Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:32 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਕੀਤਾ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ ਕੀਤਾ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ ਕੀਤਾ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਰਮਜੀਤ ਸਿੰਘ ਵਾਸੀ ਪਿੰਡ ਟਹਿਣਾ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਆਪਣੀ ਮਾਂ ਦੇ ਨਾਮ ‘ਤੇ ਪਿੰਡ ਟਹਿਣਾ ਵਿਖੇ ਜ਼ਮੀਨ ਖ਼ਰੀਦੀ ਹੈ ਅਤੇ ਇਸ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਲਿਖਵਾਉਣ ਲਈ ਉਹ ਉਕਤ ਜਾਣਕਾਰ ਵਸੀਕਾ ਨਵੀਸ ਨੂੰ ਮਿਲਿਆ, ਜਿਸਨੇ ਇਹ ਰਜਿਸਟਰੀ ਕਰਵਾਉਣ ਲਈ ਤਹਿਸੀਲ ਦੇ ਅਧਿਕਾਰੀ/ਕਰਮਚਾਰੀਆਂ ਨੂੰ ਪੈਸੇ ਦੇਣ ਦੀ ਗੱਲ ਆਖ ਕੇ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ । ਤਹਿਸੀਲਦਾਰ ਫ਼ਰੀਦਕੋਟ ਦੇ ਦਫ਼ਤਰ ਵਿੱਚ ਦਸਤਾਵੇਜ਼ ਜਮ੍ਹਾਂ ਕਰਵਾਉਣ ਉਪਰੰਤ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਗੂਗਲ ਪੇਅ ਰਾਹੀਂ ਰਿਸ਼ਵਤ ਦੀ ਰਕਮ ਦੇਣ ਲਈ ਕਿਹਾ ਅਤੇ ਸਿ਼ਕਾਇਤਕਰਤਾ ਨੇ 15000 ਰੁਪਏ ਪਾ ਦਿੱਤੇ। ਹੁਣ ਮੁਲਜ਼ਮ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੀ ਰਕਮ 5000 ਰੁਪਏ ਦੀ ਮੰਗ ਕਰ ਰਿਹਾ ਸੀ, ਜਿਸ ਲਈ ਉਕਤ ਵਸੀਕਾ ਨਵੀਸ ਨਾਲ ਰਿਸ਼ਵਤ ਦੇਣ ਸਬੰਧੀ ਗੱਲਬਾਤ ਆਪਣੇ ਫੋਨ ‘ਤੇ ਰਿਕਾਰਡ ਕਰ ਲਈ ਅਤੇ ਇਹ ਸਬੂਤ ਵਜੋਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕੀਤੀ ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਡਿਪਟੀ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 5000 ਰੁਪਏ ਦੀ ਦੂਜੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ । ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top