Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:04 am

+91 90915 01313 , +91 90916 01313

punjabbanni@gmail.com
punjabbani@yahoo.com

ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਨਾਲ ਪ੍ਰਦਰਸ਼ਨ ਕਰਨਾ ਸਮਾਜ ਲਈ ਨੁਕਸਾਨਦਾਇਕ ਹੈ : ਹਾਈਕੋਰਟ

ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਨਾਲ ਪ੍ਰਦਰਸ਼ਨ ਕਰਨਾ ਸਮਾਜ ਲਈ ਨੁਕਸਾਨਦਾਇਕ ਹੈ : ਹਾਈਕੋਰਟ

ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਨਾਲ ਪ੍ਰਦਰਸ਼ਨ ਕਰਨਾ ਸਮਾਜ ਲਈ ਨੁਕਸਾਨਦਾਇਕ ਹੈ : ਹਾਈਕੋਰਟ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸਖ਼ਤ ਟਿੱਪਣੀ ਕਰਦਿਆਂ ਆਖਿਆ ਹੈ ਕਿ ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਨਾਲ ਪ੍ਰਦਰਸ਼ਨ ਕੀਤਾ ਜਾਂਦਾ ਹੈ ਜੋ ਕਿ ਸਮਾਜ ਲਈ ਨੁਕਸਾਨਦਾਇਕ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਵਿਆਹਾਂ ਵਿੱਚ ਵੀ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਅਤੇ ਕਈ ਥਾਵਾਂ ਉੱਤੇ ਗੋਲੀ ਚੱਲਣ ਕਰਕੇ ਮੌਤਾਂ ਵੀ ਹੋਈਆਂ ਹਨ । ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 3 ਮਾਰਚ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਅਤੇ ਸੁਝਾਅ ਵੀ ਮੰਗਿਆ ਹੈ ਇਸ ਨਾਲ ਕਿਵੇਂ ਨਜਿੱਠਿਆ ਜਾ ਸਕੇ । ਐਡਵੋਕੇਟ ਵਨੀਤ ਸ਼ਰਮਾ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਇਕ ਰੀਲ ਵਾਇਰਲ ਹੋਈ ਸੀ, ਜਿਸ ਵਿੱਚ ਤਿੰਨ ਬੰਦੇ ਹਥਿਆਰਾਂ ਨਾਲ ਅਤੇ ਇਕ ਵਿਅਕਤੀ ਹਵਾਈ ਫਾਇਰ ਕਰ ਰਿਹਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਪੱਤਰਕਾਰ ਨੇ ਸ਼ਿਕਾਇਤ ਕੀਤੀ ਅਤੇ ਮਾਮਲਾ ਦਰਜ ਕਰ ਲਿਆ ਪਰ ਪੁਲਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ । ਉਨ੍ਹਾਂ ਨੇ ਕਿਹਾ ਹੈ ਕਿ ਪਟੀਸ਼ਨਕਰਤਾ ਨੇ ਕਿਹਾ ਹੈ ਕਿ ਉਹ ਵਿਅਕਤੀ ਸ਼ਿਕਾਇਤ ਨੂੰ ਵਾਪਸ ਲੈਣ ਲਈ ਵੀ ਦਬਾਅ ਪਾਇਆ ਗਿਆ । ਉਨ੍ਹਾਂ ਨੇ ਕਿਹਾ ਹੈ ਕਿ ਕੋਰਟ ਨੂੰ ਸਾਰੀਆਂ ਗੱਲਾਂ ਦੱਸੀਆਂ । ਵਕੀਲ ਨੇ ਕਿਹਾ ਹੈ ਕਿ ਹਾਈ ਕੋਰਟ ਨੇ ਸੈਕਟਰੀ ਹੋਮ ਪੰਜਾਬ ਨੂੰ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ ਤੁਹਾਡੇ ਕੋਲ ਜਿਹੇ ਮਾਮਲਿਆ ਨੂੰ ਨਿੱਜਠਣ ਲਈ ਕਿਹੜੇ ਠੋਸ ਉਪਰਾਲੇ ਹਨ ।

Advertisement
Advertisement
Advertisement
Advertisement
Scroll to Top