Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:43 pm

+91 90915 01313 , +91 90916 01313

punjabbanni@gmail.com
punjabbani@yahoo.com

ਰੋਜ਼ਗਾਰ ਬਿਊਰੋ ਵੱਲੋਂ ਟੈਕ ਮਹਿੰਦਰਾ ਹੈਲਥ ਕੇਅਰ ਸਮਾਰਟ ਅਕੈਡਮੀ ਦੇ ਕੋਰਸਾਂ ਲਈ ਰਜਿਸਟ੍ਰੇਸ਼ਨ ਕੈਂਪ 24 ਜਨਵਰੀ ਨੂੰ

ਰੋਜ਼ਗਾਰ ਬਿਊਰੋ ਵੱਲੋਂ ਟੈਕ ਮਹਿੰਦਰਾ ਹੈਲਥ ਕੇਅਰ ਸਮਾਰਟ ਅਕੈਡਮੀ ਦੇ ਕੋਰਸਾਂ ਲਈ ਰਜਿਸਟ੍ਰੇਸ਼ਨ ਕੈਂਪ 24 ਜਨਵਰੀ ਨੂੰ

ਰੋਜ਼ਗਾਰ ਬਿਊਰੋ ਵੱਲੋਂ ਟੈਕ ਮਹਿੰਦਰਾ ਹੈਲਥ ਕੇਅਰ ਸਮਾਰਟ ਅਕੈਡਮੀ ਦੇ ਕੋਰਸਾਂ ਲਈ ਰਜਿਸਟ੍ਰੇਸ਼ਨ ਕੈਂਪ 24 ਜਨਵਰੀ ਨੂੰ
ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 24 ਜਨਵਰੀ ਸਵੇਰੇ 11 ਵਜੇ ਟੈਕ ਮਹਿੰਦਰਾ ਹੈਲਥ ਕੇਅਰ ਸਮਾਰਟ ਅਕੈਡਮੀ ਦੇ ਕੋਰਸਾਂ ਲਈ ਰਜਿਸਟ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਟੈਕ ਮਹਿੰਦਰਾ ਹੈਲਥ ਕੇਅਰ ਸਮਾਰਟ ਅਕੈਡਮੀ ਵੱਲੋਂ ਚਲਾਏ ਜਾ ਰਹੇ ਦੋ ਕੋਰਸਾਂ (ਜਨਰਲ ਡਿਊਟੀ ਸਹਾਇਕ ਅਤੇ ਪੋਸਟ ਗ੍ਰੈਜੂਏਟ ਹੋਸਪਿਟਲ ਫ਼ਰੰਟ ਆਫ਼ਿਸ ਬਿਲਿੰਗ ਐਗਜ਼ੀਕਿਊਟਿਵ) ਦੇ ਕੋਰਸਾਂ ਲਈ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਜਨਰਲ ਡਿਊਟੀ ਸਹਾਇਕ ਦੇ ਕੋਰਸ ਲਈ ਉਮੀਦਵਾਰਾਂ ਦੀ ਘੱਟੋ-ਘੱਟ ਯੋਗਤਾ ਦਸਵੀਂ ਅਤੇ ਪੋਸਟ ਗ੍ਰੈਜੂਏਟ ਹੋਸਪਿਟਲ ਫ਼ਰੰਟ ਆਫ਼ਿਸ ਬਿਲਿੰਗ ਐਗਜ਼ੀਕਿਊਟਿਵ ਦੇ ਕੋਰਸ ਲਈ ਗ੍ਰੈਜੂਏਸ਼ਨ, ਉਮਰ 18 ਸਾਲ ਹੋਣੀ ਲਾਜ਼ਮੀ ਹੈ ਅਤੇ ਇਹ ਟ੍ਰੇਨਿੰਗ 6 ਮਹੀਨੇ ਦੀ ਹੋਵੇਗੀ । ਟ੍ਰੇਨਿੰਗ ਪੂਰੀ ਹੋਣ ਉਪਰੰਤ ਟੈਕ ਮਹਿੰਦਰਾ ਵੱਲੋਂ ਹੈਲਥ/ਹਸਪਤਾਲ ਖੇਤਰ ਵਿੱਚ ਪ੍ਰਾਰਥੀਆਂ ਦੀ ਪਲੇਸਮੈਂਟ ਕਰਵਾਉਣ ਵਿੱਚ ਸਹਾਇਤਾ ਕੀਤੀ ਜਾਵੇਗੀ। ਲੜਕੇ ਤੇ ਲੜਕੀਆਂ ਦੋਵੇਂ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ । ਚਾਹਵਾਨ ਉਮੀਦਵਾਰ ਇਸ ਰਜਿਸਟ੍ਰੇਸ਼ਨ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਮਿਤੀ 24 ਜਨਵਰੀ ਦਿਨ ਸ਼ੁੱਕਰਵਾਰ, ਸਵੇਰੇ 11 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top