Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 7:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਹੁਨਰ ਸਕੀਮ ਪਟਿਆਲਾ ‘ਚ ਪਲੰਬਰਾਂ ਨੂੰ ਉੱਨਤ ਹੁਨਰ ਨਾਲ ਲੈਸ ਕਰਨ ਲਈ ਸਹਾਈ

ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਹੁਨਰ ਸਕੀਮ ਪਟਿਆਲਾ ‘ਚ ਪਲੰਬਰਾਂ ਨੂੰ ਉੱਨਤ ਹੁਨਰ ਨਾਲ ਲੈਸ ਕਰਨ ਲਈ ਸਹਾਈ

ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਹੁਨਰ ਸਕੀਮ ਪਟਿਆਲਾ ‘ਚ ਪਲੰਬਰਾਂ ਨੂੰ ਉੱਨਤ ਹੁਨਰ ਨਾਲ ਲੈਸ ਕਰਨ ਲਈ ਸਹਾਈ
ਪਟਿਆਲਾ, 16 ਜਨਵਰੀ : ਪੰਜਾਬ ਹੁਨਰ ਵਿਕਾਸ ਮਿਸ਼ਨ, ਆਪਣੀ ਪ੍ਰਮੁੱਖ ਹੁਨਰ ਸਕੀਮ, ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਇੱਕ ਵਿਸ਼ੇਸ਼ ਮਾਨਤਾ ਪ੍ਰਾਪਤ ਪ੍ਰਾਇਰ ਲਰਨਿੰਗ ਸਿਖਲਾਈ ਪ੍ਰੋਗਰਾਮ ਰਾਹੀਂ ਪਟਿਆਲਾ ਵਿੱਚ ਪਲੰਬਰਾਂ ਨੂੰ ਉੱਨਤ ਹੁਨਰਾਂ ਨਾਲ ਲੈਸ ਕਰ ਰਿਹਾ ਹੈ । ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਪਟਿਆਲਾ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15 ਤੋਂ 17 ਜਨਵਰੀ, 2025 ਤੱਕ ਚਿਤਕਾਰਾ ਯੂਨੀਵਰਸਿਟੀ ਦੀ ਅਤਿ-ਆਧੁਨਿਕ “ਆਈਕੋਨਿਕ ਪਲੰਬਿੰਗ ਲੈਬ” ਵਿਖੇ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ । ਇਸ ਪ੍ਰੋਗਰਾਮ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਤੇ ਪਟਿਆਲਾ ਪਲੰਬਰ ਐਸੋਸੀਏਸ਼ਨ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ । ਇਸ ਪ੍ਰੋਗਰਾਮ ਵਿੱਚ ਉਦਯੋਗਿਕ ਅਤੇ ਆਮ ਪਲੰਬਿੰਗ ਤਕਨੀਕਾਂ ‘ਤੇ ਕੇਂਦ੍ਰਿਤ, ਸਿਖਲਾਈ ਦੌਰਾਨ ਕੁਸ਼ਲ ਪਾਣੀ ਪ੍ਰਬੰਧਨ ‘ਤੇ ਜ਼ੋਰ ਦਿੰਦੇ ਹੋਏ ਟ੍ਰੇਨਿੰਗ ਲੈਣ ਵਾਲਿਆਂ ਨੂੰ ਉਨ੍ਹਾਂ ਹੁਨਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਜੋ ਕਿ ਉਨ੍ਹਾਂ ਦੀ ਰੁਜ਼ਗਾਰਯੋਗਤਾ ਨੂੰ ਵਧਾਉਣ ਦੇ ਨਾਲ-ਨਾਲ ਟਿਕਾਊ ਜਲ ਸਰੋਤ ਅਭਿਆਸਾਂ ਵਿੱਚ ਯੋਗਦਾਨ ਵੀ ਪਾਵੇ । ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦਘਾਟਨ ਪੀਐਸਡੀਐਮ ਦੇ ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ, ਚਿਤਕਾਰਾ ਯੂਨੀਵਰਸਿਟੀ ਦੇ ਸਿਵਲ ਵਿਭਾਗ ਦੇ ਮੁਖੀ ਡਾ. ਅਜੈ ਗੋਇਲ, ਮਗਸੀਪਾ ਤੋਂ ਕਮਲ ਕਿਸ਼ੋਰ ਅਤੇ ਪਟਿਆਲਾ ਪਲੰਬਰ ਐਸੋਸੀਏਸ਼ਨ ਦੇ ਸੰਸਥਾਪਕ ਮੈਂਬਰ ਸਚਿਨ ਗੁਪਤਾ ਨੇ ਦੀਪ ਜਗਾ ਕੇ ਕੀਤਾ । ਇਸ ਪਹਿਲਕਦਮੀ ਦੀ ਸਫਲਤਾ ਦੇ ਆਧਾਰ ‘ਤੇ, ਪੀਐਸਡੀਐਮ ਨੇ 29 ਤੋਂ 31 ਜਨਵਰੀ, 2025 ਅਤੇ 12 ਤੋਂ 14 ਫਰਵਰੀ, 2025 ਤੱਕ ਵਾਧੂ ਸਿਖਲਾਈ ਸੈਸ਼ਨਾਂ ਦਾ ਐਲਾਨ ਕੀਤਾ ਹੈ । ਇਸ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਰਜਿਸਟ੍ਰੇਸ਼ਨ ਅਤੇ ਇਹਨਾਂ ਸਿਖਲਾਈ ਮੌਕਿਆਂ ਬਾਰੇ ਵਧੇਰੇ ਜਾਣਕਾਰੀ ਲਈ ਪੀਐਸਡੀਐਮ ਦੇ ਪਟਿਆਲਾ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top