Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 7:31 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਨਾਨਕ ਸਿੰਘ ਨੇ ਝੰਡੀ ਦਿਖਾ ਕੇ ਵਾਕਾਥੋਨ ਦੀ ਕੀਤੀ ਆਰੰਭਤਾ

ਡਾ. ਨਾਨਕ ਸਿੰਘ ਨੇ ਝੰਡੀ ਦਿਖਾ ਕੇ ਵਾਕਾਥੋਨ ਦੀ ਕੀਤੀ ਆਰੰਭਤਾ

ਡਾ. ਨਾਨਕ ਸਿੰਘ ਨੇ ਝੰਡੀ ਦਿਖਾ ਕੇ ਵਾਕਾਥੋਨ ਦੀ ਕੀਤੀ ਆਰੰਭਤਾ
-ਇਕ ਹਜਾਰ ਵਿਦਿਆਰਥੀਆਂ ਨੇ ਲਿਆ ਵਾਕਾਥੋਨ ਵਿੱਚ ਭਾਗ
ਪਟਿਆਲਾ 16 ਜਨਵਰੀ : ਪੁਲਿਸ ਲਾਈਨ ਪਟਿਆਲਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਐਸ. ਐਸ. ਪੀ. ਪਟਿਆਲਾ ਡਾ. ਨਾਨਕ ਸਿੰਘ ਨੇ ਝੰਡੀ ਦਿਖਾ ਕੇ ਵਾਕਾਥੋਨ ਦੀ ਆਰੰਭਤਾ ਕੀਤੀ । ਇਸ ਦੌਰਾਨ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਕੂਲਾਂ ਤੋਂ ਇੱਕ ਹਜਾਰ ਵਿਦਿਆਰਥੀਆਂ ਨੇ ਇਸ ਨਸ਼ਿਆਂ ਵਿਰੁੱਧ ਕਰਵਾਈ ਵਾਕਾਥੋਨ ਵਿੱਚ ਭਾਗ ਲਿਆ । ਡਾ. ਨਾਨਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਾ ਜਾਵੇ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇ । ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਨਸ਼ਾ ਤਸਕਰਾਂ ਦੀ ਤਕਰੀਬਨ 10 ਕਰੋੜ ਤੋਂ ਉੱਪਰ ਦੀ ਜਾਇਦਾਦ ਸੀਲ ਕੀਤੀ ਜਾ ਚੁੱਕੀ ਹੈ । ਐਸ. ਐਸ. ਪੀ. ਨੇ ਕਿਹਾ ਕਿ ਡੀ. ਜੀ. ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਕਾਥੋਨ ਦਾ ਆਯੋਜਨ ਕੀਤਾ ਜਾ ਰਿਹਾ ਹੈ । ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ ਵਿਰੁੱਧ ਛੇੜੀ ਜਾਗਰੂਕਤਾ ਮੁਹਿੰਮ ਵਿੱਚ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ । ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਲਈ ਅੱਗੇ ਆਉਣ ਤਾਂ ਜੋ ਨਸ਼ਿਆਂ ਨੂੰ ਜੜੋਂ ਖਤਮ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਸਕੀਏ । ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਸਟੇਟ ਅਵਾਰਡੀ ਪਰਮਿੰਦਰ ਭਲਵਾਨ, ਪ੍ਰੋਜੈਕਟ ਡਾਇਰੈਕਟਰ ਪੰਜਾਬ ਰੈਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ ਪਰਮਿੰਦਰ ਕੌਰ ਮਨਚੰਦਾ, ਗਵਰਨਰ ਸਟੇਟ ਅਵਾਰਡੀ ਜਤਵਿੰਦਰ ਗਰੇਵਾਲ, ਐਸ. ਐਚ. ਓ. ਥਾਣਾ ਤ੍ਰਿਪੜੀ ਇੰਸਪੈਕਟਰ ਪ੍ਰਦੀਪ ਬਾਜਵਾ, ਐਸ. ਐਚ. ਓ. ਥਾਣਾ ਸਦਰ ਇੰਸਪੈਕਟਰ ਗੁਰਮੀਤ ਸਿੰਘ ਭਿੰਡਰ, ਐਸ. ਆਈ. ਜਸਪਾਲ ਸਿੰਘ, ਇੰਸਪੈਕਟਰ ਸਰਪ੍ਰੀਤ ਕੌਰ, ਐਸ .ਆਈ. ਪ੍ਰਦੀਪ ਕੁਮਾਰ, ਇੰਚਾਰਜ ਸਾਂਝ ਕੇਂਦਰ ਭੁਪਿੰਦਰ ਸਿੰਘ , ਇੰਸਪੈਕਟਰ ਆਲਮਜੀਤ ਸਿੰਘ , ਜ਼ਿਲ੍ਹਾ ਇੰਚਾਰਜ ਟਰੈਫਿਕ ਇੰਸਪੈਕਟਰ ਕਰਮਜੀਤ ਸਿੰਘ, ਇੰਚਾਰਜ ਸਿਟੀ ਟਰੈਫਿਕ ਐਸ. ਆਈ. ਭਗਵਾਨ ਸਿੰਘ, ਸਟੇਟ ਅਵਾਰਡੀ ਰੁਪਿੰਦਰ ਕੌਰ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਸਮੇਤ ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਅਧਿਆਪਕ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top