Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 06 Oct 2026 | 6:38 am

+91 90915 01313 , +91 90916 01313

punjabbanni@gmail.com
punjabbani@yahoo.com

ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
-ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਉਣਗੇ ਤਿਰੰਗਾ ਝੰਡਾ
ਪਟਿਆਲਾ, 22 ਜਨਵਰੀ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਰਾਜਾ ਭਾਲਿੰਦਰ ਸਿੰਘ ਖੇਡ ਕੰਪਲੈਕਸ (ਪੋਲੋ ਗਰਾਊਂਡ) ਵਿਖੇ 26 ਜਨਵਰੀ ਨੂੰ ਦੇਸ਼ ਦੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਪੰਜਾਬ ਦੇ ਜਲ ਸਰੋਤ, ਖਣਨ, ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ ਜਾਵੇਗਾ ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ ਅਤੇ ਕੋਈ ਅਣਗਹਿਲੀ ਨਾ ਵਰਤੀ ਜਾਵੇ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੁਰੱਖਿਆ ਸਮੇਤ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਪੁਲਿਸ, ਆਈ. ਟੀ. ਬੀ. ਪੀ., ਹੋਮ ਗਾਰਡਜ, ਐਨ. ਸੀ. ਸੀ., ਰੈਡ ਕਰਾਸ, ਸਕਾਊਟ ਗਾਈਡ ਦੀਆਂ ਟੁਕੜੀਆਂ ਵੱਲੋਂ ਕੀਤੀ ਜਾਣ ਵਾਲੀ ਪਰੇਡ ਦੀ ਰਿਹਰਸਲ ਬਾਰੇ ਵੀ ਜਾਣਕਾਰੀ ਹਾਸਲ ਕੀਤੀ ।
ਡਾ. ਪ੍ਰੀਤੀ ਯਾਦਵ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਵਾਲੇ ਦਿਨ ਪੋਲੋ ਗਰਾਊਂਡ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੇ ਇਸ ਸਮਾਗਮ ‘ਚ ਵਧ ਚੜ੍ਹਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ । ਮੀਟਿੰਗ ਦੌਰਾਨ ਪੀ. ਡੀ. ਏ. ਦੇ ਏ. ਸੀ. ਏ. ਜਸ਼ਨਪ੍ਰੀਤ ਕੌਰ, ਆਰ.ਟੀ.ਓ. ਨਮਨ ਮਾਰਕੰਨ, ਐਸ. ਡੀ. ਐਮ. ਗੁਰਦੇਵ ਸਿੰਘ ਧਮ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਮੁੱਖ ਮੰਤਰੀ ਫ਼ੀਲਡ ਅਫ਼ਸਰ ਨਵਜੋਤ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top