Breaking News ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.

ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਅੱਖਾਂ ਦੀ ਜਾਂਚ ਸਬੰਧੀ ਮੈਡੀਕਲ ਕੈਂਪ ਲਗਾਇਆ

ਦੁਆਰਾ: Punjab Bani ਪ੍ਰਕਾਸ਼ਿਤ :Wednesday, 22 January, 2025, 07:36 PM

ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਅੱਖਾਂ ਦੀ ਜਾਂਚ ਸਬੰਧੀ ਮੈਡੀਕਲ ਕੈਂਪ ਲਗਾਇਆ
ਸੁਨਾਮ ਉਧਮ ਸਿੰਘ ਵਾਲਾ, 22 ਜਨਵਰੀ : ਟਰਾਂਸਪੋਰਟ ਵਿਭਾਗ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਜਾਖਲ ਰੋਡ ਸੁਨਾਮ ਵਿਖੇ ਕਾਰਗੋ ਕੈਂਟਰ ਯੂਨੀਅਨ ਦੇ ਵਾਹਨ ਚਾਲਕਾਂ ਦੀ ਸੁਵਿਧਾ ਲਈ ਅੱਖਾਂ ਦੀ ਜਾਂਚ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ । ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਟ੍ਰਾਂਸਪੋਰਟ ਅਫਸਰ ਸੰਗਰੂਰ ਰਾਮ ਮੂਰਤ ਨੇ ਦੱਸਿਆ ਕਿ ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲਾ ਸੰਗਰੂਰ ਦੀਆਂ ਸਾਰੀਆਂ ਹੀ ਸਬ ਡਵੀਜ਼ਨਾਂ ਵਿੱਚ ਸੜਕ ਸੁਰੱਖਿਆ ਨਾਲ ਸੰਬੰਧਿਤ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੜਕ ਹਾਦਸਿਆਂ ਨੂੰ ਘਟਾਇਆ ਜਾ ਸਕੇ । ਰਾਮ ਮੂਰਤ ਨੇ ਦੱਸਿਆ ਕਿ ਰੀਜਨਲ ਟਰਾਂਸਪੋਰਟ ਅਫਸਰ ਸ਼੍ਰੀਮਤੀ ਮਨਜੀਤ ਕੌਰ ਦੀਆਂ ਹਦਾਇਤਾਂ ਉੱਤੇ ਸਿਹਤ ਵਿਭਾਗ ਵੱਲੋਂ ਅੱਖ ਰੋਗਾਂ ਦੇ ਮਾਹਿਰ ਡਾ ਸੋਨਿਕਾ ਬਾਂਸਲ ਅਤੇ ਅਵਤਾਰ ਸਿੰਘ ਅਪਥਾਲਮਿਕ ਅਫਸਰ ਨੂੰ ਇਸ ਮੈਡੀਕਲ ਜਾਂਚ ਕੈਂਪ ਲਈ ਤਾਇਨਾਤ ਕੀਤਾ ਗਿਆ ਸੀ ਅਤੇ ਇਹਨਾਂ ਮਾਹਿਰਾਂ ਵੱਲੋਂ 110 ਵਿਅਕਤੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ । ਉਹਨਾਂ ਨੇ ਸੰਗਰੂਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਵਾਜਾਈ ਨਿਯਮਾਂ ਸਬੰਧੀ ਬਣੇ ਕਾਨੂੰਨਾਂ ਦੀ ਪਾਲਣਾ ਕੀਤੀ ਜਾਵੇ ਅਤੇ ਵਾਹਨ ਚਾਲਕ ਵਾਹਨ ਚਲਾਉਣ ਸਮੇਂ ਵਧੇਰੇ ਚੌਕਸੀ ਵਰਤਣ ਤਾਂ ਜੋ ਸੜਕ ਹਾਦਸਿਆਂ ਨੂੰ ਠੱਲ ਪੈ ਸਕੇ ।



Scroll to Top