Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:20 am

+91 90915 01313 , +91 90916 01313

punjabbanni@gmail.com
punjabbani@yahoo.com

ਗੋਧਰਾ ਰੇਲ ਕਾਂਡ ਮਾਮਲੇ ਦੀ ਸੁਣਵਾਈ 13 ਫਰਵਰੀ ਨੂੰ ਸੁਪਰੀਮ ਕੋਰਟ

ਗੋਧਰਾ ਰੇਲ ਕਾਂਡ ਮਾਮਲੇ ਦੀ ਸੁਣਵਾਈ 13 ਫਰਵਰੀ ਨੂੰ ਸੁਪਰੀਮ ਕੋਰਟ

ਗੋਧਰਾ ਰੇਲ ਕਾਂਡ ਮਾਮਲੇ ਦੀ ਸੁਣਵਾਈ 13 ਫਰਵਰੀ ਨੂੰ ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਵਲੋਂ 2002 ਦੇ ਗੋਧਰਾ ਰੇਲ ਅਗਨੀਕਾਂਡ ਮਾਮਲੇ ਵਿੱਚ ਗੁਜਰਾਤ ਸਰਕਾਰ ਅਤੇ ਕਈ ਹੋਰ ਦੋਸ਼ੀਆਂ ਵੱਲੋਂ ਦਾਇਰ ਅਪੀਲਾਂ ’ਤੇ 13 ਫਰਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਜਸਟਿਸ ਜੇ. ਕੇ. ਮਹੇਸ਼ਵਰੀ ਅਤੇ ਜਸਟਿਸ ਅਰਵਿੰਦ ਕੁਮਾਰ ਦੇ ਬੈਂਚ ਨੇ ਸਪੱਸ਼ਟ ਕੀਤਾ ਕਿ ਅਗਲੀ ਸੁਣਵਾਈ ’ਤੇ ਮਾਮਲੇ ਨੂੰ ਮੁਲਤਵੀ ਨਹੀਂ ਕੀਤਾ ਜਾਵੇਗਾ। ਗੁਜਰਾਤ ਦੇ ਗੋਧਰਾ ਵਿੱਚ 27 ਫਰਵਰੀ 2002 ਨੂੰ ਸਾਬਰਮਤੀ ਐਕਸਪ੍ਰੈੱਸ ਦੇ ਐੱਸ-6 ਕੋਚ ਵਿੱਚ ਅੱਗ ਲਗਾ ਦਿੱਤੀ ਗਈ ਸੀ, ਜਿਸ ਵਿੱਚ 59 ਲੋਕ ਮਾਰੇ ਗਏ ਸਨ ਅਤੇ ਸੂਬੇ ਵਿੱਚ ਦੰਗੇ ਭੜਕ ਗਏ ਸਨ। ਗੁਜਰਾਤ ਹਾਈ ਕੋਰਟ ਦੇ ਅਕਤੂਬਰ 2017 ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸਿਖ਼ਰਲੀ ਅਦਾਲਤ ਵਿੱਚ ਕਈ ਅਪੀਲਾਂ ਦਾਇਰ ਕੀਤੀਆਂ ਗਈਆਂ ਹਨ। ਗੁਜਰਾਤ ਹਾਈ ਕੋਰਟ ਦੇ ਇਸ ਫੈਸਲੇ ਵਿੱਚ ਕਈ ਦੋਸ਼ੀਆਂ ’ਤੇ ਸਾਬਿਤ ਕੀਤੇ ਗਏ ਦੋਸ਼ਾਂ ਨੂੰ ਬਰਕਰਾਰ ਰੱਖਿਆ ਗਿਆ ਸੀ ।

Advertisement
Advertisement
Advertisement
Advertisement
Scroll to Top