾਰੀ ਥਰਮਲ ਪਲਾਂਟਾਂ ਵਿੱਚ ਸਟਾਕ ਦਾ ਚੰਗਾ ਪ੍ਰਬੰਧ ਹੈ । ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੋਪੜ ਲਈ ਮੌਜੂਦਾ ਸਟਾਕ ਪੱਧਰ 42 ਦਿਨ, ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਲਈ 28 ਦਿਨ ਅਤੇ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਲਈ 40 ਦਿਨ ਹੈ । ਉਨ੍ਹਾਂ ਕਿਹਾ ਕਿ ਪੀ. ਐਸ. ਪੀ. ਸੀ. ਐਲ. ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਲੋੜ ਅਨੁਸਾਰ ਕੋਲੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ । ਬਿਜਲੀ ਮੰਤਰੀ ਨੇ ਦੱਸਿਆ ਕਿ ਪਛਵਾੜਾ ਕੋਲਾ ਖਾਣ ਚੰਗੀ-ਗੁਣਵੱਤਾ ਵਾਲੇ ਕੋਲੇ ਦੀ ਨਿਰੰਤਰ ਸਪਲਾਈ ਪ੍ਰਦਾਨ ਕਰਦਿਆਂ ਰਾਜ ਦੇ ਬਿਜਲੀ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ । ਉਨ੍ਹਾਂ ਕਿਹਾ ਕਿ ਸਾਲ 2024-25 ਦੌਰਾਨ 19 ਜਨਵਰੀ, 2025 ਤੱਕ ਇਸ ਖਾਣ ਤੋਂ 1306 ਰੈਕਾਂ ਰਾਹੀਂ 56 ਲੱਖ ਟਨ ਕੋਲੇ ਦੀ ਸਪਲਾਈ ਕੀਤੀ ਗਈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਸਤੀਆਂ ਦਰਾਂ ‘ਤੇ ਨਿਰੰਤਰ, ਉੱਚ-ਗੁਣਵੱਤਾ ਵਾਲੀ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਪੰਜਾਬ ਦੇ ਲੋਕਾਂ ਅਤੇ ਉਦਯੋਗਾਂ ਦੀਆਂ ਵਧਦੀਆਂ ਬਿਜਲੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਸਬੰਧੀ ਲੋੜੀਂਦੇ ਪ੍ਰਬੰਧ ਲਗਾਤਾਰ ਮਜ਼ਬੂਤੀ ਨਾਲ ਕੀਤੇ ਜਾਂਦੇ ਹਨ ।



Scroll to Top